
ਸਿਰਫ਼ ਇਕ ਜ਼ਿਲ੍ਹੇ ਵਿਚ ਹੀ 7 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ ਤਾਂ ਬਾਕੀ ਜ਼ਿਲ੍ਹਿਆ ਦਾ ਕੀ ਹਾਲ ਹੋਵੇਗਾ?
ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਆਏ ਦਿਨ ਕਿਸਾਨਾਂ ਦਾ ਮੁੱਦਾ ਚੁੱਕ ਕੇ ਪੰਜਾਬ ਸਰਕਾਰ 'ਤੇ ਸਵਾਲ ਚੁੱਕਦੇ ਹਨ ਤੇ ਉਹਨਾਂ ਨੂੰ ਅਪਣੇ ਕੀਤੇ ਵਾਅਦੇ ਯਾਦ ਕਰਵਾਉਂਦੇ ਹਨ ਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦੇ ਹਨ। ਅੱਜ ਇਕ ਵਾਰ ਫਿਰ ਤੋਂ ਉਹਨਾਂ ਨੇ ਅਰਵਿੰਦ ਕੇਜਰੀਵਾਲ ਨੂੰ ਉਹਨਾਂ ਦੁਆਰਾ ਕੀਤਾ ਵਾਅਦਾ ਯਾਦ ਕਰਵਾਇਆ ਤੇ ਪੁੱਛਿਆ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕਿੱਥੇ ਹੈ?
ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਸੀ ਕਿ 1 ਅ੍ਰਪੈਲ ਤੋਂ ਬਾਅਦ ਪੰਜਾਬ ਵਿਚ ਕੋਈ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ ਪਰ ਹੁਣ ਉਹ ਅਪਣਾ ਵਾਅਦਾ ਪੂਰਾ ਕਿਉਂ ਨਹੀਂ ਕਰ ਰਹੇ। ਸਿਰਫ਼ ਇਕ ਜ਼ਿਲ੍ਹੇ ਵਿਚ ਹੀ 7 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ ਤਾਂ ਬਾਕੀ ਜ਼ਿਲ੍ਹਿਆ ਦਾ ਕੀ ਹਾਲ ਹੋਵੇਗਾ? ਨਵਜੋਤ ਸਿੱਧੂ ਨੇ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਦੀ ਵੀਡੀਏ ਵੀ ਸਾਂਝੀ ਕੀਤੀ ਹੈ।
ਸਿੱਧੂ ਨੇ ਟਵੀਟ ਕਰ ਕੇ ਕੇਜਰੀਵਾਲ ਨੂੰ ਪੁੱਛਿਆ ਕਿ ਤੁਸੀਂ ਝੂਠ ਬੋਲਣਾ ਕਦੋਂ ਬੰਦ ਕਰੋਗੇ ਅਰਵਿੰਦ ਕੇਜਰੀਵਾਲ ਜੀ? ਸਿਰਫ਼ 1 ਜ਼ਿਲ੍ਹੇ 'ਚ 7 ਕਿਸਾਨਾਂ ਨੇ ਅਪਣੀ ਜਾਨ ਦਿੱਤੀ ਹੈ ਤੇ ਕਲਪਨਾ ਕਰੋ ਕਿ 23 ਜ਼ਿਲ੍ਹਿਆਂ 'ਚ ਕਿਸਾਨਾਂ ਦੀ ਦੁਰਦਸ਼ਾ ਕੀ ਹੋਵੇਗੀ। ਕੀ ਤੁਸੀਂ ਇੱਕ ਵੀ ਪਰਿਵਾਰ ਨੂੰ ਮਿਲਣ ਗਏ ਹੋ? ਪੰਜਾਬ ਪ੍ਰਤੀ ਤੁਹਾਡੀ ਜ਼ਿੰਮੇਵਾਰੀ ਅਤੇ ਚਿੰਤਾ ਹੁਣ ਕਿੱਥੇ ਹੈ? ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕਿੱਥੇ ਹੈ? ਤੁਸੀਂ ਜੋ ਪ੍ਰਚਾਰ ਕਰਦੇ ਹੋ ਉਸ ਦਾ ਅਭਿਆਸ ਕਰੋ।
Navjot Sidhu
ਦੱਸ ਦਈਏ ਕਿ ਬੀਤੇ ਦਿਨ ਜਿਨ੍ਹਾਂ ਕਿਸਾਨਾਂ ਨੇ ਕਣਕ ਦਾ ਝਾੜ ਘੱਟ ਹੋਣ ਕਰ ਕੇ ਅਪਣੀ ਜੀਵਨ ਲੀਲਾ ਸਮਾਪਤ ਕੀਤੀ ਸੀ ਨਵਜੋਤ ਸਿੱਧੂ ਉਹਨਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਮਿਲਣ ਗਏ ਸਨ ਤੇ ਉੱਥੇ ਜਾ ਕੇ ਵੀ ਨਵਜੋਤ ਸਿੱਧੂ ਨੇ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਉਹਨਾਂ ਨੇ ਕਿਹਾ ਕਿ ਆਪ ਦੀ ਸਰਕਾਰ ਬਣਨ ਤੋਂ ਬਾਅਦ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ ਤੇ ਹੁਣ ਸਰਕਾਰ ਨੂੰ ਅਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ।