116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ 'ਚ ਆਵੇਗੀ ਤੇਜ਼ੀ : ਹਰਜੋਤ ਸਿੰਘ ਬੈਂਸ

By : KOMALJEET

Published : Apr 23, 2023, 8:01 pm IST
Updated : Apr 23, 2023, 8:01 pm IST
SHARE ARTICLE
The appointment of 116 clerks will speed up the functioning of the technical education department: Harjot Singh Bains
The appointment of 116 clerks will speed up the functioning of the technical education department: Harjot Singh Bains

ਕਿਹਾ, ਇੱਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਦਿਤੀਆਂ 28 ਹਜ਼ਾਰ ਤੋਂ ਵੱਧ ਪੱਕੀਆਂ ਸਰਕਾਰੀ ਨੌਕਰੀਆਂ

ਚੰਡੀਗੜ੍ਹ : 116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਤੇਜ਼ੀ ਆਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹਨਾਂ ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾਵੇਗੀ। ਮੰਤਰੀ ਬੈਂਸ ਨੇ ਕਿਹਾ ਕਿ ਵਿਭਾਗ ਵਿੱਚ ਕਲਰਕਾਂ ਦੀ ਵੱਡੇ ਪੱਧਰ 'ਤੇ ਘਾਟ ਸੀ, ਜੋ ਕਿ ਇਸ ਭਰਤੀ ਨਾਲ ਦੂਰ ਹੋ ਜਾਵੇਗੀ।

ਇਹ ਵੀ ਪੜ੍ਹੋ: ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਗੁਰਪ੍ਰੀਤ ਸਿੰਘ ਉਰਫ਼ ਕ੍ਰਿਸ਼ਨ ਦਾ ਗੁਰਗਾ ਨਿਤਨ ਨਾਹਰ 2 ਸਾਥੀਆਂ ਸਮੇਤ ਕਾਬੂ

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦਾ ਇੱਕ ਅਹਿਮ ਵਿਭਾਗ ਹੈ, ਜੋ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕਾਬਲ ਬਣਾਉਣ ਦੇ ਨਾਲ-ਨਾਲ ਸਵੈ-ਰੁਜ਼ਗਾਰ ਦੇ ਕਾਬਲ ਵੀ ਬਣਾਉਂਦਾ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਇਸ ਵਿਭਾਗ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।
 
ਕੈਬਿਨੇਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਆਪਣੇ ਪਹਿਲੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਹੀ 28 ਹਜ਼ਾਰ ਤੋਂ ਵੱਧ ਪੱਕੀਆਂ ਸਰਕਾਰੀ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦੇ ਚੁੱਕੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement