ਮੁੱਖ ਮੰਤਰੀ ਵਲੋਂ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦਾ ਐਲਾਨ
Published : Apr 23, 2021, 12:50 am IST
Updated : Apr 23, 2021, 12:50 am IST
SHARE ARTICLE
image
image

ਮੁੱਖ ਮੰਤਰੀ ਵਲੋਂ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦਾ ਐਲਾਨ

ਚੰਡੀਗੜ੍ਹ, 22 ਅਪ੍ਰੈਲ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ  ਐਲਾਨ ਕੀਤਾ ਕਿ ਸੂਬੇ ਭਰ ਵਿਚ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ | ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਟੀਕਿਆਂ ਦੀ ਸਪਲਾਈ ਮੁਫ਼ਤ ਕੀਤੀ ਜਾਵੇ |
ਸ਼ੁਰੂਆਤ ਵਿਚ ਟੀਕਿਆਂ ਦੀ ਸੀਮਤ ਸਪਲਾਈ ਦੀ ਸੰਭਾਵਨਾ ਨੂੰ  ਵੇਖਦਿਆਂ ਮੁੱਖ ਮੰਤਰੀ ਨੇ ਮਾਹਰਾਂ ਦਾ ਗਰੁੱਪ ਬਣਾਇਆ ਜਿਸ ਵਿਚ ਪ੍ਰਸਿਧ ਵਾਇਰੌਲੋਜਿਸਟ ਡਾ. ਗਗਨਦੀਪ ਕੰਗ, ਸੀ.ਐਮ.ਸੀ. ਵੈਲੋਰ ਦੇ ਕਮਿਊਨਟੀ ਹੈਲਥ ਦੇ ਪ੍ਰੋਫ਼ੈਸਰ ਡਾ. ਜੈਕਬ ਜੌਹਨ ਅਤੇ ਪੀ.ਜੀ.ਆਈ. ਦੇ ਜਨ ਸਿਹਤ ਵਿਭਾਗ ਸਕੂਲ ਦੇ ਸਾਬਕਾ ਮੁਖੀ ਡਾ. ਰਾਜੇਸ਼ ਕੁਮਾਰ ਨੂੰ  ਸ਼ਾਮਲ ਕੀਤਾ ਗਿਆ | ਇਹ ਗਰੁੱਪ 18 ਤੋਂ 45 ਸਾਲ ਉਮਰ ਵਰਗ ਵਿਚ ਤਰਜੀਹਾਂ ਲਈ ਸੁਝਾਅ ਦੇਵੇਗਾ |
ਸੂਬੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਉੱਚ ਪਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਮਾਹਰਾਂ ਦੇ ਗਰੁੱਪ ਨੂੰ  ਟੀਕਾਕਰਨ ਸਬੰਧੀ ਰਣਨੀਤੀ ਉਲੀਕਣ ਅਤੇ ਸੂਬੇ ਵਿਚ ਕੋਵਿਡ ਮਹਾਂਮਾਰੀ ਦੇ ਅਣਕਿਆਸੇ ਸੰਕਟ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਟਾਕਰੇ ਲਈ 


ਇਕ ਵਿਸਥਾਰਤ ਯੋਜਨਾ ਸੂਬਾ ਸਰਕਾਰ ਨੂੰ  ਇਕ ਹਫਤੇ ਵਿੱਚ ਸੌਂਪਣ ਲਈ ਕਿਹਾ |
ਕੋਵਿਡ ਦੇ ਮੌਜੂਦਾ ਦੂਜੀ ਲਹਿਰ ਦਾ ਡਟਵਾਂ ਟਾਕਰਾ ਕਰਨ ਲਈ ਢੁੱਕਵੀਂ ਰਣਨੀਤੀ ਦੀ ਲੋੜ ਉਤੇ ਜ਼ੋਰ ਦਿੰਦਿਆਂ ਮਾਹਿਰ ਗਰੁੱਪ ਦੀ ਇਕ ਮੈਂਬਰ ਪ੍ਰਸਿੱਧ ਵਾਇਰੌਲੋਜਿਸਟ ਡਾ.ਗਗਨਦੀਪ ਕੰਗ ਜੋ ਅੱਜ ਵਿਸ਼ੇਸ਼ ਸੱਦੇ ਉਤੇ ਮੀਟਿੰਗ ਵਿੱਚ ਸ਼ਾਮਲ ਹੋਏ, ਨੇ ਲੁਧਿਆਣਾ, ਜਲੰਧਰ, ਅੰਮਿ੍ਤਸਰ, ਮੁਹਾਲੀ ਅਤੇ ਪਟਿਆਲਾ ਵਰਗੇ ਵੱਧ ਕੇਸਾਂ ਵਾਲੇ ਸ਼ਹਿਰਾਂ ਸਬੰਧੀ ਭੂਗੋਲਿਕ ਸਥਿਤੀ ਨੂੰ  ਵੀ ਆਧਾਰ ਬਣਾਉਣ ਲਈ ਆਖਿਆ |
ਮੁੱਖ ਮੰਤਰੀ ਨੂੰ  ਦਸਿਆ ਗਿਆ ਕਿ ਇਸ ਤੋਂ ਪਹਿਲਾਂ ਅੱਜ ਪੰਜਾਬ ਨੂੰ  ਕੋਵੀਸ਼ੀਲਡ ਦੀਆਂ 4 ਲੱਖ ਖ਼ੁਰਾਕਾਂ ਕੇਂਦਰ ਸਰਕਾਰ ਤੋਂ ਪ੍ਰਾਪਤ ਹੋ ਚੁਕੀਆਂ ਹਨ | ਟੀਕਾਕਰਨ ਮੁਹਿੰਮ ਦੀ ਗਤੀ ਨੂੰ  ਵੇਖਦਿਆਂ ਇਹ ਦਵਾਈਆਂ ਵੀ ਮਹਿਜ਼ ਤਿੰਨ ਜਾਂ ਚਾਰ ਦਿਨਾਂ ਤਕ ਹੀ ਚਲਣਗੀਆਂ, ਇਸ ਲਈ ਉਨ੍ਹਾਂ ਸਿਹਤ ਵਿਭਾਗ ਨੂੰ  ਕੋਵੈਕਸੀਨ ਦੀਆਂ ਭਰਪੂਰ ਮਾਤਰਾ ਵਿਚ ਲੋੜੀਂਦੀਆਂ ਖੁਰਾਕਾਂ ਦਾ ਮੁੱਦਾ ਪ੍ਰਭਾਵਸ਼ਾਲੀ ਢੰਗ ਨਾਲ ਕੇਂਦਰ ਸਰਕਾਰ ਕੋਲ ਚੁੱਕਣ ਲਈ ਕਿਹਾ |
ਦੇਸ਼ ਵਿਚ ਰੈਮਡੇਸੀਵੀਰ ਤੇ ਟੋਸਿਲੀਜ਼ੁਮਾਬ ਜਿਹੀਆਂ ਐਂਟੀ ਵਾਇਰਲ ਦਵਾਈਆਂ ਦੀ ਕਾਲਾ ਬਜ਼ਾਰੀ ਦੀਆਂ ਰੀਪੋਰਟਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਾਹਿਰਾਂ ਨੇ ਅਜਿਹੀਆਂ ਦਵਾਈਆਂ ਦੀ ਵਰਤੋਂ ਬਾਰੇ ਸਪੱਸ਼ਟ ਮਾਪਦੰਡ ਤੈਅ ਕੀਤੇ ਹਨ ਅਤੇ ਇਨ੍ਹਾਂ ਨੂੰ  ਢੁੱਕਵੇਂ ਢੰਗ ਨਾਲ ਪ੍ਰਚਾਰਿਆ ਅਤੇ ਸਹੀ ਤਰੀਕੇ ਨਾਲ ਅਪਣਾਇਆ ਜਾਣਾ ਚਾਹੀਦਾ ਹੈ | ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ ਵੱਲੋਂ ਉਠਾਏ ਗਏ ਨੁਕਤੇ ਅਨੁਸਾਰ ਵਿਸ਼ਵ ਸਿਹਤ ਸੰਗਠਨ ਦੇ ਅਧਿਐਨ ਨੇ ਇਹ ਸਾਫ ਕਰ ਦਿੱਤਾ ਹੈ ਕਿ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਦਵਾਈਆਂ ਦਾ ਵਿਅਕਤੀ ਦੀ ਜਾਨ ਬਚਾਉਣ ਨਾਲ ਕੋਈ ਸਬੰਧ ਨਹੀਂ | ਇਸੇ ਤਰ੍ਹਾਂ ਡਾਕਟਰਾਂ ਦੇ ਮਾਹਿਰ ਗਰੁੱਰ ਵੱਲੋਂ ਟੋਸਿਲੀਜ਼ੁਮਾਬ ਦੇ ਬਦਲ ਅਤੇ ਗੰਭੀਰ ਮਰੀਜ਼ਾਂ ਦੇ ਪ੍ਰਬੰਧਨ ਬਾਰੇ ਪ੍ਰੋਟੋਕੋਲ ਨਿਰੰਤਰ ਸਾਂਝੇ ਕੀਤੇ ਜਾ ਰਹੇ ਹਨ |
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਨੂੰ  ਅਜਿਹੀਆਂ ਦਵਾਈਆਂ ਦੀ ਖਰੀਦ ਮਰੀਜ਼ਾਂ ਲਈ ਜਾਰੀ ਰੱਖਣੀ ਚਾਹੀਦੀ ਹੈ ਜਿਸ ਦੀ ਵਰਤੋਂ ਉਨ੍ਹਾਂ ਲਈ ਸਹਾਈ ਹੁੰਦੀ ਹੋਵੇਗੀ ਅਤੇ ਇਹ ਦਵਾਈਆਂ ਸਰਕਾਰੀ ਹਸਪਤਾਲਾਂ ਨੂੰ  ਮੁਹੱਈਆ ਕਰਵਾਈਆਂ ਜਾਣ ਅਤੇ ਪ੍ਰਾਈਵੇਟ ਹਸਪਤਾਲ ਜੋ ਪਹਿਲਾਂ ਹੀ ਇਸ ਦੀ ਵਰਤੋਂ ਕਰ ਰਹੇ ਹਨ, ਦੀ ਵੀ ਮੱਦਦ ਕਰਨੀ ਚਾਹੀਦੀ ਹੈ |imageimage
ਸੂਬਾ ਸਰਕਾਰ ਦੀ 104 ਹੈਲਪਲਾਈਨ ਨੰਬਰ ਰਾਹੀਂ ਹਸਪਤਾਲਾਂ ਵਿਚ ਮੌਜੂਦਾ ਬੈੱਡਾਂ ਬਾਰੇ 24 ਘੰਟੇ ਫੌਰੀ ਜਾਣਕਾਰੀ ਹਾਸਲ ਹੋਵੇਗੀ |
ਇਸ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਮੌਜੂਦਾ ਸਥਿਤੀ ਬਾਰੇ ਜਾਇਜ਼ਾ ਲੈਣ ਲਈ ਹੋਈ ਉਚ ਪੱਧਰੀ ਮੀਟਿੰਗ ਦੌਰਾਨ ਫੈਸਲਾ ਲਿਆ |
ਮੁਲਕ ਦੇ ਵੱਖ-ਵੱਖ ਹਿੱਸਿਆਂ ਵਿਚ ਕੋਵਿਡ ਮਰੀਜ਼ਾਂ ਲਈ ਬੈੱਡਾਂ ਦੀ ਘਾਟ ਉਤੇ ਚਿੰਤਾ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਸਪਤਾਲਾਂ ਵਿਚ ਬੈੱਡਾਂ ਦੀ ਮੌਜੂਦਗੀ ਦੇ ਸਬੰਧ ਵਿਚ ਵਰਤਮਾਨ ਸਥਿਤੀ ਦੇ ਮੁਕਾਬਲਤਨ ਪੰਜਾਬ ਵਿਚ ਸਥਿਤੀ ਠੀਕ ਹੈ |  

SHARE ARTICLE

ਏਜੰਸੀ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement