ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ
Published : Apr 23, 2025, 7:31 pm IST
Updated : Apr 23, 2025, 7:31 pm IST
SHARE ARTICLE
Punjab government's campaign against corruption: Vigilance Bureau catches clerk red-handed while taking bribe
Punjab government's campaign against corruption: Vigilance Bureau catches clerk red-handed while taking bribe

8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਡੀ.ਐਮ. ਦਫ਼ਤਰ ਪਟਿਆਲਾ ਵਿਖੇ ਠੇਕੇ 'ਤੇ ਤਾਇਨਾਤ ਕਲਰਕ ਜਸਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਲੰਗ, ਜ਼ਿਲ੍ਹਾ ਪਟਿਆਲਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਲਰਕ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 127/170 ਅਧੀਨ ਦਰਜ ਇੱਕ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 8,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਪਟਿਆਲਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement