ਖ਼ਬਰਾਂ |

ਤਾਜ਼ਾ |

ਏਐਸਆਈ ਸਤਨਾਮ ਸਿੰਘ ਦੀ ਵੀਡੀਓ ਵਾਇਰਲ, ਮਾਨਸਿਕ ਤਣਾਅ ਬਾਰੇ ਲਗਾਏ ਗੰਭੀਰ ਦੋਸ਼
Published : Apr 23, 2026, 7:09 am IST
Updated : Apr 23, 2026, 11:18 am IST
SHARE ARTICLE
photo
photo

ਕਿਹਾ- 'ਜ਼ਬਰਦਸਤੀ ਅਜਿਹੇ ਕੰਮ ਕਰਵਾਏ ਜਾਂਦੇ ਹਨ ਜੋ ਉਸ ਦੀ ਡਿਊਟੀ ਦਾ ਹਿੱਸਾ ਨਹੀਂ ਹਨ'

ਪੰਜਾਬ ਪੁਲਿਸ ਵਿੱਚ ਤਾਇਨਾਤ ਏਐਸਆਈ ਸਤਨਾਮ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਨੇ ਆਪਣੇ ਵਿਭਾਗੀ ਹਾਲਾਤ ਬਾਰੇ ਗੰਭੀਰ ਦੋਸ਼ ਲਗਾਏ ਹਨ। ਇਸ ਵੀਡੀਓ ਵਿੱਚ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਨਾਲ ਜ਼ਬਰਦਸਤੀ ਅਜਿਹੇ ਕੰਮ ਕਰਵਾਏ ਜਾਂਦੇ ਹਨ ਜੋ ਉਸ ਦੀ ਡਿਊਟੀ ਦਾ ਹਿੱਸਾ ਨਹੀਂ ਹਨ। ਉਸ ਨੇ ਕਿਹਾ ਕਿ ਉਹ ਸਿਰਫ਼ ਇੱਕ ਸਿਪਾਹੀ ਵਜੋਂ ਕੰਮ ਕਰ ਰਿਹਾ ਹੈ, ਨਾ ਕਿ ਕਿਸੇ ਉੱਚ ਅਧਿਕਾਰੀ ਜਾਂ ਹੋਰ ਜ਼ਿੰਮੇਵਾਰ ਅਹੁਦੇ ‘ਤੇ।

ਉਸ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਜ਼ਬਰਦਸਤੀ ਬੰਦੀ ਪਵਾਈ ਜਾਂਦੀ ਹੈ ਅਤੇ ਨਾਲ ਹੀ ਦਫ਼ਤਰੀ ਕੰਮਾਂ ਦਾ ਵੀ ਬੋਝ ਪਾਇਆ ਜਾਂਦਾ ਹੈ। ਇਸ ਦੇ ਨਾਲ ਉਸਨੇ ਇਹ ਵੀ ਕਿਹਾ ਕਿ ਡਿਊਟੀ ਦੇ ਬਾਅਦ ਉਨ੍ਹਾਂ ਨੂੰ ਕੋਈ ਵੀ ਆਰਾਮ (ਰੈਸਟ) ਨਹੀਂ ਮਿਲਦਾ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਬਹੁਤ ਪਰੇਸ਼ਾਨ ਹੈ। ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਉਸ ਦਾ ਪਿਤਾ ਹਸਪਤਾਲ ਵਿੱਚ ਦਾਖਲ ਹੈ, ਪਰ ਉਸ ਨੂੰ ਛੁੱਟੀ ਨਹੀਂ ਦਿੱਤੀ ਜਾ ਰਹੀ, ਜਿਸ ਨਾਲ ਉਸ ਦੀ ਚਿੰਤਾ ਹੋਰ ਵੱਧ ਗਈ ਹੈ।

ਵੀਡੀਓ ਵਿੱਚ ਏਐਸਆਈ ਨੇ ਦਾਅਵਾ ਕੀਤਾ ਕਿ ਮਹਿਕਮੇ ਵੱਲੋਂ ਉਨ੍ਹਾਂ ‘ਤੇ ਬਹੁਤ ਜ਼ਿਆਦਾ ਦਬਾਅ ਹੈ ਅਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਸਨੇ ਕਿਹਾ ਕਿ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਵੀ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲਿਆ।

ਅਖੀਰ ਵਿੱਚ ਉਸ ਨੇ ਮੋਗਾ ਦੇ ਐਸਐਸਪੀ ਨੂੰ ਅਪੀਲ ਕੀਤੀ ਕਿ ਉਸ ਦੀ ਮਾਨਸਿਕ ਪਰੇਸ਼ਾਨੀ ਦਾ ਹੱਲ ਕੀਤਾ ਜਾਵੇ। ਨਾਲ ਹੀ ਉਸ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਹ ਇਸ ਸਬੰਧੀ ਕੋਈ ਕਦਮ ਚੁੱਕਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ ਹੈ ਅਤੇ ਮਾਮਲੇ ਦੀ ਜਾਂਚ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement