ਅਬੋਹਰ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 30 ਕਿਲੋ ਭੁੱਕੀ ਸਮੇਤ ਕੀਤਾ ਕਾਬੂ

By : GAGANDEEP

Published : Apr 23, 2023, 1:43 pm IST
Updated : Apr 23, 2023, 1:43 pm IST
SHARE ARTICLE
photo
photo

ਦੋਵੋਂ ਰਾਜਸਥਾਨ ਤੋਂ ਲੈ ਕੇ ਆ ਰਹੇ ਸਨ ਭੁੱਕੀ

 

ਅਬੋਹਰ: ਅਬੋਹਰ ਦੇ ਸਿਟੀ ਨੰਬਰ 2 ਦੀ ਪੁਲਿਸ ਨੇ ਇੱਕ ਔਰਤ ਅਤੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਕੋਲੋਂ 30 ਕਿਲੋ ਭੁੱਕੀ ਬਰਾਮਦ ਕੀਤੀ ਹੈ। ਦੋਵੇਂ ਮੁਲਜ਼ਮ ਰਾਜਸਥਾਨ ਤੋਂ ਭੁੱਕੀ ਲਿਆ ਕੇ ਵੇਚਦੇ ਸਨ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਮੌਤ  

ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਆਈ ਭੁਪਿੰਦਰ ਸਿੰਘ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਰਾਣੀ ਪਤਨੀ ਰਾਜੇਸ਼ ਸਿੰਘ ਵਾਸੀ ਕੁਤਬਗੜ੍ਹ ਥਾਣਾ ਗੁਰੂਹਰਸਹਾਏ ਅਤੇ ਰਾਜਨ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪੰਜਗਰਾਈ ਗੁਰੂਹਰਸਹਾਏ ਰਾਜਸਥਾਨ ਤੋਂ ਭੁੱਕੀ ਲਿਆ ਕੇ ਵੇਚਦੇ ਸਨ। ਅੱਜ ਵੀ ਭੁੱਕੀ ਲਿਆਂਦੀ ਜਾ ਰਹੀ ਹੈ, ਜੇਕਰ ਮੌਕੇ ’ਤੇ ਨਾਕਾਬੰਦੀ ਕੀਤੀ ਜਾਵੇ ਤਾਂ ਦੋਵਾਂ ’ਤੇ ਕਾਬੂ ਪਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਸੋਮਾਲੀਆ ਦੀ ਜਵਾਬੀ ਗੋਲੀਬਾਰੀ 'ਚ 18 ਅੱਤਵਾਦੀਆਂ ਸਮੇਤ ਘੱਟੋ-ਘੱਟ 21 ਲੋਕ ਮਾਰੇ ਗਏ  

ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਦੋਵਾਂ ਨੂੰ ਰਿੱਧੀ ਸਿੱਧੀ ਕਲੋਨੀ ਨੇੜਿਓਂ ਕਾਬੂ ਕਰ ਲਿਆ। ਇਸ ਦੌਰਾਨ ਦੋਵਾਂ ਮੁਲਜ਼ਮਾਂ ਕੋਲੋਂ 30 ਕਿਲੋ ਭੁੱਕੀ ਬਰਾਮਦ ਹੋਈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement