ਬੱਸ ਨੇ ਕਾਰ ਨੂੰ ਮਾਰੀ ਟੱਕਰ, ਧੀ ਦੀ ਹੋਈ ਮੌਤ, ਪਤੀ-ਪਤਨੀ ਤੇ ਪੁੱਤ ਗੰਭੀਰ ਜ਼ਖ਼ਮੀ

By : KOMALJEET

Published : Apr 23, 2023, 8:38 pm IST
Updated : Apr 23, 2023, 8:38 pm IST
SHARE ARTICLE
accident
accident

ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਪਰਿਵਾਰ 

ਮਾਨਸਾ : ਆਏ ਦਿਨ ਵਾਪਰਦੇ ਸੜਕ ਹਾਦਸੇ ਕਈ ਕੀਮਤੀ ਜਾਨਾਂ ਲੈ ਲੈਂਦੇ ਹਨ। ਤਾਜ਼ਾ ਖ਼ਬਰ ਬੁਢਲਾਡਾ ਤੋਂ ਹੈ ਜਿਥੇ ਵਾਪਰੇ ਹਾਦਸੇ ਨੇ ਧੀ ਦੀ ਜਾਨ ਲੈ ਲਈ ਜਦਕਿ ਪਤੀ-ਪਤਨੀ ਅਤੇ ਪੁੱਤਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ।

ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਗੁਰਨੇ ਕਲਾਂ ਦੇ ਫਫੜੇ ਭਾਈਕੇ ਚੌਕ ਵਿਖੇ ਵਾਪਰਿਆ ਜਿਥੇ ਇੱਕ ਬੱਸ ਅਤੇ ਕਾਰ ਦੀ ਭਿਆਨਕ ਟੱਕਰ ਹੋਈ। ਦੱਸਿਆ ਜਾ ਰਿਹਾ ਹੈ ਕਿ ਇਹ ਪੂਰਾ ਪਰਿਵਾਰ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਕਿ ਇਸ ਦੌਰਾਨ ਰਸਤੇ ਵਿਚ ਹੀ ਇਹ ਭਾਣਾ ਵਾਪਰ ਗਿਆ।

ਇਹ ਵੀ ਪੜ੍ਹੋ:  116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ 'ਚ ਆਵੇਗੀ ਤੇਜ਼ੀ : ਹਰਜੋਤ ਸਿੰਘ ਬੈਂਸ

ਮ੍ਰਿਤਕ ਦੀ ਪਛਾਣ ਪ੍ਰਿਯੰਕਾ (17) ਵਜੋਂ ਹੋਈ ਹੈ ਜਦਕਿ ਮ੍ਰਿਤਕ ਦਾ ਪਿਤਾ ਅਵਤਾਰ ਸਿੰਘ (48) ਕਾਰ ਚਲਾ ਰਿਹਾ ਸੀ,  ਸੁਖਚੈਨ ਕੌਰ ਪਤਨੀ (46) ਅਤੇ ਉਨ੍ਹਾਂ ਦਾ ਪੁੱਤਰ ਸ਼ੁੱਭ ਕਰਮਦੀਪ ਸਿੰਘ (19) ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। 

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਸਾਰੇ ਜ਼ਖਮੀ ਹੋਏ ਸਨ ਜਿਸ ਮਗਰੋਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਲਿਆਂਦਾ ਗਿਆ। ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਪ੍ਰਿੰਯਕਾਂ ਦੀ ਮੌਤ ਹੋ ਗਈ। ਉਧਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
 

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement