ਧਾਰਾ 370 ਹਟਣ ਤੋਂ ਬਾਅਦ ਪਹਿਲੀ ਵਾਰ ਜੰਮੂ-ਕਸ਼ਮੀਰ ਜਾਣਗੇ ਪ੍ਰਧਾਨ ਮੰਤਰੀ ਮੋਦੀ, ਹਾਈ ਅਲਰਟ ’ਤੇ ਏਜੰਸੀਆਂ
Published : Apr 23, 2022, 12:14 am IST
Updated : Apr 23, 2022, 12:14 am IST
SHARE ARTICLE
image
image

ਧਾਰਾ 370 ਹਟਣ ਤੋਂ ਬਾਅਦ ਪਹਿਲੀ ਵਾਰ ਜੰਮੂ-ਕਸ਼ਮੀਰ ਜਾਣਗੇ ਪ੍ਰਧਾਨ ਮੰਤਰੀ ਮੋਦੀ, ਹਾਈ ਅਲਰਟ ’ਤੇ ਏਜੰਸੀਆਂ

ਜੰਮੂ, 22 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 24 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਦੌਰੇ ਤੋਂ ਪਹਿਲਾਂ ਜੰਮੂ ਖੇਤਰ ’ਚ ਸੁਰੱਖਿਆ ਵਧਾ ਦਿਤੀ ਗਈ ਹੈ। ਇਸ ਵਿਚਕਾਰ ਉਨ੍ਹਾਂ ਦੇ ਦੌਰੇ ਤੋਂ ਦੋ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਜੰਮੂ ਦੇ ਸੁੰਜੁਵਾਨ ਇਲਾਕੇ ’ਚ ਸਵੇਰੇ 6 ਘੰਟਿਆਂ ਤਕ ਚੱਲੀ ਮੁਕਾਬਲੇਬਾਜ਼ੀ ’ਚ ਦੋ ਅਤਿਵਾਦੀ ਮਾਰੇ ਗਏ ਅਤੇ ਸੀਆਈਐਫ਼ਐਸ ਦਾ ਇਕ ਜਵਾਨ ਸ਼ਹੀਦ ਹੋ ਗਿਆ। ਮੁਕਾਬਲੇ ’ਚ 6 ਜਵਾਨ ਜ਼ਖਮੀ ਵੀ ਹੋਏ ਹਨ। ਪੀ.ਐਮ. ਮੋਦੀ ਪੰਚਾਇਤੀ ਰਾਜ ਦਿਵਸ ਮੌਕੇ ਪੱਲੀ ਪਿੰਡ ’ਚ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਨਗੇ।
ਜੰਮੂ-ਕਸ਼ਮੀਰ ’ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਕਸ਼ਮੀਰ ਦੌਰਾ ਹੋਵੇਗਾ। ਉਨ੍ਹਾਂ ਦੇ ਦੌਰੇ ਦੇ ਮੱਦੇਨਜ਼ਰ ਪੰਜ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕੇਂਦਰੀ ਹਥਿਆਰਬੰਦ ਪੁਲਿਸ ਬਲ, ਜੰਮੂ-ਕਸ਼ਮੀਰ ਪੁਲਿਸ ਦੀ ਸੰਕਟ ਪ੍ਰਤੀਕਿਰਿਆ ਟੀਮ ਅਤੇ ਵਿਸ਼ੇਸ਼ ਮੁਹਿੰਮ ਸਮੂਹ ਦੀ ਮਦਦ ਨਾਲ ਵਿਸ਼ੇਸ਼ ਸੁਰੱਖਿਆ ਸਮੂਹ (ਐਸਐਫ਼ਜੀ) ਆਯੋਜਨ ਵਾਲੀ ਥਾਂ ਦੀ ਸੁਰੱਖਿਆ ਕਰ ਰਿਹਾ ਹੈ। ਪੀ.ਐਮ. ਮੋਦੀ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਲੋਕਾਂ ਦੇ ਠਹਿਰਣ ਲਈ ਪ੍ਰਮੁੱਖ ਹੋਟਲਾਂ ਨੂੰ ਬੁੱਕ ਕਰ ਲਿਆ ਗਿਆ ਹੈ।
ਇਕ ਅਧਿਕਾਰੀ ਨੇ ਦਸਿਆ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸਰਹੱਦ ਨਾਲ ਲੱਗੇ ਪਿੰਡ ਪੱਲੀ ’ਚ ਭੀੜ ਪ੍ਰਬੰਧਨ ਲਈ ਵਿਆਪਕ ਸੁਰੱਖਿਆ ਦੇ ਇੰਤਜ਼ਾਮ ਕੀਤੇ ਹਨ, ਜਿੱਥੇ ਪ੍ਰਧਾਨ ਮੰਤਰੀ ਇਕ ਜਨਸਭਾ ਨੂੰ ਸੰਬੋਦਨ ਕਰਨ ਵਾਲੇ ਹਨ। ਸਭਾ ’ਚ ਮੁੱਖ ਰੂਪ ਨਾਲ ਜੰਮੂ, ਕਠੁਆ ਅਤੇ ਸਾਂਬਾ ਜ਼ਿਲ੍ਹੇ ਦੇ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਖੁਫ਼ੀਆ ਏਜੰਸੀਆਂ ਨੇ ਪੂਰੀ ਕਸ਼ਮੀਰ ’ਚ ਹਾਈ ਅਲਰਟ ਜਾਰੀ ਕਰ ਦਿਤਾ ਹੈ, ਖਾਸ ਕਰਕੇ ਅੰਤਰਰਾਸ਼ਟਰੀ ਸਰਹੱਦ ਅਤੇ ਕੰਟਰੋਲ ਲਾਈਨ ਨੇੜੇ ਤਾਂ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ। ਸੂਤਰਾਂ ਨੇ ਦਸਿਆ ਕਿ ਜੰਮੂ-ਕਸ਼ਮੀਰ ਪੁਲਿਸ, ਬੀ.ਐਸ.ਐਫ਼. ਦੇ ਨਾਲ ਸਰਹੱਦ ’ਤੇ ਗਸ਼ਤ ਕਰ ਰਹੀ ਹੈ।  (ਪੀਟੀਆਈ)


 

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement