Punjab News: ਬਠਿੰਡਾ 'ਚ ਝੁੱਗੀਆਂ 'ਚ ਲੱਗੀ ਭਿਆਨਕ ਅੱਗ, 2 ਭੈਣਾਂ ਜ਼ਿੰਦਾ ਸੜੀਆਂ
Published : Apr 23, 2024, 9:48 am IST
Updated : Apr 23, 2024, 9:48 am IST
SHARE ARTICLE
File Photo
File Photo

ਆਪਣੇ ਆਪ ਨੂੰ ਬਚਾਉਣ ਲਈ ਕਮਰੇ 'ਚ ਲੁਕੀਆਂ, ਸਿਲੰਡਰ ਫਟਿਆ, ਕਈ ਸੁੱਤੇ ਲੋਕ ਝੁਲਸੇ 

Punjab News: ਬਠਿੰਡਾ - ਪੰਜਾਬ ਦੇ ਬਠਿੰਡਾ 'ਚ ਮੰਗਲਵਾਰ ਸਵੇਰੇ ਕਰੀਬ 20 ਝੁੱਗੀਆਂ 'ਚ ਭਿਆਨਕ ਅੱਗ ਲੱਗ ਗਈ। ਜਿਸ 'ਚ ਦੋ ਸਕੀਆਂ ਭੈਣਾਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਇਨ੍ਹਾਂ ਤੋਂ ਇਲਾਵਾ ਕਈ ਲੋਕ ਝੁਲਸ ਗਏ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿਚ ਜੁਟੀਆਂ ਹੋਈਆਂ ਹਨ। 
ਇਹ ਘਟਨਾ ਉੜੀਆ ਕਾਲੋਨੀ 'ਚ ਵਾਪਰੀ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੀ ਮੌਕੇ 'ਤੇ ਪਹੁੰਚੇ। ਉਨ੍ਹਾਂ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ।

ਸਥਾਨਕ ਵਿਅਕਤੀ ਦਯਾਨੰਦ ਨੇ ਦੱਸਿਆ ਕਿ ਸਵੇਰੇ 4 ਵਜੇ ਦੇ ਕਰੀਬ ਅੱਗ ਲੱਗਣ ਤੋਂ ਬਾਅਦ ਝੁੱਗੀਆਂ ਵਿਚ ਰਹਿਣ ਵਾਲੇ ਲੋਕਾਂ ਵਿਚ ਹਫੜਾ-ਦਫੜੀ ਮੱਚ ਗਈ। ਜ਼ਿਆਦਾਤਰ ਲੋਕ ਸੁੱਤੇ ਹੋਏ ਸਨ, ਜਿਸ ਕਾਰਨ ਉਹ ਅੱਗ ਦੀ ਲਪੇਟ 'ਚ ਆ ਗਏ। ਕੁਝ ਹੀ ਸਮੇਂ ਵਿਚ ਅੱਗ ਚਾਰੇ ਪਾਸੇ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਖਾਣਾ ਬਣਾਉਣ ਦੌਰਾਨ ਲੱਗੀ।  

ਮ੍ਰਿਤਕ ਲੜਕੀਆਂ ਦੇ ਪਿਤਾ ਨੇ ਦੱਸਿਆ ਕਿ ਝੁੱਗੀਆਂ ਵਿਚ ਰਹਿਣ ਵਾਲਾ ਇੱਕ ਪਰਿਵਾਰ ਖਾਣਾ ਬਣਾ ਰਿਹਾ ਸੀ। ਅਚਾਨਕ ਅੱਗ ਲੱਗ ਗਈ। ਤੇਜ਼ ਹਵਾ ਕਾਰਨ ਅੱਗ ਝੁੱਗੀਆਂ ਵਿਚ ਫੈਲ ਗਈ। ਲੋਕ ਆਪਣੇ ਆਪ ਨੂੰ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਉਸ ਦੀਆਂ ਦੋ ਧੀਆਂ ਵੀ ਅੱਗ ਤੋਂ ਬਚਣ ਲਈ ਦੂਜੇ ਕਮਰੇ ਵਿਚ ਲੁਕ ਗਈਆਂ। 

ਉਸੇ ਕਮਰੇ ਵਿਚ ਰੱਖੇ ਸਿਲੰਡਰ ਨੂੰ ਅੱਗ ਲੱਗ ਗਈ ਅਤੇ ਫਟ ਗਿਆ। ਜਦੋਂ ਉਹ ਕਮਰੇ ਵਿਚ ਪਹੁੰਚਿਆ ਤਾਂ ਦੋਵੇਂ ਧੀਆਂ ਬੁਰੀ ਤਰ੍ਹਾਂ ਸੜ ਚੁੱਕੀਆਂ ਸਨ। ਉਸ ਨੂੰ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਾਇਰ ਬ੍ਰਿਗੇਡ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ। ਨੇੜਲੀ ਨਹਿਰ ਤੋਂ ਪਾਣੀ ਲਿਆ ਜਾ ਰਿਹਾ ਹੈ। ਸੜਕ ਨਾ ਹੋਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਝੁੱਗੀਆਂ ਤੱਕ ਪਹੁੰਚਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਪਾਈਪਾਂ ਨੂੰ ਜੋੜ ਕੇ ਮੁਸ਼ਕਲ ਨਾਲ ਝੁੱਗੀਆਂ ਵਿੱਚ ਪਾਣੀ ਪਹੁੰਚਾਇਆ ਗਿਆ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement