Sultanpur Lodhi News : ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਸੈਰ ਕਰਦੇ ਸਮੇਂ ਦੋ ਗੱਡੀਆਂ ਕੁਚਲਿਆ

By : BALJINDERK

Published : Apr 23, 2025, 1:25 pm IST
Updated : Apr 23, 2025, 1:25 pm IST
SHARE ARTICLE
 ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਸੈਰ ਕਰਦੇ ਸਮੇਂ ਦੋ ਗੱਡੀਆਂ ਕੁਚਲਿਆ
ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਸੈਰ ਕਰਦੇ ਸਮੇਂ ਦੋ ਗੱਡੀਆਂ ਕੁਚਲਿਆ

Sultanpur Lodhi News : ਗੁਰਮਿੰਦਰ ਸਿੰਘ (31) ਰੁਜ਼ਗਾਰ ਦੀ ਭਾਲ ’ਚ 2018 ’ਚ ਗਿਆ ਸੀ ਵਿਦੇਸ਼

Sultanpur Lodhi News in Punjabi : ਸੁਲਤਾਨਪੁਰ ਲੋਧੀ ਇਲਾਕੇ ’ਚ ਉਸ ਸਮੇਂ ਸੋਗ ਦੀ ਲਹਿਰ ਦੌੜ ਪਈ ਜਦੋਂ ਅਮਰੀਕਾ ’ਚ ਇਲਾਕੇ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਮਿੰਦਰ ਸਿੰਘ (31) ਸਪੁੱਤਰ ਜਰਨੈਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਜ਼ਿਲਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਭਾਗੋਅਰਾਈਆਂ ਦਾ ਰਹਿਣ ਵਾਲਾ ਸੀ।

ਗੁਰਮਿੰਦਰ ਸਿੰਘ ਉਰਫ ਗੁਰਵਿੰਦਰ ਚੀਮਾ ਸੁਨਹਿਰੀ ਭਵਿੱਖ ਦੀ ਭਾਲ ’ਚ ਅਤੇ ਰੁਜ਼ਗਾਰ ਲਈ 2018 ’ਚ ਵਿਦੇਸ਼ ਗਿਆ ਸੀ ਪਰ ਅਚਾਨਕ ਉਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਪਿੰਡ 'ਚ ਮਾਤਮ ਛਾ ਗਿਆ। ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ ਅਤੇ ਪਰਿਵਾਰ ਉਮਰ ਅਨੁਸਾਰ ਉਸਦੇ ਵਿਆਹ ਕਰਨ ਬਾਰੇ ਸੋਚ ਰਿਹਾ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਕਿਸ ਨੂੰ ਪਤਾ ਸੀ ਕਿ ਜਿਸ ਉਮਰੇ ਸ਼ਹਿਨਾਈਆਂ ਵੱਜਣੀਆਂ ਸਨ ਉਸ ਉਮਰੇ ਇਸ ਨੌਜਵਾਨ ਦੀ ਮੌਤ ਤੋਂ ਬਾਅਦ ਘਰ ਵਿੱਚ ਸੱਥਰ ਵਿੱਚ ਜਾਵੇਗਾ। 

ਜਾਣਕਾਰੀ ਅਨੁਸਾਰ ਨੌਜਵਾਨ ਅਮਰੀਕਾ ਦੇ ਰੀਡਲੇ ਸ਼ਹਿਰ ਸ਼ਾਮ ਸਮੇਂ ਸੈਰ ਕਰ ਰਿਹਾ ਸੀ, ਇਸ ਦੌਰਾਨ ਪਿੱਛੋਂ ਆ ਰਹੀਆਂ ਦੋ ਗੱਡੀਆਂ ਵੱਲੋਂ ਲਾਪਰਵਾਹੀ ਕਰਦਿਆਂ ਉਸਨੂੰ ਦਰੜ ਦਿੱਤਾ ਗਿਆ। ਜਿਸ ਕਾਰਨ ਗੁਰਮਿੰਦਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਲਾਂਕਿ ਐਬੂਲੈਂਸ ਦੀ ਮਦਦ ਦੇ ਨਾਲ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰੰਤੂ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਮੌਕੇ ’ਤੇ ਇਲਾਕੇ ਦੀਆਂ ਮੁੱਖ ਸ਼ਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

(For more news apart from Punjabi youth dies in road accident in America, crushed by two vehicles while walking News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement