ਪੰਜਾਬ ਪੁਲਿਸ ਨੇ ਉੱਤਰਾਖੰਡ ਦੇ ਵਪਾਰੀ ਦੀ ਟਾਰਗੇਟ ਕਿਲਿੰਗ ਦਾ ਮਨਸੂਬਾ ਕੀਤਾ ਨਾਕਾਮ; ਅਰਸ਼ ਡੱਲਾ ਗੈਂਗ ਦੇ ਦੋ ਮੈਂਬਰ ਕਾਬੂ

By : KOMALJEET

Published : Apr 23, 2023, 5:58 pm IST
Updated : Apr 23, 2023, 5:58 pm IST
SHARE ARTICLE
PUNJAB POLICE AVERT TARGET KILLING OF UTTARAKHAND-BASED BUSINESSMAN; TWO MEMBERS OF ARSH DALA GANG HELD
PUNJAB POLICE AVERT TARGET KILLING OF UTTARAKHAND-BASED BUSINESSMAN; TWO MEMBERS OF ARSH DALA GANG HELD

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਪੁਲਿਸ ਟੀਮਾਂ ਨੇ ਤਿੰਨ ਪਿਸਤੌਲ ਅਤੇ 1.90 ਲੱਖ ਰੁਪਏ ਦੀ ਨਕਦੀ ਵੀ ਕੀਤੀ ਬਰਾਮਦ

ਚੰਡੀਗੜ੍ਹ/ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਨਾਮਜ਼ਦ-ਅੱਤਵਾਦੀ ਅਰਸ਼ ਡੱਲਾ ਅਤੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਜੁੜੇ ਦੋ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ  ਉੱਤਰਾਖੰਡ 'ਚ ਸੰਭਾਵਿਤ ਟਾਰਗੇਟ ਕਿਲਿੰਗ ਦਾ ਮਨਸੂਬਾ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਮਲਾ ਸਿੰਘ ਵਾਸੀ ਪਿੰਡ ਗਰਾਂਘਣਾ, ਜ਼ਿਲ੍ਹਾ ਮਾਨਸਾ ਅਤੇ ਹਰਜੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਭਡੋਲੀਆਂਵਾਲੀ, ਜ਼ਿਲ੍ਹਾ ਫ਼ਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਿੰਨ ਪਿਸਤੌਲ .32 ਬੋਰ, .315 ਬੋਰ ਦਾ ਦੇਸੀ ਕੱਟਾ, ਜ਼ਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ ਇੱਕ 12 ਬੋਰ ਦਾ ਦੇਸੀ ਕੱਟਾ ਬਰਾਮਦ ਕੀਤੀਆਂ ਹਨ ਅਤੇ ਇਸ ਦੇ ਨਾਲ ਹੀ 1.90 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ, ਜੋ ਕਿ ਕੰਟਰੈਕਟ ਕਿਲਿੰਗ ਲਈ ਮੁਹੱਈਆ ਕਰਵਾਈ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਬਠਿੰਡਾ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਬਠਿੰਡਾ ਦੇ ਪਿੰਡ ਜੱਸੀ ਪੌਵਾਲੀ ਵਿਖੇ ਨਾਕਾ ਲਗਾਇਆ ਅਤੇ ਜਦੋਂ ਸ਼ਿਮਲਾ ਸਿੰਘ ਆਪਣੇ ਦੋਸਤ ਨੂੰ ਮਿਲਣ ਜਾ ਰਿਹਾ ਸੀ, ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਵਲੋਂ ਵਿਧਾਇਕਾਂ ਦੀਆਂ ਜਾਇਦਾਦਾਂ ਦੇ ਵੇਰਵੇ ਆਰ.ਟੀ.ਆਈ. ’ਚ ਦੇਣ ਤੋਂ ਇਨਕਾਰ

ਵਧੇਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਸਿਮਰਤਪਾਲ ਸਿੰਘ ਨੇ ਦੱਸਿਆ ਕਿ ਸ਼ਿਮਲਾ ਸਿੰਘ ਨੇ ਖੁਲਾਸਾ ਕੀਤਾ ਕਿ ਅਰਸ਼ ਡੱਲਾ ਨੇ ਉਸ ਨੂੰ ਕਾਸ਼ੀਪੁਰ ਦੇ ਵਪਾਰੀ ਨੂੰ ਮਾਰਨ ਲਈ ਕਿਹਾ ਸੀ ਅਤੇ ਉਸ ਨੂੰ ਲੌਜਿਸਟਿਕ ਸਹਾਇਤਾ ਲਈ ਆਪਣੇ ਸਾਥੀ ਸਾਧੂ ਸਿੰਘ, ਜੋ ਇਸ ਸਮੇਂ ਹਲਦਵਾਨੀ ਜੇਲ੍ਹ ਵਿੱਚ ਬੰਦ ਹੈ, ਨੂੰ ਮਿਲਣ ਲਈ ਕਿਹਾ ਸੀ। ਉਹਨਾਂ ਕਿਹਾ ਕਿ ਅਰਸ਼ ਡੱਲਾ ਨੇ ਇਸ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ 7 ਲੱਖ ਰੁਪਏ ਸ਼ਿਮਲਾ ਸਿੰਘ ਨੂੰ ਦੋ ਕਿਸ਼ਤਾਂ - 4 ਲੱਖ ਅਤੇ 3 ਲੱਖ ਰੁਪਏ- ਵਿੱਚ ਭੇਜੇ ਸਨ।

ਏ.ਆਈ.ਜੀ ਨੇ ਦੱਸਿਆ ਕਿ ਦੋਸ਼ੀ ਸ਼ਿਮਲਾ ਸਿੰਘ ਨੇ ਸੁੱਖਾ ਦੁੱਨੇਕੇ ਦੇ ਕਹਿਣ 'ਤੇ ਅਣਪਛਾਤੇ ਵਿਅਕਤੀ ਨੂੰ 4 ਲੱਖ ਰੁਪਏ ਦਿੱਤੇ ਸਨ ਅਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਛੇ ਹਥਿਆਰਾਂ ਦਾ ਪ੍ਰਬੰਧ ਕਰਨ ਵਾਸਤੇ ਹਰਜੀਤ ਸਿੰਘ ਉਰਫ ਗੋਰਾ ਨੂੰ 3 ਲੱਖ ਰੁਪਏ ਦਿੱਤੇ ਸਨ। ਇਸ ਉਪਰੰਤ ਪੁਲਿਸ ਟੀਮਾਂ ਨੇ ਹਰਿਆਣਾ ਪੁਲਿਸ ਦੀ ਮਦਦ ਨਾਲ ਹਰਜੀਤ ਗੋਰਾ ਨੂੰ ਉਸ ਦੇ ਪਿੰਡ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਪੁੱਛਗਿੱਛ ਜਾਰੀ ਹੈ ਅਤੇ ਹੋਰ ਬਰਾਮਦਗੀਆਂ ਦੀ ਵੀ ਉਮੀਦ ਹੈ।

ਇਸ ਸਬੰਧੀ ਐਫ.ਆਈ.ਆਰ. ਨੰ. 48 ਮਿਤੀ 20-04-2023 ਨੂੰ ਅਸਲਾ ਐਕਟ ਦੀ ਧਾਰਾ 25(6), (7)/54/59 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ ਤਹਿਤ ਥਾਣਾ ਸਦਰ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement