Punjab Vigilance: ਵਿਜੀਲੈਂਸ ਨੇ 30,000 ਰੁਪਏ ਦੀ ਰਿਸ਼ਵਤ ਲੈਂਦਿਆਂ JE ਜਸਮੇਲ ਸਿੰਘ ਨੂੰ ਕੀਤਾ ਗ੍ਰਿਫ਼ਤਾਰ
Published : Apr 23, 2025, 6:03 pm IST
Updated : Apr 23, 2025, 6:03 pm IST
SHARE ARTICLE
Vigilance arrested JE Jasmail Singh while accepting a bribe of Rs. 30,000 Punjab Vigilanc
Vigilance arrested JE Jasmail Singh while accepting a bribe of Rs. 30,000 Punjab Vigilanc

Punjab Vigilance: ਮੁਲਜ਼ਮ ਨੇ ਡੇਅਰੀ ਫਾਰਮ ‘ਤੇ ਬਿਜਲੀ ਕੁਨੈਕਸ਼ਨ ਲਗਾਉਣ ਬਦਲੇ ਮੰਗੀ ਸੀ ਰਿਸ਼ਵਤ

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਐਸ.ਪੀ.ਐਸ ਪਰਮਾਰ ਦੇ ਨਿਰਦੇਸ਼ਾਂ ‘ਤੇ ਵਿਭਾਗ ਦੀ ਟੀਮ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ-ਡਵੀਜ਼ਨ ਰੂਮੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ ਅੱਜ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਰਾਓਂ ਸਬ-ਡਵੀਜ਼ਨ ਦੇ ਪਿੰਡ ਦੇਹਰਕਾ ਦੇ ਇਕ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਜੂਨੀਅਰ ਇੰਜੀਨੀਅਰ ਨੇ ਉਨ੍ਹਾਂ ਦੇ ਡੇਅਰੀ ਫਾਰਮ ‘ਤੇ ਬਿਜਲੀ ਕੁਨੈਕਸ਼ਨ ਲਗਾਉਣ ਬਦਲੇ 30,000 ਰੁਪਏ ਦੀ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਫਲਾਇੰਗ ਸਕੁਐਡ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਬੜੀ ਸਾਵਧਾਨੀ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਥਾਣਾ ਪੰਜਾਬ, ਮੁਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਜਾਂਚ ਜਾਰੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement