ਨੌਜਵਾਨਾਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਨੇ ਬਿਜਲੀ ਵਿਭਾਗ ਵਿਚ ਕੱਢੀਆਂ ਨੌਕਰੀਆਂ 
Published : Apr 23, 2022, 1:32 pm IST
Updated : Apr 23, 2022, 1:32 pm IST
SHARE ARTICLE
Punjab government released notification for jobs in the PSPCL
Punjab government released notification for jobs in the PSPCL

PSPCL ਵਿਚ ਭਰੀਆਂ ਜਾਣਗੀਆਂ 1690 ਸਹਾਇਕ ਲਾਈਨਮੈਨ ਦੀਆਂ ਅਸਾਮੀਆਂ 

ਚੰਡੀਗੜ੍ਹ : ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਨੇ ਬਿਜਲੀ ਵਿਭਾਗ ਵਿੱਚ ਸਹਾਇਕ ਲਾਈਨਮੈਨ ਲਈ ਸਰਕਾਰੀ ਨੌਕਰੀਆਂ ਦਾ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚ ਕੁੱਲ 1690 ਅਸਾਮੀਆਂ ਲਈ ਭਰਤੀ ਕੀਤੀ ਜਾ ਰਹੀ ਹੈ।

PSPCL PSPCL

ਦੱਸ ਦੇਈਏ ਕਿ ਪਾਵਰਕਾਮ ਵਲੋਂ ਇਨ੍ਹਾਂ ਅਸਾਮੀਆਂ ਦੀ ਗਿਣਤੀ ਨੂੰ ਵਧਾਇਆ ਜਾਂ ਘਟਾਇਆ ਜਾਂ ਸਕਦਾ ਹੈ। ਪਾਵਰਕੌਮ ਨੇ ਇਸ ਸਬੰਧੀ ਪਬਲਿਕ ਨੋਟਿਸ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਸ਼੍ਰੇਣੀ, ਯੋਗਤਾ, ਤਨਖਾਹ-ਸਕੇਲ, ਚੋਣ ਦੀ ਪ੍ਰਕਿਰਿਆ ਅਤੇ ਹੋਰ ਨਿਯਮਾਂ ਅਤੇ ਸ਼ਰਤਾਂ ਸਬੰਧੀ 30 ਅਪ੍ਰੈਲ ਤੋਂ ਬਾਅਦ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ। ਚਾਹਵਾਨ ਨੌਜਵਾਨ ਪਾਵਰਕਾਮ ਦੀ ਵੈੱਬਸਾਈਟ www.pspcl.in 'ਤੇ ਵਾਧੂ ਵੇਰਵੇ ਦੇਖ ਸਕਦੇ ਹਨ।

notification notification

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ 25 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਇਨ੍ਹਾਂ ਵਿਚੋਂ 10 ਹਜ਼ਾਰ ਭਰਤੀਆਂ ਇਕੱਲੇ ਪੰਜਾਬ ਪੁਲਿਸ ਵਿਚ ਹੋਣਗੀਆਂ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਵਿੱਚ 10,300, ਸਿਹਤ ਵਿਭਾਗ ਵਿੱਚ 4837, ਪਾਵਰਕੌਮ ਵਿੱਚ 1690, ਉਚੇਰੀ ਸਿੱਖਿਆ ਵਿੱਚ 997, ਤਕਨੀਕੀ ਸਿੱਖਿਆ ਵਿੱਚ 990, ਪੇਂਡੂ ਵਿਕਾਸ ਵਿੱਚ 803, ਮੈਡੀਕਲ ਸਿੱਖਿਆ ਵਿੱਚ 319, ਹਾਊਸਿੰਗ ਵਿੱਚ 280, ਪਸ਼ੂ ਪਾਲਣ ਵਿੱਚ 250, ਵਾਟਰ ਸਪਲਾਈ ਵਿੱਚ 158, ਆਬਕਾਰੀ ਦੀਆਂ 176 ਅਸਾਮੀਆਂ ਫੂਡ ਸਪਲਾਈ, 197 ਜਲ ਸਰੋਤ, 148 ਜੇਲ੍ਹ ਵਿਭਾਗ, 82 ਸਮਾਜਿਕ ਸੁਰੱਖਿਆ ਅਤੇ 45 ਸਮਾਜਿਕ ਨਿਆਂ ਵਿੱਚ ਭਰੀਆਂ ਜਾਣਗੀਆਂ

Bhagwant Mann Bhagwant Mann

ਇਸ ਤੋਂ ਇਲਾਵਾ 'ਆਪ' ਸਰਕਾਰ ਨੇ ਪੰਜਾਬ 'ਚ 35,000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਦਾ ਐਲਾਨ ਕੀਤਾ ਹੈ। ਹਾਲਾਂਕਿ ਫਿਲਹਾਲ ਇਨ੍ਹਾਂ ਮੁਲਾਜ਼ਮਾਂ ਦਾ ਠੇਕਾ ਇੱਕ ਸਾਲ ਲਈ ਰੀਨਿਊ ਕੀਤਾ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਇਸ ਲਈ ਨੀਤੀ ਨਹੀਂ ਬਣਦੀ, ਉਦੋਂ ਤੱਕ ਉਨ੍ਹਾਂ ਦੀ ਠੇਕਾ ਅਧਾਰਿਤ ਸੇਵਾ ਵਿੱਚ ਵਾਧਾ ਦਿੱਤਾ ਗਿਆ ਹੈ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement