ਵਿਦੇਸ਼ਾਂ 'ਚ ਜਾ ਰਹੇ ਨੌਜਵਾਨਾਂ ਲਈ ਪੰਜਾਬ 'ਚ ਪੈਦਾ ਕੀਤੇ ਜਾਣਗੇ ਰੁਜ਼ਗਾਰ ਦੇ ਵਧੀਆ ਮੌਕੇ - CM ਭਗਵੰਤ ਮਾਨ 
Published : Apr 23, 2022, 5:29 pm IST
Updated : Apr 23, 2022, 5:29 pm IST
SHARE ARTICLE
CM Bhagwant Mann
CM Bhagwant Mann

ਮੁੱਖ ਮੰਤਰੀ ਵੱਲੋਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ ’ਤੇ ਜ਼ੋਰ

ਚੰਡੀਗੜ੍ਹ ਯੂਨੀਵਰਸਟੀ ਦੇ ਕੈਂਪਸ ਵਿਚ ਪੰਜਾਬ ਦੇ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ 
ਐਸ.ਏ.ਐਸ. ਨਗਰ, (ਮੁਹਾਲੀ) :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਆਂਢੀ ਮੁਲਕ ਤੋਂ ਨਸ਼ੇ ਅਤੇ ਹਥਿਆਰਾਂ ਦੀ ਡਰੋਨਾਂ ਰਾਹੀਂ ਹੁੰਦੀ ਤਸਕਰੀ ਦੀ ਚੁਣੌਤੀ ਨਾਲ ਨਿਪਟਣ ਲਈ ਸੂਬੇ ਵਿਚ ਐਂਟੀ ਡਰੋਨ ਪ੍ਰਣਾਲੀ ਵਿਕਸਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। 

ਅੱਜ ਇੱਥੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਦੇ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ ਕਰਨ ਤੋਂ ਬਾਅਦ ਯੂਨੀਵਰਸਿਟੀ ਦੇ ਕੈਂਪਸ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰਕੇ ਡਰੋਨ ਤਕਨਾਲੋਜੀ ਨੂੰ ਵੱਧ ਤੋਂ ਵੱਧ ਵਿਕਸਤ ਕਰਨ ਦੀ ਜ਼ਰੂਰਤ ਹੈ ਕਿਉਂਕਿ ਗੁਆਂਢੀ ਮੁਲਕ ਡਰੋਨਾਂ ਰਾਹੀਂ ਸਾਡੇ ਸਰਹੱਦੀ ਇਲਾਕਿਆਂ ਵਿਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਦਾ ਹੈ ਜਿਸ ਕਰਕੇ ਸਾਡੇ ਕੋਲ ਡਰੋਨ ਟਰੈਕਿੰਗ ਵਰਗੀ ਤਕਨਾਲੋਜੀ ਵੀ ਹੋਣੀ ਚਾਹੀਦੀ ਹੈ।

drone training hub drone training hub

ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਦੁਨੀਆ ਨੂੰ ਇਕ ਆਲਮੀ ਪਿੰਡ ਵਿਚ ਬਦਲ ਦਿੱਤਾ ਹੈ ਅਤੇ ਮੌਜੂਦਾ ਸਮੇਂ ਵਿਚ ਉਭਰ ਰਹੀਆਂ ਚੁਣੌਤੀਆਂ ਨਾਲ ਨਿਪਟਣ ਲਈ ਤਕਨਾਲੋਜੀ ਵਿਚ ਖੋਜ ਤੇ ਸੁਧਾਰ ਹੁੰਦੇ ਰਹਿਣੇ ਚਾਹੀਦੇ ਹਨ। ਬੇਰੁਜ਼ਗਾਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦੇ ਹੋਏ ਮੁੱਖ ਮੰਤਰੀ ਨੇ ਬਾਹਰੀ ਮੁਲਕਾਂ ਵਿਚ ਪਰਵਾਸ ਕਰ ਰਹੇ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦਾ ਵਾਅਦਾ ਕੀਤਾ।

drone training hub drone training hub

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਨਾ ਕਰਨ ਸਦਕਾ ਮਜਬੂਰਨ ਉਨ੍ਹਾਂ ਨੂੰ ਬੇਗਾਨੇ ਮੁਲਕਾਂ ਵਿਚ ਰੁਜ਼ਗਾਰ ਤਲਾਸ਼ਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦੀ ਗੰਭੀਰ ਸਮੱਸਿਆ ਵੀ ਨਸ਼ਿਆਂ ਦੀ ਅਲਾਮਤ ਲਈ ਜ਼ਿੰਮੇਵਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਨਿਵੇਸ਼ ਕਰਨ ਲਈ ਛੇਤੀ ਹੀ ਨਵੇਂ ਉਦਯੋਗ ਅਤੇ ਦੇਸ਼-ਵਿਦੇਸ਼ ਦੀਆਂ ਨਾਮੀ ਕੰਪਨੀਆਂ ਤੱਕ ਪਹੁੰਚ ਕਰੇਗੀ ਤਾਂ ਕਿ ਸਾਡੇ ਕਿਸੇ ਵੀ ਹੁਨਰਮੰਦ ਬੱਚੇ ਨੂੰ ਰੁਜ਼ਗਾਰ ਲਈ ਆਪਣੀ ਮਾਤ-ਭੂਮੀ ਨਾ ਛੱਡਣੀ ਪਵੇ।

drone training hub drone training hub

ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਵਿਚ ਪੰਜਾਬ ਨੂੰ ਕਈ ਵਾਰ ਉਤਰਾਅ-ਚੜ੍ਹਾਅ ਦੇਖਣੇ ਪਏ ਹਨ ਅਤੇ ਭਵਿੱਖ ਵਿੱਚ ਵੀ ਪੰਜਾਬ ਦੀ ਸਰਦਾਰੀ ਪਹਿਲਾਂ ਵਾਂਗ ਕਾਇਮ ਕਰਾਂਗੇ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਸਾਡੇ ਅੰਦਾਜ਼ੇ ਤੋਂ ਵੀ ਵੱਡਾ ਫਤਵਾ ਦਿੱਤਾ ਹੈ ਜਿਸ ਕਰਕੇ ਉਨ੍ਹਾਂ ਨੂੰ ਸਾਡੇ ਕੋਲੋਂ ਬਹੁਤ ਵੱਡੀਆਂ ਉਮੀਦਾਂ ਵੀ ਹਨ ਅਤੇ ਮੈਂ ਵਾਅਦਾ ਕਰਦਾਂ ਹਾਂ ਕਿ ਅਸੀਂ ਤੁਹਾਡੀਆਂ ਆਸਾਂ-ਉਮੀਦਾਂ ਉਤੇ ਖਰਾ ਉਤਰਨ ਤੱਕ ਟਿਕ ਕੇ ਨਹੀਂ ਬੈਠਾਂਗੇ। ” 

drone training hub drone training hub

ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ। ਇਸ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਮੁੱਖ ਮੰਤਰੀ ਦਾ ਯੂਨੀਵਰਸਿਟੀ ਆਉਣ ਉਤੇ ਸਵਾਗਤ ਕੀਤਾ।  ਇਸ ਮੌਕੇ ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਡੀ.ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਅਤੇ ਹੋਰ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM
Advertisement