
ਗੌਤਮ ਜੈਨ ਚੰਡੀਗੜ੍ਹ ਵਿਚ ਅਧਿਕਾਰੀਆਂ ਦੀ ਮੀਟਿੰਗ ਵਿਚ ਜਾ ਰਹੇ ਸਨ
Punjab News: ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਦੀ ਕਾਰ ਮੰਗਲਵਾਰ ਸਵੇਰੇ ਰੋਪੜ ਨੇੜੇ ਹਾਦਸਾਗ੍ਰਸਤ ਹੋ ਗਈ। ਕਾਰ ਦਾ ਏਅਰਬੈਗ ਖੁੱਲ੍ਹਣ ਕਾਰਨ ਗੌਤਮ ਜੈਨ ਨੂੰ ਸੱਟ ਨਹੀਂ ਲੱਗੀ। ਮਿਲੀ ਜਾਣਕਾਰੀ ਅਨੁਸਾਰ ਗੌਤਮ ਜੈਨ ਚੰਡੀਗੜ੍ਹ ਵਿਚ ਅਧਿਕਾਰੀਆਂ ਦੀ ਮੀਟਿੰਗ ਵਿਚ ਜਾ ਰਹੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ।
ਜਾਣਕਾਰੀ ਅਨੁਸਾਰ ਇਹ ਹਾਦਸਾ ਨਵਾਂ ਸ਼ਹਿਰ ਤੋਂ ਰੋਪੜ ਨੂੰ ਜਾਂਦੇ ਮੁੱਖ ਮਾਰਗ 'ਤੇ ਪਿੰਡ ਟੋਂਸਾ ਨੇੜੇ ਵਾਪਰਿਆ। ਜਿਥੇ ਸਰਕਾਰੀ ਗੱਡੀ ਫੁੱਟਪਾਥ 'ਤੇ ਲੱਗੀ ਰੇਲਿੰਗ ਨਾਲ ਟਕਰਾ ਗਈ। ਉਧਰ ਨਗਰ ਨਿਗਮ ਕਮਿਸ਼ਨਰ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਕਾਰ ਦੇ ਸਾਰੇ ਏਅਰਬੈਗ ਖੁੱਲ੍ਹ ਗਏ।
ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਦੇ ਡਰਾਈਵਰ ਅਤੇ ਉਸ ਦੇ ਗੰਨਮੈਨ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਦਾਖਲ ਕਰਵਾਇਆ ਗਿਆ। ਫਿਲਹਾਲ ਦੋਵਾਂ ਦੀ ਜਾਨ ਖਤਰੇ ਤੋਂ ਬਾਹਰ ਹੈ। ਪੂਰੀ ਘਟਨਾ ਦੀਆਂ ਕੁੱਝ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦੱਸ ਦੇਈਏ ਕਿ ਰੋਪੜ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
(For more Punjabi news apart from Jalandhar Municipal Corporation Commissioner's car met with an accident, stay tuned to Rozana Spokesman)