ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ, ਨਹੀਂ ਲੱਗੇਗਾ ਵੀਕੈਂਡ ਲੌਕਡਾਊਨ
Published : Apr 23, 2021, 2:58 pm IST
Updated : Apr 23, 2021, 2:58 pm IST
SHARE ARTICLE
No more weekend lockdown in Chandigarh
No more weekend lockdown in Chandigarh

ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਦੀ ਅਗਵਾਈ 'ਚ ਵਾਰ ਰੂਮ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਚੱਲਦਿਆਂ ਚੰਡੀਗੜ੍ਹ 'ਚ ਨਾ ਹੀ ਇਕ ਹਫ਼ਤੇ ਦਾ ਲਾਕਡਾਊਨ ਲਾਇਆ ਜਾਵੇਗਾ ਅਤੇ ਨਾ ਹੀ ਵੀਕੈਂਡ ਲਾਕਡਾਊਨ ਲੱਗੇਗਾ। ਇਸ ਸਬੰਧੀ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਦੀ ਅਗਵਾਈ 'ਚ ਵਾਰ ਰੂਮ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਸ਼ਹਿਰ 'ਚ ਲਾਕਡਾਊਨ ਨਹੀਂ ਲਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਕਾਰੋਬਾਰੀਆਂ ਦੇ ਵਿਰੋਧ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।

ਪ੍ਰਸ਼ਾਸਨ ਵੱਲੋਂ ਪਿਛਲੇ ਹਫ਼ਤੇ ਲਾਏ ਗਏ ਵੀਕੈਂਡ ਲਾਕਡਾਊਨ ਦਾ ਕਾਰੋਬਾਰੀਆਂ ਵੱਲੋਂ ਵਿਰੋਧ ਕੀਤਾ ਗਿਆ ਸੀ, ਜਿਸ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਲਾਕਡਾਊਨ ਨਾ ਲਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਪਹਿਲਾਂ ਇਹ ਖ਼ਬਰ ਚਰਚਾ ਵਿਚ ਸੀ ਕਿ ਕੋਰੋਨਾ ਕੇਸਾਂ ਨੂੰ ਦੇਖਦੇ ਹੋਏ ਸ਼ਹਿਰ 'ਚ ਇਕ ਹਫ਼ਤੇ ਦਾ ਲਾਕਡਾਊਨ ਲਾਇਆ ਜਾ ਸਕਦਾ ਹੈ ਪਰ ਅੱਜ ਦੀ ਮੀਟਿੰਗ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਸ਼ਹਿਰ 'ਚ ਕਿਸੇ ਵੀ ਤਰ੍ਹਾਂ ਦਾ ਲਾਕਡਾਊਨ ਨਹੀਂ ਲੱਗੇਗਾ। ਹਾਲਾਂਕਿ ਨਾਈਟ ਕਰਫ਼ਿਊ ਜਾਰੀ ਰਹੇਗਾ, ਜਿਸ ਦਾ ਸਮਾਂ ਰਾਤ ਦੇ 10 ਵਜੇ ਤੋਂ ਸਵੇਰ ਦੇ 5 ਵਜੇ ਤੱਕ ਰੱਖਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement