
ਕਾਂਗਰਸ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਹਰਾਇਆ
ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋਣਾ ਸ਼ੁਰੂ ਹੋ ਗਿਆ ਹੈ। ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਸੋਮ ਪ੍ਰਕਾਸ਼ ਨੇ ਲਗਭਗ 50 ਹਜ਼ਾਰ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਸੋਮ ਪ੍ਰਕਾਸ਼ ਨੇ 4,01,313 ਵੋਟਾਂ ਹਾਸਲ ਕੀਤੀਆਂ ਹਨ ਅਤੇ ਦੂਜੇ ਨੰਬਰ 'ਤੇ ਰਹਿਣ ਵਾਲੇ ਕਾਂਗਰਸ ਦੇ ਡਾ. ਰਾਜ ਕੁਮਾਰ ਚੱਬੇਵਾਲ ਨੂੰ 3,56,284 ਵੋਟਾਂ ਪਈਆਂ।
Som Parkash & Dr. Rajkumar Chabbewal
ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਸੀਟ ਤੋਂ ਅਕਾਲੀ-ਭਾਜਪਾ ਵੱਲੋਂ ਸੋਮ ਪ੍ਰਕਾਸ਼ ਅਤੇ ਕਾਂਗਰਸ ਵੱਲੋਂ ਰਾਜ ਕੁਮਾਰ ਚੱਬੇਵਾਲ ਚੌਧਰੀ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ। ਦੱਸ ਦੇਈਏ ਕਿ ਪਿਛਲੀ ਵਾਰ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਵਿਜੈ ਸਾਂਪਲਾ ਨੇ ਸਾਲ 2014 'ਚ ਕਾਂਗਰਸ ਦੇ ਮੋਹਿੰਦਰ ਸਿੰਘ ਨੂੰ 13,582 ਵੋਟਾਂ ਨਾਲ ਹਰਾਇਆ ਸੀ।
Som Parkash
ਵਿਜੈ ਸਾਂਪਲਾ ਨੂੰ 3,46,643 ਅਤੇ ਮੋਹਿੰਦਰ ਸਿੰਘ ਨੂੰ 3,33,061 ਵੋਟਾਂ ਮਿਲੀਆਂ ਸਨ। ਜਦਕਿ ਆਮ ਆਦਮੀ ਪਾਰਟੀ ਦੀ ਯਾਮਿਨੀ ਗੋਮਰ 2,13,388 ਵੋਟਾਂ ਨਾਲ ਤੀਜੇ ਸਥਾਨ 'ਤੇ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਵਾਰ ਪੰਜਾਬ 'ਚ 61.69 ਫ਼ੀਸਦੀ ਵੋਟਾਂ ਪਈਆਂ ਸਨ।