ਅਰੁਣਾਚਲ ਪ੍ਰਦੇਸ਼ ’ਚ ਸ੍ਰੀ ਗੁਰੂ ਨਾਨਕ ਦੇਵ ਦੇ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ : ਹਰਜਿੰਦਰ ਸਿੰਘ ਧਾਮੀ

By : KOMALJEET

Published : Apr 23, 2023, 3:09 pm IST
Updated : Apr 23, 2023, 3:09 pm IST
SHARE ARTICLE
Converting Gurdwara of Sri Guru Nanak Dev in Arunachal Pradesh to Buddhist shrine an attack on Sikhs – Harjinder Singh Dhami
Converting Gurdwara of Sri Guru Nanak Dev in Arunachal Pradesh to Buddhist shrine an attack on Sikhs – Harjinder Singh Dhami

ਕਿਹਾ, ਸਿੱਖ ਅਸਥਾਨ ਦੀ ਹੋਂਦ ਖ਼ਤਮ ਕਰਨਾ ਸੰਵਿਧਾਨ ਦੇ ਵਿਰੁੱਧ, ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੇਣ ਦਖ਼ਲ


ਅੰਮ੍ਰਿਤਸਰ : ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕੀਤੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਮੇਚੁਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਸਥਿਤ ਹੈ, ਜਿਸ ਨੂੰ ਹਾਲ ਹੀ ਵਿਚ ਬੁੱਧ ਧਰਮ ਦੇ ਅਸਥਾਨ ਦੇ ਰੂਪ ਵਿਚ ਬਦਲ ਦਿੱਤਾ ਗਿਆ ਹੈ। 

ਲੰਘੀ 8 ਅਪ੍ਰੈਲ ਨੂੰ ਅਰੁਨਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਸੋਸ਼ਲ ਮੀਡੀਆ ’ਤੇ ਆਪਣੇ ਦੌਰੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਹੁਣ ਇਸ ਸਿੱਖ ਅਸਥਾਨ ਨੂੰ ਬੋਧੀ ਅਸਥਾਨ ਵਜੋਂ ਤਬਦੀਲ ਕੀਤਾ ਜਾ ਚੁੱਕਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਹਰਕਤ ਨੂੰ ਸਿੱਖਾਂ ’ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਧਰਮ ਅਸਥਾਨ ਨੂੰ ਹੋਰ ਧਰਮ ਦੇ ਕੇਂਦਰ ਵਿਚ ਤਬਦੀਲ ਕਰ ਦੇਣਾ ਸੰਵਿਧਾਨ ਦੀ ਧਾਰਾ 25 ਦੀ ਸਿੱਧੀ ਉਲੰਘਣਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਦੀ ਭਲਾਈ ਲਈ ਵੱਖ-ਵੱਖ ਦੇਸ਼ਾਂ ਦੀ ਧਾਰਮਿਕ ਯਾਤਰਾ ਕੀਤੀ ਸੀ, ਜਿਸ ਨੂੰ ਸਿੱਖ ਇਤਿਹਾਸ ਵਿਚ ਉਦਾਸੀਆਂ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਸੇ ਤਹਿਤ ਹੀ ਗੁਰੂ ਸਾਹਿਬ ਦੇ ਮੇਚੁਕਾ ਵਿਖੇ ਵੀ ਜਾਣ ਦਾ ਹਵਾਲਾ ਮਿਲਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਦੀ ਯਾਦ ਵਿਚ ਮੇਚੁਕਾ ਵਿਖੇ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਸਥਾਪਤ ਸੀ। 

ਇਹ ਵੀ ਪੜ੍ਹੋ:  IPL 2023 : ਧਰਤੀ ਦੇ 4 ਚੱਕਰਾਂ ਦੇ ਬਰਾਬਰ ਸਫ਼ਰ ਕਰਨਗੀਆਂ IPL ਟੀਮਾਂ 

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਵਿਕਾਸ ਲਈ ਇਤਿਹਾਸਕਾਰ ਕਰਨਲ ਦਲਵਿੰਦਰ ਸਿੰਘ ਗਰੇਵਾਲ ਨੇ ਅਹਿਮ ਯੋਗਦਾਨ ਪਾਇਆ ਸੀ। ਗਰੇਵਾਲ ਨੇ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਮਾਰਚ 1987 ’ਚ ਇਸ ਗੁਰਦੁਆਰਾ ਸਾਹਿਬ ਨੂੰ ਸੰਗਤ ਅਰਪਣ ਕੀਤਾ ਸੀ। ਪਰੰਤੂ ਦੁੱਖ ਦੀ ਗੱਲ ਹੈ ਕਿ ਹੁਣ ਪਹਿਲੇ ਪਾਤਸ਼ਾਹ ਦੀ ਇਸ ਯਾਦਗਾਰ ਨੂੰ ਖ਼ਤਮ ਕਰਨ ਦੀ ਕੋਝੀ ਹਰਕਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸਿੱਖਾਂ ਦੇ ਇਸ ਇਤਿਹਾਸਕ ਅਸਥਾਨ ’ਤੇ ਜਾ ਕੇ ਇਸ ਨੂੰ ਬੋਧੀ ਅਸਥਾਨ ਵਜੋਂ ਦਿਖਾ ਰਹੇ ਹਨ। ਇਹ ਕਦਮ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ, ਜਿਸ ਦਾ ਹਰ ਪੱਧਰ ’ਤੇ ਕਰੜਾ ਵਿਰੋਧ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ, ਜਿਸ ਵਿਚ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਕੌਮੀ ਘਟਗਿਣਤੀ ਕਮਿਸ਼ਨ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਵੱਖ-ਵੱਖ ਥਾਵਾਂ ’ਤੇ ਸਥਿਤ ਸਿੱਖਾਂ ਦੇ ਅਸਥਾਨਾਂ ਨਾਲ ਸਬੰਧਤ ਕਈ ਮਾਮਲੇ ਪਹਿਲਾਂ ਹੀ ਲੰਬਤ ਚਲੇ ਆ ਰਹੇ ਹਨ ਅਤੇ ਹੁਣ ਇਕ ਹੋਰ ਮਾਮਲਾ ਪੈਦਾ ਕਰ ਦਿੱਤਾ ਗਿਆ ਹੈ। ਇਹ ਸਿੱਖਾਂ ਨਾਲ ਵਿਤਕਰੇਬਾਜ਼ੀ ਦੀ ਇਕ ਹੋਰ ਮਿਸਾਲ ਹੈ, ਜਿਸ ’ਤੇ ਭਾਰਤ ਸਰਕਾਰ ਗ਼ੌਰ ਕਰੇ ਅਤੇ ਹੱਲ ਵੱਲ ਵਧੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਅਤੇ ਭਾਰਤ ਸਰਕਾਰ ਦੇ ਨੁਮਾਇੰਦਿਆਂ ਨੂੰ ਪੱਤਰ ਲਿਖ ਕੇ ਕਾਰਵਾਈ ਮੰਗੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement