ਮੌਸਮ ਵਿਭਾਗ ਦੀ ਚੇਤਾਵਨੀ, ਪੰਜਾਬ 'ਚ ਅੱਜ ਹਲਕੇ ਮੀਂਹ ਦੀ ਸੰਭਾਵਨਾ 
Published : Apr 23, 2021, 10:51 am IST
Updated : Apr 23, 2021, 10:51 am IST
SHARE ARTICLE
Rain
Rain

ਅੱਜ ਦਿੱਲੀ ’ਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਨਾਲ ਤਾਪਮਾਨ ’ਚ ਕੁੱਝ ਕਮੀ ਆਵੇਗੀ ਤੇ ਗਰਮੀ ਤੋਂ ਰਾਹਤ ਮਿਲੇਗੀ।

ਨਵੀਂ ਦਿੱਲੀ: ਮੌਸਮ ’ਚ ਹੁਣ ਤੇਜ਼ੀ ਨਾਲ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਜੰਮੂ-ਕਸ਼ਮੀਰ ਤੇ ਆਲੇ-ਦੁਆਲੇ ਦੇ ਖੇਤਰਾਂ ’ਚ ਪੱਛਮੀ ਗੜਬੜੀ ਵਾਲਾ ਮਾਹੌਲ ਬਣ ਰਿਹਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਦਰਮਿਆਨੇ ਹਿੱਸੇ ’ਚ ਚੱਕਰਵਾਤੀ ਹਵਾਵਾਂ ਦਾ ਖੇਤਰ ਵੀ ਬਣਿਆ ਹੋਇਆ ਹੈ। ਇਸੇ ਕਾਰਨ ਭਾਰਤ ਦੇ ਕਈ ਰਾਜਾਂ ਵਿਚ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਮੀਂਹ ਦੇ ਆਸਾਰ ਬਣੇ ਹੋਏ ਹਨ।

RainRain

ਅੱਜ ਪੰਜਾਬ ਦੇ ਕਈ ਇਲਾਕਿਆਂ ’ਚ ਤੜਕੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ। ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ, ਲੱਦਾਖ, ਪੰਜਾਬ, ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਬਿਹਾਰ ’ਚ ਵੀ ਹਲਕੀ ਵਰਖਾ ਦੀ ਸੰਭਾਵਨਾ ਪਹਿਲਾਂ ਹੀ ਪ੍ਰਗਟਾਈ ਜਾ ਚੁੱਕੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (Indian Meterological Department) ਦੇ ਪੂਰਵ ਅਨੁਮਾਨ ਅਨੁਸਾਰ ਅੱਜ ਭਾਵ ਸ਼ੁੱਕਰਵਾਰ ਨੂੰ ਦਿੱਲੀ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਿਨ ਭਰ ਬੱਦਲ ਛਾਏ ਰਹਿਣਗੇ।

rainRain

ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਅੱਜ ਦਿੱਲੀ ’ਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਨਾਲ ਤਾਪਮਾਨ ’ਚ ਕੁੱਝ ਕਮੀ ਆਵੇਗੀ ਤੇ ਗਰਮੀ ਤੋਂ ਰਾਹਤ ਮਿਲੇਗੀ। ‘ਸਕਾਈਮੈਟ ਵੈਦਰ’ ਅਨੁਸਾਰ ਪਹਾੜਾਂ ਉੱਤੇ ਇੱਕ ਵਾਰ ਫਿਰ ਪੱਛਮੀ ਗੜਬੜੀ ਮੁੜ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ’ਚ ਵੇਖਣ ਨੂੰ ਮਿਲੇਗਾ। ਦਿੱਲੀ ਤੋਂ ਇਲਾਵਾ ਪੰਜਾਬ ਤੇ ਹਰਿਆਣਾ ’ਚ ਵੀ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ।

RainRain

ਮੌਸਮ ਵਿਭਾਗ ਅਨੁਸਾਰ ਝਾਰਖੰਡ, ਪੱਛਮੀ ਬੰਗਾਲ, ਓੜੀਸ਼ਾ, ਛੱਤੀਸਗੜ੍ਹ, ਵਿਦਰਭ, ਤੇਲੰਗਾਨਾ, ਤੱਟੀ ਆਂਧਰਾ ਪ੍ਰਦੇਸ਼, ਰਾਇਲਸੀਮਾ, ਤਾਮਿਲ ਨਾਡੂ, ਪੁਡੂਚੇਰੀ, ਕੇਰਲ ’ਚ ਵੀ ਮੀਂਹ ਪੈ ਸਕਦਾ ਹੈ। ਉੱਧਰ ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਿਮ ’ਚ ਵੀ ਮੀਂਹ ਦੇ ਆਸਾਰ ਹਨ। ਵਿਭਾਗ ਨੇ ਇਨ੍ਹਾਂ ਸਾਰੇ ਰਾਜਾਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement