Patiala News : ਛੁੱਟੀ ਕੱਟਣ ਆਏ ਫੌਜੀ ਜਵਾਨ ਦੀ ਬੱਸ ਅਤੇ ਕਾਰ ਦੀ ਟੱਕਰ ’ਚ ਮੌਤ, ਮੰਗੇਤਰ ਦੀ ਹਾਲਤ ਗੰਭੀਰ

By : BALJINDERK

Published : Apr 23, 2024, 4:56 pm IST
Updated : Apr 23, 2024, 5:03 pm IST
SHARE ARTICLE
ਮ੍ਰਿਤਕ ਫੌਜੀ ਪ੍ਰਦੀਪ ਸਿੰਘ
ਮ੍ਰਿਤਕ ਫੌਜੀ ਪ੍ਰਦੀਪ ਸਿੰਘ

Patiala News : ਚਾਰ ਸਾਲ ਪਹਿਲਾਂ ਫੌਜ ’ਚ ਭਰਤੀ ਹੋਇਆ ਸੀ ਮਾਪਿਆਂ ਦਾ ਇਕਲੌਤਾ ਪੁੱਤਰ

Patiala News : ਪਾਤੜਾਂ ਤੋਂ ਪਟਿਆਲਾ ਰੋਡ ‘ਤੇ ਘੱਗਾ ਦੇ ਨਿਰੰਕਾਰੀ ਭਵਨ ਨੇੜੇ ਬੱਸ ਅਤੇ ਮਾਰੂਤੀ ਕਾਰ ਦੀ ਹੋਈ ਭਿਆਨਕ ਟੱਕਰ 'ਚ ਛੁੱਟੀ 'ਤੇ ਆਏ ਫੌਜੀ ਜਵਾਨ ਦੀ ਮੌਤ ਹੋ ਗਈ ਤੇ ਉਸ ਦੀ ਮੰਗੇਤਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ।

ਇਹ ਵੀ ਪੜੋ:Hoshiarpur News : ਹੁਸ਼ਿਆਰਪੁਰ 'ਚ ਸਾਬਕਾ ਫੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ 

ਪ੍ਰਾਪਤ ਜਾਣਕਾਰੀ ਅਨੁਸਾਰ ਫੌਜੀ ਪ੍ਰਦੀਪ ਸਿੰਘ ਪੁੱਤਰ ਚਮਕੌਰ ਸਿੰਘ ਉਮਰ 23 ਸਾਲ ਵਾਸੀ ਪਿੰਡ ਕਪਿਆਲ (ਸੰਗਰੂਰ) ਆਪਣੀ ਮੰਗੇਤਰ ਪੂਜਾ ਰਾਣੀ ਪੁੱਤਰੀ ਬਲਵਾਨ ਸਿੰਘ ਵਾਸੀ ਸ਼ੁਤਰਾਣਾ ਨਾਲ ਆਪਣੀ ਮਾਰੂਤੀ ਕਾਰ 'ਚ ਸਵਾਰ ਹੋ ਕੇ ਪਟਿਆਲਾ ਤੋਂ ਪਾਤੜਾਂ ਵੱਲ ਜਾ ਰਹੇ ਸਨ ਤਾਂ ਅਚਾਨਕ ਘੱਗਾ ਨੇੜੇ ਨਿਰੰਕਾਰੀ ਸਤਸੰਗ ਘਰ ਕੋਲ ਉਨ੍ਹਾਂ ਦੀ ਕਾਰ ਪੀ.ਆਰ.ਟੀ.ਸੀ. ਦੀ ਬੱਸ ਦੀ ਲਪੇਟ ਵਿਚ ਆ ਗਈ। 

ਇਹ ਵੀ ਪੜੋ:School bus accident : ਕਿਉਂ ਸਕੂਲੀ ਬੱਸ ਹਾਦਸੇ ਹੋਣ ਤੋਂ ਬਾਅਦ ਨਿਯਮਾਂ ਨੂੰ ਲਾਗੂ ਕਰਨ ਲਈ ਜਾਗਦੇ ਹਨ ਅਧਿਕਾਰੀ!

ਇਸ ਦੌਰਾਨ ਫੌਜੀ ਜਵਾਨ ਪ੍ਰਦੀਪ ਸਿੰਘ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ ਜੋ ਚਾਰ ਸਾਲ ਪਹਿਲਾਂ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ ਅਤੇ ਕੁਝ ਦਿਨ ਪਹਿਲਾਂ ਹੀ ਫੌਜ ਚੋਂ ਛੁੱਟੀ ਕੱਟਣ ਲਈ ਪਿੰਡ ਆਇਆ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਦ ਕਿ ਉਸ ਦੀ ਮੰਗੇਤਰ ਪੂਜਾ ਰਾਣੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਜਿਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਬੱਸ ਨੂੰ ਆਪਣੇ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਸ਼ੂਰੂ ਕਰ ਦਿੱਤੀ।

ਇਹ ਵੀ ਪੜੋ:Abohar News : ਅਬੋਹਰ 'ਚ ਕਰੰਟ ਲੱਗਣ ਕਾਰਨ ਮਜ਼ਦੂਰ ਬੁਰੀ ਤਰ੍ਹਾਂ ਝੁਲਸਿਆ 

(For more news apart from Army soldier came spend his love died in a collision between bus and car News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement