Farmers News: ਪੰਜਾਬ 'ਚ ਕਿਸਾਨਾਂ ਨੇ ਭਾਜਪਾ ਆਗੂਆਂ ਨੂੰ ਬਹਿਸ ਲਈ ਦਿੱਤੀ ਚੁਣੌਤੀ, ਸ਼ਾਮ 3 ਵਜੇ ਤੱਕ ਉਡੀਕ ਕਰਨਗੇ ਕਿਸਾਨ
Published : Apr 23, 2024, 10:58 am IST
Updated : Apr 23, 2024, 10:58 am IST
SHARE ARTICLE
Sarvan singh pandher
Sarvan singh pandher

ਕਿਸਾਨਾਂ ਨੇ ਕਿਹਾ ਕਿ ਜੇ ਭਾਜਪਾ ਆਗੂ ਨਾ ਆਏ ਤਾਂ ਅਗਲੀ ਰਣਨੀਤੀ ਬਣਾਈ ਜਾਵੇਗੀ 

Farmers News:  ਚੰਡੀਗੜ੍ਹ - ਇੱਕ ਪਾਸੇ ਪੂਰੇ ਸੂਬੇ ਵਿਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਵਿਰੋਧ ਦੇ ਨਾਲ ਹੁਣ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਕਿਸਾਨਾਂ ਦੇ ਮੁੱਦਿਆਂ 'ਤੇ ਲਾਈਵ ਬਹਿਸ ਦੀ ਚੁਣੌਤੀ ਦਿੱਤੀ ਹੈ। 

ਅੱਜ ਚੰਡੀਗੜ੍ਹ ਦੇ ਸੈਕਟਰ-35 ਵਿਚ ਕਿਸਾਨਾਂ ਵੱਲੋਂ ਡਿਬੇਟ ਰੱਖੀ ਗਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਅਸੀਂ ਸਵੇਰੇ 11 ਵਜੇ ਕਿਸਾਨ ਭਵਨ ਪਹੁੰਚ ਜਾਵਾਂਗੇ ਅਤੇ 3 ਵਜੇ ਤੱਕ ਭਾਜਪਾ ਆਗੂਆਂ ਦਾ ਇੰਤਜ਼ਾਰ ਕਰਾਂਗੇ। ਜੇਕਰ ਭਾਜਪਾ ਆਗੂ ਬਹਿਸ ਲਈ ਪਹੁੰਚਦੇ ਹਨ ਤਾਂ ਠੀਕ ਹੈ, ਜੇਕਰ ਉਹ ਨਾ ਆਏ ਤਾਂ ਅਗਲੀ ਰਣਨੀਤੀ ਬਣਾਈ ਜਾਵੇਗੀ। 

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਦੇ ਸੀਨੀਅਰ ਆਗੂਆਂ ਨੇ ਟੀਵੀ ’ਤੇ ਬਹਿਸ ਦੌਰਾਨ ਕਿਹਾ ਸੀ ਕਿ ਕਿਸਾਨ ਬਿਨਾਂ ਕਿਸੇ ਕਾਰਨ ਸਰਹੱਦ ’ਤੇ ਬੈਠੇ ਹਨ। ਉਨ੍ਹਾਂ ਦੀਆਂ ਮੰਗਾਂ ਬਿਲਕੁਲ ਵੀ ਜਾਇਜ਼ ਨਹੀਂ ਹਨ। ਸਾਡੇ ਉਮੀਦਵਾਰਾਂ ਨੂੰ ਸਵਾਲ ਪੁੱਛਣ ਦੀ ਬਜਾਏ ਟੀਵੀ 'ਤੇ ਆ ਕੇ ਬਹਿਸ ਕਰੋ। ਇਸ ਲਈ ਅਸੀਂ ਬਹਿਸ ਕਰਵਾਈ ਹੈ।  

ਭਾਜਪਾ ਆਗੂਆਂ ਨੂੰ ਪਹਿਲਾਂ ਥਾਂ ਤੈਅ ਕਰਨ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਕੁਝ ਨਹੀਂ ਕੀਤਾ। ਹੁਣ ਕਿਸਾਨਾਂ ਨੇ ਸੈਕਟਰ-35 ਕਿਸਾਨ ਭਵਨ ਨੂੰ ਚੁਣਿਆ ਹੈ। ਚਾਰ ਕਿਸਾਨ ਆਗੂ ਸਾਰਾ ਦਿਨ ਤੱਥਾਂ ਤੇ ਅੰਕੜਿਆਂ ਨਾਲ ਉਥੇ ਬੈਠਣਗੇ। ਬਹਿਸ ਦੀ ਉਡੀਕ ਰਹੇਗੀ। ਇਸ ਬਹਿਸ ਰਾਹੀਂ ਅਸੀਂ ਲੋਕਾਂ ਨੂੰ ਪੂਰੀ ਸੱਚਾਈ ਦੱਸਣਾ ਚਾਹੁੰਦੇ ਹਾਂ। 

file photo

 

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਕਿਸਾਨ ਮੰਚ ਨੇ ਲੋਕ ਸਭਾ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਤੋਂ ਸਵਾਲ ਪੁੱਛਣ ਦਾ ਫ਼ੈਸਲਾ ਕੀਤਾ ਸੀ ਪਰ ਜਦੋਂ ਭਾਜਪਾ ਉਮੀਦਵਾਰਾਂ ਤੋਂ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਹ ਸਵਾਲਾਂ ਤੋਂ ਭੱਜ ਜਾਂਦੇ ਹਨ। ਉਨ੍ਹਾਂ ਦਾ ਜਵਾਬ ਹੈ ਕਿ ਦਿੱਲੀ ਬੈਠੇ ਸੀਨੀਅਰ ਆਗੂ ਹੀ ਜਵਾਬ ਦੇ ਸਕਦੇ ਹਨ। 

ਇਸ ਲਈ ਉਨ੍ਹਾਂ ਨੇ ਭਾਜਪਾ ਦੇ ਸੀਨੀਅਰ ਨੇਤਾਵਾਂ ਨੂੰ ਬਹਿਸ ਦੀ ਚੁਣੌਤੀ ਦਿੱਤੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਗ੍ਰਹਿ ਮੰਤਰੀ ਜਾਂ ਹੋਰ ਵੱਡੇ ਆਗੂ ਬਹਿਸ ਵਿੱਚ ਹਿੱਸਾ ਲੈ ਸਕਦੇ ਹਨ। ਕਿਸਾਨਾਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਵੀ ਦੇ ਸਕਦੇ ਹਨ। ਹਾਲਾਂਕਿ ਇਸ ਸਬੰਧੀ ਉਨ੍ਹਾਂ ਦੀ ਰਾਏ ਜਾਣਨ ਲਈ ਪ੍ਰਦੇਸ਼ ਭਾਜਪਾ ਨਾਲ ਫੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਉਹਨਾਂ ਨਾਲ ਸੰਪਰਕ ਨਹੀਂ ਹੋ ਸਕਿਆ। 

SHARE ARTICLE

ਏਜੰਸੀ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement