
ਅੰਮ੍ਰਿਤਪਾਲ ਸਿੰਘ ਨੂੰ ਸ਼ਨੀਵਾਰ ਦੇਰ ਰਾਤ ਪੰਜਾਬ ਪੁਲਿਸ ਨੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਸੀ
ਮੋਗਾ - 18 ਮਾਰਚ ਤੋਂ ਫਰਾਰ ਚੱਲ ਰਹੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਾਪਲ ਸਿੰਘ ਨੂੰ ਮੋਗਾ ਦੇ ਗੁਰਦੁਆਰੇ ਤੋਂ ਫੜ ਲਿਆ ਗਿਆ ਹੈ। ਜਿਸ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਵੇਗਾ। ਅੰਮ੍ਰਿਤਪਾਲ ਸਿੰਘ ਨੂੰ ਸ਼ਨੀਵਾਰ ਦੇਰ ਰਾਤ ਪੰਜਾਬ ਪੁਲਿਸ ਨੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਸੀ।
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਖ਼ਿਲਾਫ਼ ਐੱਨਐੱਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਅੰਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਫਰਾਰ ਸੀ। ਅੰਮ੍ਰਿਤਪਾਲ ਨੇ ਆਪਣੇ ਇਕ ਸਮਰਥਕ ਦੀ ਰਿਹਾਈ ਲਈ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਸੀ। ਇਸ ਘਟਨਾ ਦੇ ਬਾਅਦ ਤੋਂ ਪੁਲਿਸ ਉਸ ਦੀ ਭਾਲ ਕਰ ਰਹੀ ਹੈ।
20 ਅਪ੍ਰੈਲ ਨੂੰ ਅੰਮ੍ਰਿਤਪਾਲ ਦੀ ਐੱਨ.ਆਰ.ਆਈ. ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕ ਲਿਆ ਸੀ। ਉਹ ਲੰਡਨ ਜਾ ਰਹੀ ਸੀ। ਕਿਰਨਦੀਪ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਕਿਰਨਦੀਪ ਨੂੰ ਛੱਡ ਦਿੱਤਾ ਗਿਆ।
ਪੰਜਾਬ ਪੁਲਿਸ ਨੇ ਟਵੀਟ ਕਰਕੇ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰ ਦਿੱਤੀ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਤੇ ਕੋਈ ਵੀ ਜਾਅਲੀ ਖ਼ਬਰ ਸਾਂਝੀ ਕਰਨ ਤੋਂ ਪਹਿਲਾ ਤਸਦੀਕ ਕਰਨ ਦੀ ਅਪੀਲ ਕੀਤੀ।