
ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਹੁਸ਼ਿਆਰਪੁਰ ਸੋਮ ਪ੍ਰਕਾਸ਼ ਅਤੇ ਫ਼ਿਰੋਜ਼ਪੁਰ ਤੋਂ ਸੁਖਬੀਰ ਬਾਦਲ ਜੇਤੂ
ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਔਜਲਾ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਨੂੰ ਕੁੱਲ 7,73,554 ਵੋਟਾਂ ਪਈਆਂ। ਉਨ੍ਹਾਂ ਨੇ ਕੇਂਦਰੀ ਮੰਤਰੀ ਹਰਦੀਪ ਪੂਰੀ ਨੂੰ ਹਰਾਇਆ।
Gurjit Singh Aujla
ਉਧਰ ਖਡੂਰ ਸਾਹਿਬ ਤੋਂ ਕਾਂਗਰਸ ਦੇ ਜਸਬੀਰ ਡਿੰਪਾ ਨੇ ਜਿੱਤ ਦਰਜ ਕੀਤੀ ਹੈ। ਇਥੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਖਡੂਰ ਸਾਹਿਬ ਤੋਂ ਕੁੱਲ 10,40,310 ਵੋਟਾਂ ਵਿੱਚੋਂ ਜਸਬੀਰ ਸਿੰਘ ਡਿੰਪਾ 950329 ਵੋਟ ਲੈ ਕੇ ਜਿੱਤੇ।
Jasbir Singh Dimpa
ਇਸ ਤੋਂ ਪਹਿਲਾਂ ਲੁਧਿਆਣਾ, ਹੁਸ਼ਿਆਰਪੁਰ ਤੇ ਫ਼ਿਰੋਜ਼ਪੁਰ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਤੇ ਹੁਸ਼ਿਆਰਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਮ ਪ੍ਰਕਾਸ਼ ਨੇ ਜਿੱਤ ਦਰਜ ਕੀਤੀ ਹੈ। ਇਸੇ ਤਰ੍ਹਾਂ ਫ਼ਿਰੋਜ਼ਪੁਰ ਸੁਖਬੀਰ ਬਾਦਲ ਨੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਰਵਨੀਤ ਸਿੰਘ ਬਿੱਟੂ ਤਕਰੀਬਨ 70 ਹਜ਼ਾਰ ਵੋਟਾਂ ਅਤੇ ਸੋਮ ਪ੍ਰਕਾਸ਼ ਤਕਰੀਬਨ 45 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜੇਤੂ ਕਰਾਰ ਦਿੱਤੇ ਗਏ ਹਨ।