PRTC News: ਯਾਤਰੀ ਧਿਆਨ ਦੇਣ! ਚੰਡੀਗੜ੍ਹ ਵਿਚ ਨਹੀਂ ਹੋਵੇਗੀ ਪੰਜਾਬ ਦੀਆਂ ਬੱਸਾਂ ਦੀ ਐਂਟਰੀ
Published : Apr 23, 2024, 7:15 pm IST
Updated : Apr 23, 2024, 7:15 pm IST
SHARE ARTICLE
Mohali Bus Stand
Mohali Bus Stand

ਜਥੇਬੰਦੀ ਨੇ ਕਿਹਾ, ਪੰਜਾਬ ਵਿਚ ਨਾਜਾਇਜ਼ ਚੱਲ ਰਹੀਆਂ ਸੀਟੀਯੂ ਦੀਆਂ ਬੱਸਾਂ

PRTC News: ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਚੰਡੀਗੜ੍ਹ ਟਰਾਂਸਪੋਰਟ ਕਾਰਪੋਰੇਸ਼ਨ ਵਿਚਾਲੇ ਵਿਵਾਦ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਚਲਦਿਆਂ ਪੀਆਰਟੀਸੀ ਦੀਆਂ ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਬੱਸਾਂ ਨੂੰ ਚੰਡੀਗੜ੍ਹ ਲੈ ਕੇ ਨਹੀਂ ਜਾਣਗੇ। ਪੀਆਰਟੀਸੀ ਦੇ ਯੂਨੀਅਨ ਪ੍ਰਧਾਨ ਨੇ ਦਸਿਆ ਕਿ ਚੰਡੀਗੜ੍ਹ ਟਰਾਂਸਪੋਰਟ ਵਲੋਂ ਚੰਡੀਗੜ੍ਹ ਵਿਚ ਬੱਸਾਂ ਦੀ ਐਂਟਰੀ ਫ਼ੀਸ 600 ਰੁਪਏ ਪ੍ਰਤੀ ਐਂਟਰੀ ਕਰ ਦਿਤੀ ਗਈ ਹੈ ਜਿਸ ਦੇ ਰੋਸ ਵਜੋਂ ਉਨ੍ਹਾਂ ਵਲੋਂ ਅੱਜ ਤੋਂ ਬਾਅਦ ਚੰਡੀਗੜ੍ਹ ਵਿਖੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨਹੀਂ ਲਗਾਈਆਂ ਜਾਣਗੀਆਂ।

ਯੂਨੀਅਨ ਦੇ ਮੈਂਬਰ ਗੁਰਪ੍ਰੀਤ ਸਿੰਘ ਨੇ ਦਸਿਆ ਕਿ 27 ਮਾਰਚ ਨੂੰ ਹੋਈ ਸਾਂਝੀ ਐਕਸ਼ਨ ਕਮੇਟੀ ਦੀ ਮੀਟਿੰਗ ਵਿਚ ਯੂਨੀਅਨ ਨੇ ਅਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ, ਸੀਟੀਯੂ ਪ੍ਰਸ਼ਾਨ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਸੀ। ਇਸ ਵਿਚ ਦਸਿਆ ਗਿਆ ਸੀ ਕਿ ਪੰਜਾਬ ਵਿਚ ਸੀਟੀਯੂ ਦੀਆਂ ਬੱਸਾਂ ਨਾਜਾਇਜ਼ ਚੱਲ ਰਹੀਆਂ ਹਨ, 2008 ਵਿਚ ਹੋਏ ਸਮਝੌਤੇ ਅਨੁਸਾਰ ਉਨ੍ਹਾਂ ਨੇ 29,562 ਕਿਲੋਮੀਟਰ ਤਹਿਤ ਬੱਸਾਂ ਚਲਾਉਣੀਆਂ ਸਨ ਪਰ ਸੀਟੀਯੂ ਨੇ ਬੱਸਾਂ ਵੱਧ ਖਰੀਦ ਗਈਆਂ ਅਤੇ ਪੰਜਾਬ ਵਿਚ ਦੁੱਗਣੇ ਘੇਰੇ ਵਿਚ ਬੱਸਾਂ ਚਲਾਈਆਂ ਜਾ ਰਹੀਆਂ ਹਨ। ਇਸ ਨਾਲ ਪੀਆਰਟੀਸੀ ਨੂੰ ਵੱਡੇ ਪੱਧਰ ਉਤੇ ਨੁਕਸਾਨ ਹੋ ਰਿਹਾ ਹੈ। ਇਸੇ ਰੋਸ ਵਜੋਂ ਬੱਸਾਂ ਨੂੰ ਚੰਡੀਗੜ੍ਹ ਨਹੀਂ ਭੇਜਿਆ ਜਾਵੇ।

ਇਸ ਦੇ ਨਾਲ ਹੀ ਯੂਨੀਅਨ ਮੈਂਬਰਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਦੇ ਬੱਸ ਸਟੈਂਡ ਉਤੇ ਡਰਾਈਵਰਾਂ ਅਤੇ ਸਵਾਰੀਆਂ ਨੂੰ ਚੰਗੀਆਂ ਸਹੂਲਤਾਂ ਨਹੀਂ ਮਿਲ ਰਹੀਆਂ। ਦੁਕਾਨਦਾਰਾਂ ਵਲੋਂ ਵੀ ਸਵਾਰੀਆਂ ਦੀ ਵੱਡੇ ਪੱਧਰ ਉਤੇ ਲੁੱਟ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਅੱਜ ਵੀ ਬਹੁਤ ਸਾਰੀਆਂ ਬੱਸਾਂ ਚੰਡੀਗੜ੍ਹ ਵਿਚ ਦਾਖਲ ਨਹੀਂ ਹੋਈਆਂ। ਇਸ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੀਆਂ ਬੱਸਾਂ ਸਿਰਫ਼ ਮੁਹਾਲੀ ਦੇ ਬੱਸ ਸਟੈਂਡ ਉਤੇ ਰੁਕ ਗਈਆਂ। ਇਸ ਕਾਰਨ ਲੋਕਾਂ ਨੂੰ ਪਰੇਸ਼ਾਨ ਹੋਣਾ ਪਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement