ਜੇਲ ਮੰਤਰੀ ਵਲੋਂ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ
Published : May 23, 2018, 12:22 am IST
Updated : May 23, 2018, 12:22 am IST
SHARE ARTICLE
Sukhjinder Singh Randhava
Sukhjinder Singh Randhava

ਲੁਧਿਆਣਾ ਕੇਂਦਰੀ ਜੇਲ ਵਿਚੋਂ ਦੋ ਕੈਦੀਆਂ ਦੇ ਭੱਜਣ ਦੀ ਘਟਨਾ ਦੇ ਮਾਮਲੇ ਵਿਚ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ ਸਟਾਫ਼ ਦੇ ਚਾਰ ਅਧਿਕਾਰੀਆਂ ਨੂੰ ...

ਚੰਡੀਗੜ੍ਹ, 22 ਮਈ (ਨੀਲ ਭਲਿੰਦਰ) : ਲੁਧਿਆਣਾ ਕੇਂਦਰੀ ਜੇਲ ਵਿਚੋਂ ਦੋ ਕੈਦੀਆਂ ਦੇ ਭੱਜਣ ਦੀ ਘਟਨਾ ਦੇ ਮਾਮਲੇ ਵਿਚ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ ਸਟਾਫ਼ ਦੇ ਚਾਰ ਅਧਿਕਾਰੀਆਂ ਨੂੰ ਤੁਰਤ ਮੁਅੱਤਲ ਕਰਨ ਦੇ ਹੁਕਮ ਦਿਤੇ ਹਨ। ਜੇਲ ਮੰਤਰੀ ਨੇ ਇਹ ਆਦੇਸ਼ ਉਕਤ ਘਟਨਾ ਸਬੰਧੀ ਜਾਂਚ ਰੀਪੋਰਟ ਦੇ ਆਉਣ ਤੋਂ ਬਾਅਦ ਕੀਤੇ ਹਨ।

ਸਰਕਾਰੀ ਬੁਲਾਰੇ ਵਲੋਂ ਦਿਤੀ ਜਾਣਕਾਰੀ ਅਨੁਸਾਰ ਜੇਲ ਮੰਤਰੀ ਵਲੋਂ ਜੇਲ ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ, ਡਿਪਟੀ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਸਹਾਇਕ ਸੁਪਰਡੈਂਟ ਪਰਵਿੰਦਰ ਸਿੰਘ ਤੇ ਹੈਡ ਵਾਰਡਰ ਨਿਸ਼ਾਨ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿਤੇ ਹਨ। ਇਨ੍ਹਾਂ ਚਾਰ ਅਧਿਕਾਰੀਆਂ ਵਿਰੁਧ ਇਹ ਕਾਰਵਾਈ ਅਪਣੀ ਡਿਊਟੀ ਵਿਚ ਕੁਤਾਹੀ ਕਰਨ ਦੇ ਦੋਸ਼ ਵਿਚ ਕੀਤੀ ਹੈ।

ਬੁਲਾਰੇ ਨੇ ਦਸਿਆ ਕਿ ਬੀਤੇ ਦਿਨੀਂ ਲੁਧਿਆਣਾ ਕੇਂਦਰੀ ਜੇਲ ਵਿਚੋਂ ਦੋ ਕੈਦੀਆਂ ਦੇ ਫ਼ਰਾਰ ਹੋਣ ਤੋਂ ਬਾਅਦ ਜੇਲ ਮੰਤਰੀ ਵਲੋਂ ਆਈ.ਜੀ. (ਜੇਲ) ਨੂੰ ਇਸ ਘਟਨਾ ਦੀ ਜਾਂਚ ਦੇ ਹੁਕਮ ਕੀਤੇ ਸਨ ਅਤੇ ਹੁਣ ਜਾਂਚ ਰੀਪੋਰਟ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ।ਜੇਲ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਅਤਿ ਸੰਵੇਦਨਸ਼ੀਲ ਅਤੇ ਸੂਬੇ ਦੀ ਸੁਰੱਖਿਆ ਨਾਲ ਜੁੜੇ ਜੇਲਾਂ ਵਰਗੇ ਅਹਿਮ ਵਿਭਾਗ ਵਿਚ ਡਿਊਟੀ ਵਿਚ ਕੋਤਾਹੀ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇਲਾਂ ਦੀ ਸੁਰੱਖਿਆ ਵਿਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement