
ਲੜਕੀ ਦਾ ਪਹਿਲੇ ਵਿਆਹ ਤੋਂ 11 ਸਾਲ ਦਾ ਬੱਚਾ ਵੀ ਸੀ
Ludhiana News: ਲੁਧਿਆਣਾ - ਪੰਜਾਬ ਦੇ ਲੁਧਿਆਣਾ ਵਿਚ ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਘਰੋਂ ਭੱਜ ਕੇ ਇੱਕ ਹੋਟਲ ਵਿਚ ਜਾ ਕੇ ਦੂਜਾ ਵਿਆਹ ਕਰਵਾ ਲਿਆ। ਉਸ ਦੇ ਪਤੀ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ। ਉਸ ਨੇ ਦੱਸਿਆ ਕਿ ਉਸ ਦਾ ਵਿਆਹ 12 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦਾ ਇੱਕ 11 ਸਾਲ ਦਾ ਬੱਚਾ ਹੈ।
ਸ਼ਿਕਾਇਤ ਵਿਚ ਪੀੜਤ ਪਤੀ ਨੇ ਦੱਸਿਆ ਹੈ ਕਿ ਉਸ ਦੀ ਪਤਨੀ ਘਰੋਂ ਕਰੀਬ 2 ਲੱਖ ਰੁਪਏ ਦੀ ਨਕਦੀ ਅਤੇ ਗਹਿਣੇ ਲੈ ਕੇ ਫਰਾਰ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਉਸ ਦਾ ਪ੍ਰੇਮੀ ਅਜੇ ਫਰਾਰ ਹੈ। ਥਾਣਾ ਦੁੱਗਰੀ ਦੀ ਪੁਲਿਸ ਅਧਿਕਾਰੀ ਜਸਵੰਤ ਕੌਰ ਨੇ ਦੱਸਿਆ ਕਿ ਸੰਦੀਪ ਕੁਮਾਰ ਨਾਂ ਦੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਹੈ। ਉਸ ਦੀ ਪਤਨੀ ਜਸਪ੍ਰੀਤ ਕੌਰ ਮਨੀ ਨਾਂ ਦੇ ਵਿਅਕਤੀ ਨਾਲ ਫਰਾਰ ਹੋ ਗਈ। ਉਸ ਦੀ ਕਾਰ ਘਰ ਦੇ ਬਾਹਰ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਵੀ ਦਿਖਾਈ ਦੇ ਰਹੀ ਸੀ।
ਜਾਣ ਤੋਂ ਪਹਿਲਾਂ ਜਸਪ੍ਰੀਤ ਕੌਰ ਨੇ ਘਰ ਦੀ ਅਲਮਾਰੀ ਵਿੱਚ ਰੱਖੇ ਗਹਿਣੇ ਅਤੇ 2 ਲੱਖ ਰੁਪਏ ਵੀ ਚੋਰੀ ਕਰ ਲਏ ਸਨ। ਇਸ ਮਾਮਲੇ 'ਚ ਪੁਲਸ ਨੇ ਮਾਮਲਾ ਦਰਜ ਕਰਕੇ ਜਸਪ੍ਰੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਉਸ ਦਾ ਪ੍ਰੇਮੀ ਮਨੀ ਅਜੇ ਫਰਾਰ ਹੈ। ਪੀੜਤ ਸੰਦੀਪ ਨੇ ਹੋਟਲ ਮਾਲਕ ਖਿਲਾਫ਼ ਮਾਮਲਾ ਦਰਜ ਕਰਨ ਦੀ ਸ਼ਿਕਾਇਤ ਵੀ ਕੀਤੀ ਹੈ। ਪੀੜਤ ਦਾ ਕਹਿਣਾ ਹੈ ਕਿ ਹੋਟਲ ਸਟਾਫ ਨੇ ਆਧਾਰ ਕਾਰਡ ਦੀ ਜਾਂਚ ਕੀਤੇ ਬਿਨਾਂ ਹੀ ਉਸ ਨੂੰ ਹੋਟਲ ਵਿੱਚ ਰਹਿਣ ਦਿੱਤਾ। ਇਸ ਮਾਮਲੇ ਵਿਚ ਪੁਲਿਸ ਨੇ ਕਿਹਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੀੜਤ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸ ਦੀ ਪਤਨੀ ਦਾ ਵਿਆਹ ਨਹਿਰ ਦੇ ਕੋਲ ਸਥਿਤ ਪ੍ਰੈਜ਼ੀਡੈਂਟ ਹੋਟਲ ਵਿਚ ਹੋਇਆ ਸੀ। ਪੀੜਤ ਨੇ ਦੱਸਿਆ ਹੈ ਕਿ ਹੋਟਲ ਦੇ ਹੇਠਾਂ ਲੱਗੇ ਕੈਮਰੇ ਬੀਤੀ 7 ਤਰੀਕ ਤੋਂ ਬੰਦ ਹਨ, ਜਦੋਂਕਿ ਬਾਹਰ ਲੱਗੇ ਕੈਮਰੇ ਕੰਮ ਕਰ ਰਹੇ ਹਨ। ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਪੀੜਤ ਦਾ ਕਹਿਣਾ ਹੈ ਕਿ ਹੋਟਲ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੇ ਪਾਠੀ 'ਤੇ ਵੀ ਪਰਚਾ ਦਰਜ ਹੋਣਆ ਚਾਹੀਦਾ ਹੈ। ਪੀੜਤ ਨੇ ਦੋਸ਼ ਲਾਇਆ ਹੈ ਕਿ ਪਾਠੀ ਨੇ ਆਧਾਰ ਕਾਰਡ ਦੇਖੇ ਬਿਨਾਂ ਆਨੰਦ ਕਾਰਜ ਕਰਵਾਏ।