
19 ਮਈ ਨੂੰ ਪੰਜਾਬ ਵਿਚ ਪਈਆਂ ਲੋਕ ਸਭਾ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ...
ਜਲੰਧਰ: 19 ਮਈ ਨੂੰ ਪੰਜਾਬ ਵਿਚ ਪਈਆਂ ਲੋਕ ਸਭਾ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਭਾਵੇਂ ਕਾਂਗਰਸ ਵੱਲੋਂ ਪੰਜਾਬ ਵਿਚ ਮਿਸ਼ਨ 13 ਦਾ ਐਲਾਨ ਕੀਤਾ ਗਿਆ ਸੀ ਪਰ ਬਾਵਜੂਦ ਇਸ ਦੇ ਕਾਂਗਰਸ ਪੰਜਾਬ ਵਿਚ 8 ਸੀਟਾਂ ‘ਤੇ ਜਿੱਤ ਹਾਸਲ ਕਰ ਸਕੀ ਹੈ। ਜਦਕਿ ਅਕਾਲੀ ਨੂੰ 2, ਭਾਜਪਾ ਨੂੰ 2 ਅਤੇ ਆਮ ਆਦਮੀ ਪਾਰਟੀ ਸਿਰਫ਼ ਇਕ ਸੀਟ ਹੀ ਜਿੱਤ ਸਕੀ ਹੈ। ਉੱਧਰ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੱਥੇ ਸੀਟਾਂ ਜਿੱਤਣ 'ਤੇ ਤਸੱਲੀ ਪ੍ਰਗਟ ਕੀਤੀ ਹੈ, ਉਥੇ ਹੀ ਹਾਰੀਆਂ ਸੀਟਾਂ ਦਾ ਠਿਕਰਾ ਨਵਜੋਤ ਸਿੰਘ ਸਿੱਧੂ ਦੇ ਸਿਰ ਭੰਨਿਆ ਹੈ। ਆਓ ਤੁਹਾਨੂੰ ਦੱਸਦੇ ਹਾਂ ਪੰਜਾਬ ਦੀਆਂ 13 ਸੀਟਾਂ 'ਤੇ ਜਿੱਤੇ ਉਮੀਦਵਾਰਾਂ ਦੀ ਸੂਚੀ ਇਸ ਪ੍ਰਕਾਰ ਹੈ।
ਫ਼ਿਰੋਜ਼ਪੁਰ: ਤੋਂ ਪੰਜਾਬ ਵਿਚ ਸਭ ਤੋਂ ਵੱਧ ਵੋਟਾਂ ਨਾਲ ਅਕਾਲੀ ਦਲ ਉਮੀਦਵਾਰ ਸੁਖਬੀਰ ਬਾਦਲ ਜੇਤੂ ਰਹੇ।
ਬਠਿੰਡਾ: ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਜੇਤੂ ਰਹੇ।
ਪਟਿਆਲਾ: ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ ਰਹੇ।
ਹੁਸ਼ਿਆਰਪੁਰ: ਤੋਂ ਭਾਜਪਾ ਦੇ ਸੋਮ ਪ੍ਰਕਾਸ਼ ਜੇਤੂ ਰਹੇ।
ਗੁਰਦਾਸਪੁਰ: ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਜੇਤੂ ਰਹੇ।
ਸੰਗਰੂਰ: ਤੋਂ ਆਮ ਆਦਮੀ ਪਾਰਟੀ ਦੇ ਭਗਵੰਤ ਜੇਤੂ ਰਹੇ।
ਫਰੀਦਕੋਟ: ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਜੇਤੂ ਰਹੇ।
ਲੁਧਿਆਣਾ: ਤੋਂ ਕਾਂਗਰਸੀ ਉਮੀਦਵਾਰ ਰਵਨੀਤ ਬਿੱਟੂ ਜੇਤੂ ਰਹੇ।
ਜਲੰਧਰ: ਤੋਂ ਕਾਂਗਰਸੀ ਉਮੀਦਵਾਰ ਸੰਤੋਖ ਸਿੰਘ ਚੌਧਰੀ ਜੇਤੂ ਰਹੇ।
ਸ਼੍ਰੀ ਆਨੰਦਪੁਰ ਸਾਹਿਬ: ਤੋਂ ਕਾਂਗਰਸੀ ਉਮੀਦਵਾਰ ਮੁਨੀਸ਼ ਤਿਵਾੜੀ ਜੇਤੂ ਰਹੇ।
ਅੰਮ੍ਰਿਤਸਰ: ਤੋਂ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਔਜਲਾ ਜੇਤੂ ਰਹੇ।
ਸ਼੍ਰੀ ਫਤਿਹਗੜ੍ਹ ਸਾਹਿਬ: ਤੋਂ ਕਾਂਗਰਸ ਦੇ ਡਾ. ਅਮਰ ਸਿੰਘ ਜੇਤੂ ਰਹੇ।
ਖਡੂਰ ਸਾਹਿਬ: ਤੋਂ ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਜਸਵੀਰ ਸਿੰਘ ਡਿੰਪਾ ਜੇਤੂ ਰਹੇ।