ਸਫ਼ਲਤਾਪੂਰਵਕ ਲਾਗੂ ਕੀਤਾ ਗਿਆ ਵਹੀਕਲ ਟ੍ਰੈਕਿੰਗ ਸਿਸਟਮ  : ਲਾਲ ਚੰਦ ਕਟਾਰੂਚੱਕ 

By : KOMALJEET

Published : Apr 23, 2023, 6:10 pm IST
Updated : Apr 23, 2023, 6:10 pm IST
SHARE ARTICLE
Lal Chand Kataruchak, Minister for Food, Civil Supplies & Consumer Affairs
Lal Chand Kataruchak, Minister for Food, Civil Supplies & Consumer Affairs

3.5 ਲੱਖ ਕਿਸਾਨਾਂ ਨੂੰ 11,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਗਿਆ : ਕਟਾਰੂਚੱਕ 

ਕਿਹਾ, ਪਹਿਲੀ ਵਾਰ ਦਾਗ਼ੀ ਮੁਲਾਜ਼ਮ ਹਟਾਏ ਗਏ,ਜਿੰਨੀ ਤੇਜ਼ੀ ਨਾਲ ਫ਼ਸਲ ਦੀ ਆਮਦ, ਉਨੀ ਹੀ ਤੇਜ਼ੀ ਨਾਲ ਖ਼ਰੀਦ
 
ਚੰਡੀਗੜ੍ਹ :
ਕਣਕ ਦੀ ਖਰੀਦ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਵਹੀਕਲ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਲਾਗੂ ਕੀਤਾ ਗਿਆ ਹੈ। ਹੁਣ ਤੱਕ, 26,250 ਟਰਾਂਸਪੋਰਟ ਵਾਹਨਾਂ ਵਿੱਚ ਜੀ.ਪੀ.ਐਸ. ਯੰਤਰ ਲਗਾਏ ਗਏ ਹਨ ਜੋ ਮੰਡੀ ਤੋਂ ਗੋਦਾਮਾਂ ਤੱਕ ਵਾਹਨਾਂ ਦੀ ਆਵਾਜਾਈ ਨੂੰ ਟਰੈਕ ਕਰਨ ਵਿੱਚ ਮਦਦ ਕਰਦੇ ਹਨ। ਵੀ.ਟੀ.ਐਸ. ਰਾਹੀਂ 95,421 ਤੋਂ ਵੱਧ ਆਨਲਾਈਨ ਗੇਟ ਪਾਸ ਜਾਰੀ ਕੀਤੇ ਗਏ ਹਨ ਅਤੇ ਮੈਨੂਅਲ ਪਾਸਾਂ ਨੂੰ ਜਾਰੀ ਕਰਨਾ ਬੰਦ ਕਰ ਦਿੱਤਾ ਗਿਆ ਹੈ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿੱਚ ਅਨਾਜ ਦੀ ਖਰੀਦ ਸਬੰਧੀ ਕਾਰਜਾਂ ਲਈ ਵੀ.ਟੀ.ਐਸ. ਨੂੰ ਲਾਗੂ ਕੀਤਾ ਗਿਆ ਹੈ। ਇਸ ਨਾਲ ਵਿਭਾਗ ਨੂੰ ਟਰੱਕਾਂ ਦੀ ਆਵਾਜਾਈ 'ਤੇ ਨਜ਼ਰ ਰੱਖਣ 'ਚ ਮਦਦ ਮਿਲ ਰਹੀ ਹੈ ਤਾਂ ਜੋ ਕਣਕ ਸਬੰਧੀ ਘਪਲੇਬਾਜ਼ੀ, ਰੀਸਾਈਕਲਿੰਗ ਅਤੇ ਦੂਜੇ ਸੂਬਿਆਂ ਤੋਂ ਨਾਜਾਇਜ਼ ਤੌਰ ਉੱਤੇ ਕਣਕ ਲਿਆਉਣ ਦੀ ਕਿਸੇ ਵੀ ਸੰਭਾਵਿਤ ਕੋਸ਼ਿਸ਼ ਨੂੰ ਤੁਰੰਤ ਰੋਕਿਆ ਜਾ ਸਕੇ। 

ਇਸ ਤੋਂ ਇਲਾਵਾ ਇਹ ਵਾਹਨਾਂ ਦੀ ਸਰਵੋਤਮ ਵਰਤੋਂ ਵਿੱਚ ਮਦਦ ਕਰਦਾ ਹੈ ਕਿਉਂਕਿ ਇਹ ਅਧਿਕਾਰੀਆਂ ਨੂੰ ਟਰੱਕਾਂ ਦੀ ਲੋਡਿੰਗ ਅਤੇ ਅਨਲੋਡਿੰਗ ਦੀ ਨਿਗਰਾਨੀ ਕਰਨ ਵਿੱਚ ਮਦਦ ਕਰਦਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਹ ਪ੍ਰਣਾਲੀ ਜਾਅਲੀ ਖਰੀਦ ਨੂੰ ਖਤਮ ਕਰਨ ਵਿੱਚ ਮਦਦ ਕਰੇਗੀ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਦੂਜੇ ਰਾਜਾਂ ਤੋਂ ਝੋਨੇ ਦੀ ਰੀਸਾਈਕਲਿੰਗ ਨੂੰ ਰੋਕਣ ਲਈ ਵੀ ਬਹੁਤ ਲਾਹੇਵੰਦ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਉੱਤਰਾਖੰਡ ਦੇ ਵਪਾਰੀ ਦੀ ਟਾਰਗੇਟ ਕਿਲਿੰਗ ਦਾ ਮਨਸੂਬਾ ਕੀਤਾ ਨਾਕਾਮ; ਅਰਸ਼ ਡੱਲਾ ਗੈਂਗ ਦੇ ਦੋ ਮੈਂਬਰ ਕਾਬੂ

ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵਿਭਾਗ ਵੱਲੋਂ ਹਰ ਪੱਧਰ 'ਤੇ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਵਿਸ਼ੇਸ਼ ਨਿਰਦੇਸ਼ਾਂ 'ਤੇ ਪਹਿਲੀ ਵਾਰ ਚਾਰ ਖਰੀਦ ਏਜੰਸੀਆਂ ਮਾਰਕਫੈੱਡ, ਪਨਗ੍ਰੇਨ, ਪੀ.ਐੱਸ.ਡਬਲਿਊ.ਸੀ. ਅਤੇ ਪਨਸਪ ਦੇ ਸਾਰੇ ਦਾਗ਼ੀ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ 'ਤੇ ਕਣਕ ਦੀ ਸਟੋਰੇਜ ਲਈ ਕੋਈ ਡਿਊਟੀ ਦੇਣ ਤੋਂ ਮਨਾਹੀ ਕੀਤੀ ਗਈ ਹੈ। ਇਹ ਉਹ ਅਧਿਕਾਰੀ ਹਨ ਜਿਨ੍ਹਾਂ ਵਿਰੁੱਧ ਕਣਕ ਜਾਂ ਝੋਨੇ ਦੀ ਖਰੀਦ/ਸਟੋਰੇਜ ਵਿੱਚ ਹੋਏ ਨੁਕਸਾਨ ਦੀ ਵਸੂਲੀ ਲਈ ਆਦੇਸ਼ ਦਿੱਤੇ ਗਏ ਹਨ ਜਾਂ ਵਿਚਾਰ ਅਧੀਨ ਹਨ।

ਮੰਡੀਆਂ 'ਚ ਕਣਕ ਦੀ ਖਰੀਦ 'ਤੇ ਟਿੱਪਣੀ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਬੇ 'ਚ ਪਿਛਲੇ ਇਕ ਹਫਤੇ ਤੋਂ ਸਭ ਤੋਂ ਵੱਧ ਆਮਦ ਦੇਖਣ ਨੂੰ ਮਿਲ ਰਹੀ ਹੈ ਅਤੇ ਲਗਭਗ 10 ਦਿਨਾਂ ਦੇ ਬਹੁਤ ਘੱਟ ਸਮੇਂ 'ਚ 60 ਫ਼ੀਸਦੀ ਤੋਂ ਵੱਧ ਕਣਕ ਮੰਡੀਆਂ 'ਚ ਆ ਚੁੱਕੀ ਹੈ। ਸਰਕਾਰ ਨੇ ਇਸ ਚੁਣੌਤੀ ਦਾ ਸਾਹਮਣਾ ਕਰਦਿਆਂ ਕਣਕ ਦੀ ਸੁਚੱਜੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਪੂਰੀ ਰਕਮ ਦਾ ਤੁਰੰਤ ਭੁਗਤਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਸ਼ਨੀਵਾਰ ਸ਼ਾਮ ਤੱਕ ਲਗਭਗ 3.54 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕੀਤੀ ਗਈ ਹੈ। ਮੰਡੀਆਂ ਵਿੱਚੋਂ ਲਿਫਟਿੰਗ ਦੀ ਪ੍ਰਕਿਰਿਆ ਬਾਰੇ ਮੰਤਰੀ ਨੇ ਕਿਹਾ ਕਿ ਐਫ.ਸੀ.ਆਈ. ਵੱਲੋਂ ਥੋੜ੍ਹੇ ਸਮੇਂ ਲਈ ਕਣਕ ਨੂੰ ਖੁੱਲ੍ਹੇ ਗੋਦਾਮਾਂ ਵਿੱਚ ਸਟੋਰ ਕਰਨ ਦੀ ਇਜਾਜ਼ਤ ਦੇਣ ਤੋਂ ਬਾਅਦ ਕੱਲ੍ਹ ਇੱਕ ਦਿਨ ਵਿੱਚ ਮੰਡੀਆਂ ਵਿੱਚੋਂ 4 ਲੱਖ ਮੀਟਰਕ ਟਨ ਤੋਂ ਵੱਧ ਦੀ ਲਿਫਟਿੰਗ ਕੀਤੀ ਗਈ ਹੈ। ਇਸ ਲਈ ਲਿਫਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਰਹੇਗੀ।

ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰੇਕ ਕਿਸਾਨ ਨੂੰ ਬਿਨਾਂ ਕਿਸੇ ਕਟੌਤੀ ਤੋਂ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement