ਆਨਲਾਈਨ ਪੋਰਟਲ ਉਤੇ ਰਜਿਸਟ੍ਰੇਸ਼ਨ ਲਈ ਅਨਾਜ ਮੰਡੀਆਂ ਵਿਚ ਕਿਸਾਨ ਸਹਾਇਤਾ ਕੇਂਦਰ ਸਥਾਪਤ
Published : Apr 23, 2021, 12:06 am IST
Updated : Apr 23, 2021, 12:06 am IST
SHARE ARTICLE
image
image

ਆਨਲਾਈਨ ਪੋਰਟਲ ਉਤੇ ਰਜਿਸਟ੍ਰੇਸ਼ਨ ਲਈ ਅਨਾਜ ਮੰਡੀਆਂ ਵਿਚ ਕਿਸਾਨ ਸਹਾਇਤਾ ਕੇਂਦਰ ਸਥਾਪਤ

ਚੰਡੀਗੜ੍ਹ, 22 ਅਪ੍ਰੈਲ (ਭੁੱਲਰ) : ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਸਿਧੀ ਅਦਾਇਗੀ ਦੀ ਪ੍ਰਣਾਲੀ ਪਹਿਲੀ ਵਾਰ ਲਾਗੂ ਹੋਣ ਨਾਲ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੰਜਾਬ ਮੰਡੀ ਬੋਰਡ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿਚ ‘ਕਿਸਾਨ ਸਹਾਇਤਾ ਕੇਂਦਰ’ ਸਥਾਪਤ ਕੀਤੇ ਹਨ ਤਾਕਿ ਫ਼ਸਲ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖ਼ਾਤਿਆਂ ਵਿਚ ਪਾਉਣ ਲਈ ਉਨ੍ਹਾਂ ਨੂੰ ਨਵੇਂ ਪੋਰਟਲ ਉਪਰ ਰਜਿਸਟਰ ਕੀਤਾ ਜਾ ਸਕੇ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦਸਿਆ ਕਿ ਇਹ ਕਦਮ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਵੇਲੇ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਚੁਕਿਆ ਗਿਆ ਹੈ। ਇਸ ਵੇਲੇ ਤਕਰੀਬਨ 12 ਲੱਖ ਕਿਸਾਨਾਂ ਵਿਚੋਂ ਛੇ ਲੱਖ ਕਿਸਾਨਾਂ ਦੇ ਲੋੜੀਂਦੇ ਦਸਤਾਵੇਜ ਇਸ ਪੋਰਟਲ ’ਤੇ ਅਪਲੋਡ ਕੀਤੇ ਜਾ ਚੁਕੇ ਹਨ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦਸਿਆ ਕਿ ਇਹ ਹੈਲਪ ਡੈਸਕ ਨਵੇਂ ਪੋਰਟਲ ਉਤੇ ਰਜਿਸਟ੍ਰੇਸ਼ਨ ਲਈ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲੋੜੀਂਦੀ ਸਹਾਇਤਾ ਅਤੇ ਸੇਧ ਦੇਣ ਵਿਚ ਸਹਾਈ ਹੋਵੇਗਾ। ਉਨ੍ਹਾਂ ਦਸਿਆ ਕਿ ਬਹੁਤੇ ਕਿਸਾਨ ਤਕਨੀਕ ਨਾਲ ਨਹੀਂ ਜੁੜੇ ਹੋਏ ਜਿਸ ਕਰ ਕੇ ਮੰਡੀ ਬੋਰਡ ਵਲੋਂ ਛੇਤੀ ਤੋਂ ਛੇਤੀ ਰਜਿਸਟ੍ਰੇਸ਼ਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।
ਹਾੜ੍ਹੀ ਮੰਡੀਕਰਨ ਸੀਜਨ 2021-22 ਦੌਰਾਨ ਕਣਕ ਦੀ ਆਮਦ ਅਤੇ ਖਰੀਦ ਬਾਰੇ ਜਾਣਕਾਰੀ ਦਿੰਦੇ ਹੋਏ ਲਾਲ ਸਿੰਘ ਨੇ ਦਸਿਆ ਕਿ ਹੁਣ ਤਕ ਸੂਬੇ ਦੀਆਂ ਮੰਡੀਆਂ ਵਿਚ 64.25 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ 59.78 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁਕੀ ਹੈ ਜਦੋਂ ਕਿ ਪਿਛਲੇ ਵਰ੍ਹੇ ਇਸੇ ਦਿਨ ਤਕ 17.56 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਸੀ। ਕਣਕ ਦੀ ਆਮਦ ਵਿਚ ਸੰਗਰੂਰ ਜਿਲ੍ਹਾ ਮੋਹਰੀ ਹੈ ਜਿੱਥੇ ਹੁਣ ਤੱਕ 7.89 ਲੱਖ ਮੀਟਰਕ ਟਨ ਪਹੁੰਚੀ ਹੈ ਜਦਕਿ ਇਸ ਤੋਂ ਬਾਅਦ ਪਟਿਆਲਾ ਅਤੇ ਲੁਧਿਆਣਾ ਹਨ ਜਿੱਥੇ ਕ੍ਰਮਵਾਰ 6.30 ਲੱਖ ਮੀਟਰਕ ਟਨ ਅਤੇ 5.09 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ।
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement