
ਜਾਬ ‘ਚ 19 ਮਈ ਨੂੰ 7ਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਹੋਈਆਂ ਸਨ, ਜਿਸ ਦੇ ਨਤੀਜੇ ਅੱਜ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ...
ਸ਼੍ਰੀ ਫ਼ਤਹਿਗੜ੍ਹ ਸਾਹਿਬ: ਪੰਜਾਬ ‘ਚ 19 ਮਈ ਨੂੰ 7ਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਹੋਈਆਂ ਸਨ, ਜਿਸ ਦੇ ਨਤੀਜੇ ਅੱਜ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਈਵੀਐਮ ਵਿਚ ਬੰਦ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋਵੇਗਾ, ਕਿ ਕਿਹੜੀ ਪਾਰਟੀ ਦੇ ਉਮੀਦਵਾਰ ਨੇ ਬਾਜ਼ੀ ਮਾਰੀ ਹੈ। ਜਾਣਕਾਰੀ ਮੁਤਾਬਿਕ ਲੋਕ ਸਭਾ ਚੋਣਾਂ 2014 ਵਿਚ ਆਮ ਆਦਮੀ ਦੇ ਮੌਜੂਦਾ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਨੇ 3,67,237 ਵੋਟਾਂ ਨਾਲ ਕਾਂਗਰਸੀ ਉਮੀਦਵਾਰ ਸਾਧੂ ਸਿੰਘ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ।
ਡਾ. ਅਮਰ ਸਿੰਘ 96659,
ਅਕਾਲੀ ਦਲ/ਭਾਜਪਾ 76507,
ਬਨਦੀਪ ਸਿੰਘ ਦੂਲੋ 10802,
ਪੰਜਾਬ ਡੈਮੋਕ੍ਰੇਟਿਕ ਅਲਾਂਇੰਸ 29943,
ਜਾਣਕਾਰੀ ਮੁਤਾਬਿਕ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ 20152 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ, ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ, ਆਪ ਉਮੀਦਵਾਰ ਬਨਦੀਪ ਸਿੰਘ ਦੂਲੋਂ ਅਤੇ ਪੰਜਾਬ ਡੈਮੋਕ੍ਰੇਟਿਕ ਅਲਾਂਇੰਸ ਦੇ ਉਮੀਦਵਾਰ ਮਨਵਿੰਦਰ ਸਿੰਘ ਦਾ ਮੁਕਾਬਲਾ ਹੈ।