ਤ੍ਰਿਪਤ ਬਾਜਵਾ ਵਲੋਂ ਸੂਬੇ ਦੇ ਪੰਚਾਂ-ਸਰਪੰਚਾਂ ਨੂੰ ਕੌਮੀ ਪੰਚਾਇਤੀ ਰਾਜ ਦਿਵਸ ਦੀ ਵਧਾਈ
Published : Apr 23, 2021, 4:46 pm IST
Updated : Apr 23, 2021, 4:46 pm IST
SHARE ARTICLE
Tript Rajinder Singh Bajwa
Tript Rajinder Singh Bajwa

‘ਪੰਚਾਇਤੀ ਰਾਜ ਨੂੰ ਤਕੜਾ ਕਰ ਕੇ ਹੀ ਪਾਰਲੀਮਾਨੀ ਜਮਹੂਰੀਅਤ ਮਜ਼ਬੂਤ ਕੀਤੀ ਜਾ ਸਕਦੀ ਹੈ’

ਚੰਡੀਗੜ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੱਲ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਸੂਬੇ ਦੇ ਸਮੂਹ ਪੰਚਾਂ-ਸਰਪੰਚਾਂ ਅਤੇ ਹੋਰਨਾਂ ਪੰਚਾਇਤੀ ਰਾਜ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਪੰਚਾਇਤੀ ਰਾਜ ਨੂੰ ਤਕੜਿਆਂ ਕਰ ਕੇ ਹੀ ਮੁਲਕ ਵਿਚ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ।

Tript Rajinder Singh Bajwa Tript Rajinder Singh Bajwa

ਬਾਜਵਾ ਨੇ ਕਿਹਾ ਕਿ ਅੱਜ ਦੇ ਦਿਨ ਸਾਨੂੰ ਸਭ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਪੰਚਾਇਤੀ ਰਾਜ ਸੰਸਥਾਵਾਂ ਰਾਹੀਂ ਪਿੰਡਾਂ ਦੇ ਵਿਕਾਸ ਲਈ ਦਿਆਨਤਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਭਾਰਤ ਪਿੰਡਾਂ ਵਿਚ ਵਸਦਾ ਹੈ ਅਤੇ ਪਿੰਡਾਂ ਦਾ ਵਿਕਾਸ ਕਰ ਕੇ ਹੀ ਮੁਲਕ ਦਾ ਵਿਕਾਸ ਕੀਤਾ ਜਾ ਸਕਦਾ ਹੈ।

Rajiv GandhiRajiv Gandhi

ਪੇਂਡੂ ਵਿਕਾਸ ਮੰਤਰੀ ਨੇ ਇਸ ਮੌਕੇ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਯਾਦ ਕਰਦਿਆਂ ਕਿਹਾ ਕਿ ਉਹਨਾਂ ਨੇ ਮੁਲਕ ਵਿਚ ਪੰਚਾਇਤੀ ਰਾਜ ਨੂੰ ਮਜ਼ਬੂਤ ਅਤੇ ਵਿਸ਼ਾਲ ਕਰਨ ਦਾ ਮੁੱਢ ਬੰਨਿਆ ਸੀ।ਉਹਨਾਂ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਕਾਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਰਾਜੀਵ ਗਾਂਧੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਚਾਇਤੀ ਰਾਜ ਸੰਸਥਾਵਾਂ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਸੇਧ ਵੀ ਦੇਣ ਅਤੇ ਉਹਨਾਂ ਨੂੰ ਸਹਿਯੋਗ ਵੀ ਦੇਣ।

Cabinet Minister Tript Rajinder Singh BajwaTript Rajinder Singh Bajwa

ਬਾਜਵਾ ਨੇ ਸੂਬੇ ਦੀਆਂ ਉਹਨਾਂ ਸਾਰੀਆਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਵਧਾਈ ਦਿੱਤੀ ਹੈ ਜਿਨਾਂ ਨੂੰ ਅੱਜ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਵਲੋਂ ਵੱਖ ਵੱਖ ਖੇਤਰਾਂ ਵਿਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਪੁਰਸਕਾਰ ਦਿੱਤੇ ਜਾ ਰਹੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement