Hoshiarpur News : ਹੁਸ਼ਿਆਰਪੁਰ 'ਚ ਸਾਬਕਾ ਫੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

By : BALJINDERK

Published : Apr 23, 2024, 2:20 pm IST
Updated : Apr 23, 2024, 2:20 pm IST
SHARE ARTICLE
ਮ੍ਰਿਤਕ ਪ੍ਰਦੀਪ ਸਿੰਘ
ਮ੍ਰਿਤਕ ਪ੍ਰਦੀਪ ਸਿੰਘ

Hoshiarpur News: ਨਹਿਰ ਦੇ ਕੰਢੇ ਜ਼ਖ਼ਮੀ ਹਾਲਤ 'ਚ ਮਿਲਿਆ

Hoshiarpur News : ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਬਲਾਕ ਨੇੜੇ ਨਹਿਰ ਦੇ ਕੰਢੇ ਜ਼ਖਮੀ ਹਾਲਤ 'ਚ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਹਮਲੇ ਨੂੰ ਦੇਖਦਿਆਂ ਪੁਲਿਸ ਨੇ ਮ੍ਰਿਤਕ ਦੇ ਭਰਾ ਸਤਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਗਿਆਨ ਚੰਦ ਵਾਸੀ ਪਿੰਡ ਭਾਨੋਵਾਲ ਗੜ੍ਹਦੀਵਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਾਬਕਾ ਫੌਜੀ ਸੀ।

ਇਹ ਵੀ ਪੜੋ:Sangrur News : ਨਸ਼ੇ ਦੀ ਓਵਰਡੋਜ਼ ਕਾਰਨ ਬਾਕਸਿੰਗ ਖਿਡਾਰੀ ਦੀ ਮੌਤ 

ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਵਿਖੇ ਰਖਵਾਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਫੜਨ ਲਈ ਟੀਮਾਂ ਵੀ ਬਣਾਈਆਂ ਗਈਆਂ ਹਨ। ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਭਰਾ ਸਤਵਿੰਦਰ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਹ ਰਾਤ 11-00 ਵਜੇ ਆਪਣੇ ਘਰ ਸੁੱਤਾ ਪਿਆ ਸੀ। ਇਸ ਦੌਰਾਨ ਪ੍ਰਦੀਪ ਸਿੰਘ ਦੀ ਪਤਨੀ ਰੁਪਿੰਦਰ ਕੌਰ ਨੇ ਆਪਣੇ ਭਰਾ ਦੇ ਬਾਹਰ ਜਾਣ ਅਤੇ ਘਰ ਵਾਪਸ ਨਾ ਆਉਣ ਦੀ ਸੂਚਨਾ ਦਿੱਤੀ।
ਰੁਪਿੰਦਰ ਕੌਰ ਨੇ ਦੱਸਿਆ ਕਿ ਪ੍ਰਦੀਪ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀਬੀ07 ਸੀਐਫ 4358 ’ਤੇ ਘਰੋਂ ਨਿਕਲਿਆ ਸੀ। ਪਰ ਉਹ ਅਜੇ ਤੱਕ ਘਰ ਨਹੀਂ ਆਏ। ਜਿਸ 'ਤੇ ਸਤਵਿੰਦਰ ਸਿੰਘ ਨੇ ਮ੍ਰਿਤਕ ਪ੍ਰਦੀਪ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫਿਰ ਤਲਾਸ਼ੀ ਦੌਰਾਨ ਪ੍ਰਦੀਪ ਸਿੰਘ ਨੂੰ ਨਹਿਰ ਨੇੜੇ ਜ਼ਖਮੀ ਹਾਲਤ ਵਿਚ ਮਿਲਿਆ।

ਇਹ ਵੀ ਪੜੋ:Chandigarh Ariport News : ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ 24 ਘੰਟੇ ਰਹੇਗਾ ਚਾਲੂ 

ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਨਾਲ ਹੀ ਪ੍ਰਦੀਪ ਸਿੰਘ ਦੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ। ਉਸ ਨੂੰ ਜ਼ਖ਼ਮੀ ਹਾਲਤ 'ਚ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਪਰਿਵਾਰ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਦੱਸ ਦੇਈਏ ਕਿ ਇਲਾਜ ਦੌਰਾਨ ਪ੍ਰਦੀਪ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:Kuwait News : ਪਹਿਲੀ ਵਾਰ ਕੁਵੈਤ 'ਚ ਸ਼ੁਰੂ ਹੋਇਆ ‘ਹਿੰਦੀ ਰੇਡੀਓ’ ਦਾ ਪ੍ਰਸਾਰਣ 

(For more news apart from ex-serviceman was killed with sharp weapons in Hoshiarpur News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement