
ਪ੍ਰੇਮ ਸਿੰਘ ਚੰਦੂਮਾਜਰਾ ਦੀ ਜਿੱਤ ‘ਤੇ ਲਗਾਈ ਰੋਕ
ਸ੍ਰੀ ਅਨੰਦਪੁਰ ਸਾਹਿਬ: 19 ਮਈ ਨੂੰ ਪਈਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਿਆ ਹੈ। ਜਿਸ ਦੌਰਾਨ ਪੰਜਾਬ ਦੀਆਂ 13 ਸੀਟਾਂ ਵਿਚੋਂ 8 ਸੀਟਾਂ ‘ਤੇ ਕਾਂਗਰਸ ਨੇ ਕਬਜ਼ਾ ਕਰ ਲਿਆ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ 2, ਭਾਜਪਾ ਨੂੰ 2 ਅਤੇ ਆਮ ਆਦਮੀ ਪਾਰਟੀ ਨੂੰ 1 ਸੀਟ ਹਾਸਲ ਹੋਈ ਹੈ। ਜੇ ਗੱਲ ਕੀਤੀ ਜਾਵੇ ਸ੍ਰੀ ਅਨੰਦਪੁਰ ਸਾਹਿਬ ਸੀਟ ਦੀ ਤਾਂ ਇਥੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਚ ਟੱਕਰ ਦਾ ਮੁਕਾਬਲਾ ਦੇਖਣ ਨੂੰ ਮਿਲਿਆ, ਪਰ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਵੋਟਾਂ ਨਾਲ ਜਿੱਤ ਹਾਸਲ ਕਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਜਿੱਤ ‘ਤੇ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ ਆਨੰਦਪੁਰ ਸਾਹਿਬ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ ਵੱਖ ਸਥਾਨਾਂ ‘ਤੇ ਹੋਈ।
Prem singh Chandumajra
ਵਿਧਾਨ ਸਭਾ ਹਲਕਾ ਗੜਸ਼ੰਕਰ, ਬੰਗਾ(ਐਸਸੀ), ਨਵਾਂ ਸ਼ਹਿਰ, ਬਲਾਚੌਰ ਦੀਆਂ ਵੋਟਾਂ ਦੀ ਗਿਣਤੀ ਦੁਆਬਾ ਪੌਲੀਟੈਕਨਿਕ ਕਾਲਜ, ਛੋਕਰਾਂ(ਰਾਹੋਂ) ਦੀਆਂ ਵੱਖ ਵੱਖ ਥਾਵਾਂ ‘ਤੇ ਹੋਈ। ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ , ਰੂਪਨਗਰ, ਚਮਕੌਰ ਸਾਹਿਬ(ਐਸਸੀ), ਦੀ ਗਿਣਤੀ ਸਰਕਾਰੀ ਕਾਲਜ ਰੂਪਨਗਰ ਵਿਚ ਅਤੇ ਹਲਕਾ ਖਰੜ ਤੇ ਐਸਏਐਸ ਨਗਰ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀਮਾਜਰਾ, ਖਰੜ ਦੀਆਂ ਵੱਖ ਵੱਖ ਥਾਵਾਂ ‘ਤੇ ਗਿਣਤੀ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਸੀਟ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਅਤੇ ਆਮ ਆਦਮੀ ਪਾਰਟੀ ਦੇ ਨਰਿੰਦਰ ਸਿੰਘ ਸ਼ੇਰ ਗਿੱਲ ਆਪਣੀ ਕਿਸਮਤ ਅੱਜ,ਅਜ਼ਮਾ ਰਹੇ ਸਨ।