ਜੇ ਅੰਮ੍ਰਿਤਪਾਲ ਸਿੰਘ ਪਹਿਲਾਂ ਗ੍ਰਿਫ਼ਤਾਰੀ ਦੇ ਦਿੰਦਾ ਤਾਂ ਬੇਕਸੂਰ ਨੌਜਵਾਨ ਬਚ ਜਾਣੇ ਸਨ : ਬਲਜੀਤ ਸਿੰਘ ਦਾਦੂਵਾਲ

By : KOMALJEET

Published : Apr 23, 2023, 4:19 pm IST
Updated : Apr 23, 2023, 4:27 pm IST
SHARE ARTICLE
Baljit Singh daduwal's reaction on Amritpal Singh's arrest
Baljit Singh daduwal's reaction on Amritpal Singh's arrest

ਕਿਹਾ, ਹੁਣ ਜਦੋਂ ਇਹ ਗ੍ਰਿਫ਼ਤਾਰੀ ਹੋ ਗਈ ਹੈ ਤਾਂ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ’

ਮੋਹਾਲੀ (ਨਵਜੋਤ ਸਿੰਘ ਧਾਲੀਵਾਲ, ਕੋਮਲਜੀਤ ਕੌਰ) : ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਅੱਜ ਤੜਕਸਾਰ ਮੋਗਾ ਦੇ ਰੋਡੇ ਤੋਂ ਹੋਈ ਹੈ ਜਿਸ ਤੋਂ ਬਾਅਦ ਵੱਖ -ਵੱਖ ਆਗੂਆਂ ਵਲੋਂ ਪ੍ਰਤੀਕਿਰਿਆ ਦਿਤੀਆਂ ਜਾ ਰਹੀਆਂ ਹਨ। ਇਸ ਬਾਰੇ ਬਲਜੀਤ ਸਿੰਘ ਦਾਦੂਵਾਲ ਨੇ ਸਪੋਕਸਮੈਨ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਗ੍ਰਿਫ਼ਤਾਰੀ ਤੋਂ ਪਹਿਲਾਂ ਤੱਕ ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫ਼ਤ ਵਿਚ ਹੈ ਜਾਂ ਫ਼ਰਾਰ ਹੈ। ਪਰ ਅੱਜ ਪਿੰਡ ਰੋਡੇ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਕੀਤਾ ਜਿਸ ਤੋਂ ਪਹਿਲਾਂ ਉਨ੍ਹਾਂ ਪਾਠ ਕੀਤਾ ਅਤੇ ਸੰਗਤ ਨੂੰ ਸੰਬੋਧਨ ਵੀ ਕੀਤਾ ਜਿਸ ਦੀਆਂ ਕਈ ਵੀਡਿਓਜ਼ ਵੀ ਸਾਹਮਣੇ ਆਈਆਂ ਹਨ। 

ਉਨ੍ਹਾਂ ਕਿਹਾ ਕਿ ਇਸ ਸਭ ਤੋਂ ਇਹ ਤਾਂ ਸਪਸ਼ਟ ਹੋ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਅਜੇ ਜਿਉਂਦਾ ਹੈ ਅਤੇ ਉਸ ਨੇ ਗ੍ਰਿਫ਼ਤਾਰੀ ਦੇ ਦਿਤੀ ਹੈ। ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨਾਲ ਜੋ ਬੇਕਸੂਰਾਂ ਦੀ ਫੜੋ-ਫੜੀ ਚੱਲ ਰਹੀ ਸੀ ਉਹ ਹੁਣ ਬੰਦ ਹੋ ਜਾਵੇਗੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਬੇਕਸੂਰ ਫੜੇ ਗਏ ਸਨ ਉਨ੍ਹਾਂ ਨੂੰ ਤੁਰਤ ਰਿਹਾਅ ਕਰ ਦੇਣਾ ਚਾਹੀਦਾ ਹੈ। 

ਇਹ ਵੀ ਪੜ੍ਹੋ:   ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਬਿਆਨ- ' ਭਗੌੜਾ ਆਖਰ ਕਿੰਨੇ ਦਿਨ ਤੱਕ ਭੱਜ ਸਕਦਾ ਹੈ

ਬਲਜੀਤ ਸਿੰਘ ਦਾਦੂਵਾਲ ਨੇ ਅਪੀਲ ਕਰਦਿਆਂ ਕਿਹਾ ਕਿ ਜੇਕਰ ਭਾਈ ਅੰਮ੍ਰਿਤਪਾਲ ਸਿੰਘ ਨੇ ਕਾਨੂੰਨ ਦੇ ਖ਼ਿਲਾਫ਼ ਕੋਈ ਕੰਮ ਕੀਤਾ ਹੈ ਤਾਂ ਉਸ ਨੂੰ ਜਾਂਚ ਵਿਚ ਸ਼ਾਮਲ ਕਰ ਕੇ ਪੁੱਛਗਿੱਛ ਕਰ ਲੈਣੀ ਚਾਹੀਦੀ ਹੈ ਪਰ ਫੜੇ ਗਏ ਬੇਕਸੂਰਾਂ ਨੂੰ ਛੱਡ ਦਿੱਤਾ ਜਾਣਾ ਚਾਹੀਦਾ ਹੈ। 

ਪੁਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਬਲਜੀਤ ਸਿੰਘ ਦਾਦੂਵਾਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਜਾਂ ਆਤਮ ਸਮਰਪਣ ਕਰਨ ਬਾਰੇ ਪੰਥਕ ਧਿਰਾਂ ਦਾ ਵੀ ਰਲਵਾਂ ਮਿਲਵਾਂ ਹੁੰਗਾਰਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਅੱਗੇ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਲੋਂ ਜੋ ਅੰਮ੍ਰਿਤਪਾਨ ਕਰਵਾਉਣ ਜਾਂ ਨਸ਼ੇ ਛੁਡਾਉਣ ਦੀ ਮੁਹਿੰਮ ਵਿੱਢੀ ਗਈ ਸੀ ਉਹ ਕੋਈ ਲੁਕ-ਛਿਪ ਕੇ ਕਰਨ ਵਾਲਾ ਕੰਮ ਨਹੀਂ ਸੀ, ਜੇਕਰ ਪੁਲਿਸ ਨੇ ਘੇਰਾਬੰਦੀ ਕੀਤੀ ਸੀ ਤਾਂ ਅੰਮ੍ਰਿਤਪਾਲ ਸਿੰਘ ਨੂੰ ਉਸੇ ਦਿਨ ਹੀ ਗ੍ਰਿਫ਼ਤਾਰੀ ਦੇ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰ ਕੇ ਜੋ ਵੀ ਕਦਮ ਅੰਮ੍ਰਿਤਪਾਲ ਸਿੰਘ ਨੇ ਚੁੱਕਿਆ ਹੈ ਇਸ ਦੀ ਵਜ੍ਹਾ ਵੀ ਉਹੀ ਦੱਸ ਸਕਦਾ ਹੈ। 

ਇਹ ਵੀ ਪੜ੍ਹੋ:   ਤੰਦਰੁਸਤ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ : MP ਵਿਕਰਮਜੀਤ ਸਾਹਨੀ

ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਜਿਹੜੀ ਗ੍ਰਿਫ਼ਤਾਰੀ ਅੰਮ੍ਰਿਤਪਾਲ ਸਿੰਘ ਨੇ ਅੱਜ ਦਿਤੀ ਹੈ ਜੇਕਰ ਉਹ ਇੱਕ ਮਹੀਨਾ ਪਹਿਲਾਂ ਹੀ ਗ੍ਰਿਫ਼ਤਾਰੀ ਦੇ ਦਿੰਦੇ ਤਾਂ ਬੇਕਸੂਰ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨਾ ਹੁੰਦੀਆਂ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਪਲਪ੍ਰੀਤ ਸਿੰਘ ਆਦਿ ਨੌਜਵਾਨਾਂ ਦੀਆਂ ਪਹਿਲਾਂ ਹੋਈਆਂ ਗ੍ਰਿਫ਼ਤਾਰੀਆਂ ਬਾਰੇ ਵੀ ਸਥਿਤੀ ਸਪਸ਼ਟ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖ ਕਿਸੇ ਦੇ ਦੁਸ਼ਮਣ ਨਹੀਂ ਹਨ ਪਰ ਅਜਿਹਾ ਮਾਹੌਲ ਪੰਥ ਅਤੇ ਪੰਜਾਬ ਲਈ ਸਾਜ਼ਗਾਰ ਨਹੀਂ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement