ਪੰਜਾਬ 'ਤੇ ਉਂਗਲ ਚੁੱਕਣ ਤੋਂ ਪਹਿਲਾਂ 'ਆਪ' ਦਿੱਲੀ ਦੀ ਗੰਭੀਰ ਸਥਿਤੀ 'ਤੇ ਝਾਤੀ ਮਾਰੇ: ਬਲਬੀਰ ਸਿੱਧੂ
Published : Apr 23, 2021, 3:46 pm IST
Updated : Apr 23, 2021, 3:46 pm IST
SHARE ARTICLE
Balbir Sidhu and Harpal Cheema
Balbir Sidhu and Harpal Cheema

‘ਆਪ’ ਦਾ ਲੋਕਾਂ ਨੂੰ ਜਵਾਬ ਦੇਣਾ ਬਣਦਾ ਕਿ ਬੇਕਸੂਰ ਮਰੀਜ਼ ਹਸਪਤਾਲਾਂ ਵਿੱਚ ਬੈੱਡਾਂ ਅਤੇ ਇਲਾਜ ਦੀ ਕਮੀ ਕਾਰਨ ਕਿਉਂ ਮਰ ਰਹੇ ਹਨ।

ਚੰਡੀਗੜ੍ਹ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ-19 ਦੇ ਮਰੀਜਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਅਜਿਹੀਆਂ ਸਾਰੀਆਂ ਸੇਵਾਵਾਂ ਉਹਨਾਂ ਗੰਭੀਰ ਮਰੀਜ਼ਾਂ ਨੂੰ ਵੀ ਦਿੱਤੀਆਂ ਜਾ ਰਹੀਆਂ ਹਨ ਜੋ ਕੋਵਿਡ ਕੇਅਰ ਹਸਪਤਾਲਾਂ ਵਿੱਚ ਬੈੱਡ ਨਾ ਮਿਲਣ ਕਾਰਨ ਇਲਾਜ ਲਈ ਦਿੱਲੀ ਤੋਂ ਪੰਜਾਬ ਆ ਰਹੇ ਹਨ।

Balbir SidhuBalbir Sidhu

ਕੋਵਿਡ-19 ਮਰੀਜ਼ਾਂ ਲਈ ਕੁਝ ਨਾ ਕਰਨ ਸਬੰਧੀ ‘ਆਪ’ ਪਾਰਟੀ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਕਿ ਪੰਜਾਬ ਸਰਕਾਰ ‘ਤੇ ਸਵਾਲ ਚੁੱਕਣ ਤੋਂ ਪਹਿਲਾਂ ਉਹ ਦਿੱਲੀ ਵਿੱਚ ਕੋਵਿਡ-19 ਦੀ ਗੰਭੀਰ ਸਥਿਤੀ 'ਤੇ ਝਾਤੀ ਮਾਰਨ।

Arvind KejriwalArvind Kejriwal

ਉਨ੍ਹਾਂ ਕਿਹਾ ਕਿ ਇਹ ਇਕ ਨਾਜ਼ੁਕ ਅਤੇ ਸੰਵੇਦਨਸ਼ੀਲ ਸਮਾਂ ਹੈ ਇਸ ਲਈ 'ਆਪ' ਪਾਰਟੀ ਨੂੰ ਆਪਣੀਆਂ ਸੌੜੀਆਂ ਸਿਆਸੀ ਚਾਲਾਂ ਨਾਲ ਹੈਲਥ ਕੇਅਰ ਵਰਕਰਾਂ ਅਤੇ ਫਰੰਟ ਲਾਈਨ ਵਰਕਰਾਂ ਦੇ ਮਨੋਬਲ ਨੂੰ ਢਾਹ ਲਾਉਣ ਦੀ ਬਜਾਏ ਆਪਣੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜ਼ਰੂਰ ਪੁੱਛਣਾ ਚਾਹੀਦਾ ਹੈ ਕਿ ਦਿੱਲੀ ਵਿੱਚ ਕੋਰੋਨਾ ਦੀ ਸਥਿਤੀ ਨੂੰ ਕਾਬੂ ਕਰਨ ਵਿੱਚ ਅਸਫਲ ਸਾਬਤ ਹੋਏ ਹਨ ਜਿਸ ਨਾਲ ਕੀਮਤੀ ਮਨੁੱਖੀ ਜਾਨਾਂ ਗੰਭੀਰ ਖ਼ਤਰੇ ਵਿੱਚ ਹਨ। ‘ਆਪ’ ਦਾ ਲੋਕਾਂ ਨੂੰ ਜਵਾਬ ਦੇਣਾ ਬਣਦਾ ਕਿ ਬੇਕਸੂਰ ਮਰੀਜ਼ ਹਸਪਤਾਲਾਂ ਵਿੱਚ ਬੈੱਡਾਂ ਅਤੇ ਇਲਾਜ ਦੀ ਕਮੀ ਕਾਰਨ ਕਿਉਂ ਮਰ ਰਹੇ ਹਨ।

corona caseCoronavirus

ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਦਿੱਲੀ ਨੇ ਦਾਅਵਾ ਕੀਤਾ ਹੈ ਕਿ ਜਦੋਂ ਉਹਨਾਂ ਕੋਲ ਸਿਹਤ ਸਹੂਲਤਾਂ ਦੇ ਸਰੋਤਾਂ ਉਪਲਬਧ ਹੋਣਗੇ ਤਾਂ ਇਸ ਨੂੰ ਹੋਰਾਂ ਨਾਲ ਸਾਂਝਾ ਕੀਤਾ ਜਾਵੇਗਾ ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪਹਿਲਾਂ ਹੀ ਅਜਿਹੀਆਂ ਸਾਰੀਆਂ ਸਿਹਤ ਸੇਵਾਵਾਂ ਦਿੱਲੀ ਵਾਸੀਆਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਮੁਹੱਈਆ ਕਰਵਾ ਰਹੀ ਹੈ।

Punjab CMPunjab CM

ਸਿਹਤ ਮੰਤਰੀ ਨੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੂੰ ਪੁੱਛਿਆ ਕਿ ਜੇ ਤੁਸੀਂ ਸੱਚੇ ਪੰਜਾਬੀ ਹੋ ਅਤੇ ਤੁਹਾਡੇ ਦਿਲ ਵਿੱਚ ਕੋਵਿਡ-19 ਦੇ ਮਰੀਜ਼ਾਂ ਲਈ ਹਮਦਰਦੀ ਹੈ ਤਾਂ ਤੁਹਾਨੂੰ ਸੌੜੀ ਸਿਆਸਤ ਕਰਨ ਦੀ ਬਜਾਏ ਪੰਜਾਬ ਦੇ ਮੈਡੀਕਲ ਭਾਈਚਾਰੇ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਉਹਨਾਂ ਦੀਆਂ ਕੁਰਬਾਨੀਆਂ ਅਤੇ ਅਣਥੱਕ ਕੋਸ਼ਿਸ਼ਾਂ ਲਈ ਉਤਸ਼ਾਹਤ ਕਰਨਾ ਚਾਹੀਦਾ ਹੈ।

Harpal CheemaHarpal Cheema

ਕੋਵਿਡ -19 ਸਥਿਤੀ ਸਬੰਧੀ ਮੁੱਖ ਨੁਕਤੇ ਸਾਂਝੇ ਕਰਦਿਆਂ ਸਿੱਧੂ ਨੇ ਕਿਹਾ ਕਿ 20 ਅਪ੍ਰੈਲ, 2021 ਤੱਕ ਦਿੱਲੀ ਵਿਚ 8,77,146 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਪੰਜਾਬ ਵਿਚ 3,04,660 ਮਾਮਲੇ ਸਾਹਮਣੇ ਆਏ ਹਨ ਜੋ ਕਿ ਦਿੱਲੀ ਵਿਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 43,857 ਕੇਸ ਅਤੇ ਪੰਜਾਬ ਵਿੱਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 10,158 ਮਾਮਲੇ ਬਣਦੇ ਹਨ। ਇਸੇ ਤਰ੍ਹਾਂ ਪਿਛਲੇ ਦਿਨਾਂ ਵਿਚ ਦਿੱਲੀ ਵਿਚ ਕੋਰੋਨਾ ਦੀ 20-25 ਫ਼ੀਸਦ ਜਦਕਿ ਪੰਜਾਬ ਵਿਚ 10 ਫ਼ੀਸਦ ਪਾਜ਼ੇਟਿਵ ਦਰ ਦਰਜ ਕੀਤੀ ਗਈ ਹੈ। ਦਿੱਲੀ ਵਿਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 618 ਅਤੇ ਪੰਜਾਬ ਵਿਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 266 ਮੌਤਾਂ ਦਰਜ ਕੀਤੀਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement