Punjab News : ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ: ਡਾ. ਰਵਜੋਤ ਸਿੰਘ

By : BALJINDERK

Published : Apr 23, 2025, 9:08 pm IST
Updated : Apr 23, 2025, 9:08 pm IST
SHARE ARTICLE
ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ: ਡਾ. ਰਵਜੋਤ ਸਿੰਘ
ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ: ਡਾ. ਰਵਜੋਤ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀ ਯੂਨੀਅਨਾਂ ਨਾਲ ਕੀਤੀ ਮੁਲਾਕਾਤ; ਜਾਇਜ਼ ਮੰਗਾਂ ਦੇ ਛੇਤੀ ਹੱਲ ਦਾ ਦਿੱਤਾ ਭਰੋਸਾ

Punjab News in Punjabi : ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਜਿੱਥੇ ਸ਼ਹਿਰੀ ਨਾਗਰਿਕਾਂ ਦੇ ਸਹਿਯੋਗ ਦੀ ਲੋੜ ਹੈ, ਉੱਥੇ ਹੀ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਸਹਿਯੋਗ ਦੀ ਜ਼ਰੂਰਤ ਹੈ।

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਊਂਸੀਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਅਤੇ ਫਾਇਰ ਬ੍ਰਿਗੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।

ਯੂਨੀਅਨ ਨੁਮਾਇੰਦਿਆਂ ਦੀਆਂ ਮੰਗਾਂ ਸੁਣਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਭਿੰਨ ਸ਼ਹਿਰਾਂ ਵਿੱਚ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਦੀਆਂ ਸੇਵਾ ਨਿਭਾ ਰਹੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਾਂਬੱਧ ਢੰਗ ਨਾਲ ਛੇਤੀ ਹੱਲ ਕੀਤਾ ਜਾਵੇਗਾ।

ਡਾ. ਰਵਜੋਤ ਸਿੰਘ ਨੇ ਭਰੋਸਾ ਦਿੰਦਿਆਂ ਕਿਹਾ ਕਿ ਕਮੇਟੀ/ਕਾਰਪੋਰੇਸ਼ਨ ਜਾਂ ਵਿਭਾਗ ਪੱਧਰ ’ਤੇ ਹੱਲ ਕੀਤੇ ਜਾ ਸਕਣ ਵਾਲੇ ਸਾਰੇ ਜਾਇਜ਼ ਮੁੱਦਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਸੂਬਾ ਸਰਕਾਰ ਜਾਂ ਹੋਰ ਵਿਭਾਗਾਂ ਨਾਲ ਸਬੰਧਿਤ ਹਨ, ਉਨ੍ਹਾਂ ਦੇ ਹੱਲ ਲਈ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟ ਸੋਰਸ ਮੁਲਾਜ਼ਮ ਯੂਨੀਅਨ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ, ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਫਾਇਰ ਬ੍ਰਿਗੇਡ ਆਊਟ ਸੋਰਸ ਕਰਮਚਾਰੀ ਯੂਨੀਅਨ ਪੰਜਾਬ ਦੇ ਨੁਮਾਇੰਦੇ ਹਾਜ਼ਰ ਸਨ।

(For more news apart from Making Punjab's cities garbage-free is main goal state government: Dr. Ravjot Singh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement