'ਪੰਜਾਬ ਸਰਕਾਰ ਅੰਮ੍ਰਿਤਸਰ ਵਿਖੇ ਕੁੱਤਿਆਂ ਦੀ ਨਸਬੰਦੀ ਕਰਨ ਲਈ 3.19 ਕਰੋੜ ਰੁਪਏ ਖਰਚੇਗੀ'

By : GAGANDEEP

Published : Apr 23, 2023, 7:23 pm IST
Updated : Apr 23, 2023, 7:23 pm IST
SHARE ARTICLE
photo
photo

ਪੰਜਾਬ ਸਰਕਾਰ ਦੀ ਇਸ ਪਹਿਲ ਕਦਮੀ ਦਾ ਉਦੇਸ਼ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ

 

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਗਰ ਨਿਗਮ ਅੰਮ੍ਰਿਤਸਰ ਵਿੱਚ ਕੁੱਤਿਆਂ ਦੀ ਨਸਬੰਦੀ ਲਈ 3.19 ਕਰੋੜ ਰੁਪਏ ਦਾ ਨਿਵੇਸ਼ ਕਰਕੇ ਆਪਣੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਹੈ।  ਇਹ ਐਲਾਨ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕੀਤਾ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ, ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਨਗਰ ਨਿਗਮ ਅੰਮ੍ਰਿਤਸਰ ਵਿਖੇ 20,000 ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇਗੀ, ਜਿਸ 'ਤੇ ਲਗਭਗ 3.19 ਕਰੋੜ ਰੁਪਏ ਦੀ ਲਾਗਤ ਆਵੇਗੀ।  ਇਹ ਕਦਮ ਪਸ਼ੂ ਭਲਾਈ ਅਤੇ ਜਨਤਕ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੰਮ੍ਰਿਤਸਰ ਵਿਖੇ 20 ਹਜ਼ਾਰ ਕੁੱਤਿਆਂ ਦੀ ਨਸਬੰਦੀ ਕਰਨ ਦੀ ਇਸ ਪਹਿਲ ਕਦਮੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।  ਡਾ. ਇੰਦਰਬੀਰ ਸਿੰਘ ਨਿੱਜਰ ਨੇ ਜ਼ੋਰ ਦੇ ਕੇ ਕਿਹਾ ਕਿ ਨਸਬੰਦੀ ਪ੍ਰੋਜੈਕਟ ਦਾ ਉਦੇਸ਼ ਪੰਜਾਬ ਵਾਸੀਆਂ ਦੇ ਜੀਵਨ ਨੂੰ ਹੋਰ ਸੁਰੱਖਿਅਤ ਬਣਾਉਣਾ ਹੈ।  ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਸੁਰੱਖਿਅਤ ਅਤੇ ਵਧੇਰੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਦੇ ਵਿਜ਼ਨ ਦੇ ਅਨੁਸਾਰ ਹੈ।

ਪੰਜਾਬ ਸਰਕਾਰ ਦਾ ਅੰਮ੍ਰਿਤਸਰ ਵਿੱਚ ਕੁੱਤਿਆਂ ਦੀ ਨਸਬੰਦੀ ਵਿੱਚ ਨਿਵੇਸ਼ ਕਰਨ ਦਾ ਫੈਸਲਾ ਆਵਾਰਾ ਕੁੱਤਿਆਂ ਦੀ ਆਬਾਦੀ ਨੂੰ ਕੰਟਰੋਲ ਕਰਨ ਅਤੇ ਇੱਥੋਂ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇੱਕ ਸ਼ਲਾਘਾਯੋਗ ਕਦਮ ਹੈ।  ਇਸ ਪਹਿਲਕਦਮੀ ਦਾ ਖੇਤਰ ਵਿੱਚ ਮਨੁੱਖਾਂ ਅਤੇ ਜਾਨਵਰਾਂ ਦੋਵਾਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਸਕਾਰਾਤਮਕ ਪ੍ਰਭਾਵ ਪੈਣ ਦੀ ਉਮੀਦ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement