Abohar News : ਅਬੋਹਰ 'ਚ ਕਰੰਟ ਲੱਗਣ ਕਾਰਨ ਮਜ਼ਦੂਰ ਬੁਰੀ ਤਰ੍ਹਾਂ ਝੁਲਸਿਆ

By : BALJINDERK

Published : Apr 23, 2024, 4:19 pm IST
Updated : Apr 23, 2024, 4:19 pm IST
SHARE ARTICLE
 Current
Current

Abohar News : ਖੰਭੇ 'ਤੇ ਚੜ੍ਹ ਕੇ ਬਿਜਲੀ ਠੀਕ ਕਰ ਰਿਹਾ ਸੀ, 20 ਫੀਸਦੀ ਸੜਿਆ

Abohar News : ਅਬੋਹਰ 'ਚ ਮੰਗਲਵਾਰ ਨੂੰ ਪਿੰਡ ਗਿੱਦੜਾਂਵਾਲੀ ਨੇੜੇ ਓਵਰਬ੍ਰਿਜ 'ਤੇ ਚੱਲ ਰਹੇ ਬਿਜਲੀ ਦੇ ਕੰਮ ਦੌਰਾਨ ਕਰੰਟ ਲੱਗਣ ਕਾਰਨ ਇਕ ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜੋ:School bus accident : ਸਕੂਲੀ ਬੱਸ ਹਾਦਸੇ ਹੋਣ ਤੋਂ ਬਾਅਦ ਨਿਯਮਾਂ ਨੂੰ ਲਾਗੂ ਕਰਨ ਲਈ ਜਾਗਦੇ ਹਨ ਅਧਿਕਾਰੀ 

ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਦੇ ਭਰਾ ਰਾਕੇਸ਼ ਪੁੱਤਰ ਭੂਪਰਾਮ ਉਮਰ ਕਰੀਬ 45 ਸਾਲ ਨੇ ਦੱਸਿਆ ਕਿ ਉਸ ਦਾ ਭਰਾ ਪ੍ਰਵੀਨ ਇਕ ਠੇਕੇਦਾਰ ਕੋਲ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਹੈ। ਅੱਜ ਉਹ ਗਿੱਦੜਾਂਵਾਲੀ ਵਿਚ ਬਿਜਲੀ ਦੇ ਖੰਭੇ ’ਤੇ ਚੜ੍ਹ ਕੇ ਬਿਜਲੀ ਸਿਸਟਮ ਦੀ ਮੁਰੰਮਤ ਕਰ ਰਿਹਾ ਸੀ। ਇਸ ਦੌਰਾਨ ਹਾਦਸਾ ਵਾਪਰ ਗਿਆ।

ਇਹ ਵੀ ਪੜੋ:Hoshiarpur News : ਹੁਸ਼ਿਆਰਪੁਰ 'ਚ ਸਾਬਕਾ ਫੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ 

ਦੱਸਿਆ ਜਾ ਰਿਹਾ ਹੈ ਕਿ ਅਚਾਨਕ ਬਿਜਲੀ ਦਾ ਝਟਕਾ ਲੱਗਣ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਉਪਰੋਂ ਡਿੱਗਣ ਕਾਰਨ ਉਸ ਦੇ ਸਿਰ 'ਤੇ ਵੀ ਸੱਟ ਲੱਗੀ। ਆਸ-ਪਾਸ ਦੇ ਹੋਰ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ ਅਤੇ ਬਿਜਲੀ ਠੇਕੇਦਾਰ ਤੇ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ। ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਰੈਫਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਵਿਅਕਤੀ 20 ਫੀਸਦੀ ਝੁਲਸ ਗਿਆ ਹੈ।

ਇਹ ਵੀ ਪੜੋ:Chandigarh Ariport News : ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ 24 ਘੰਟੇ ਰਹੇਗਾ ਚਾਲੂ  

(For more news apart from  laborer suffered severe burns due electrocution in Abohar News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement