
83 ਹਜ਼ਾਰ ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤੇ
ਫ਼ਰੀਦਕੋਟ : ਫ਼ਰੀਦਕੋਟ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਮੁਹੰਮਦ ਸਦੀਕ ਨੇ 4,16,673 ਵੋਟਾਂ ਪ੍ਰਾਪਤ ਕੀਤੀਆਂ। ਉਨ੍ਹਾਂ ਦੇ ਮੁਕਾਬਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ 3,33,421 ਵੋਟਾਂ ਪ੍ਰਾਪਤ ਕਰ ਕੇ ਦੂਜੇ ਨੰਬਰ ਤੇ ਰਹੇ। ਮੁਹੰਮਦ ਸਦੀਕ 83 ਹਜ਼ਾਰ ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤੇ।
Mohammad Sadiq & Gulzar Singh Ranike
ਜ਼ਿਕਰਯੋਗ ਹੈ ਕਿ ਫ਼ਰੀਦਕੋਟ ਹਲਕੇ 'ਚ ਹੁਣ ਤਕ 12 ਵਾਰ ਲੋਕ ਸਭਾ ਚੋਣਾਂ ਹੋ ਚੁੱਕੀਆਂ ਹਨ। ਇਨ੍ਹਾਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਾ ਝੰਡਾ 7 ਵਾਰ ਬੁਲੰਦ ਹੋਇਆ ਹੈ ਜਦਕਿ 3 ਵਾਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਅ) ਇਕ ਵਾਰ ਅਤੇ ਆਮ ਆਦਮੀ ਪਾਰਟੀ ਇਕ ਵਾਰ ਜਿੱਤ ਚੁੱਕੀ ਹੈ। 2009 'ਚ ਹੋਈਆਂ ਲੋਕ ਸਭਾ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਪਰਮਜੀਤ ਸਿੰਘ ਗੁਲਸ਼ਨ ਨੇ 4,57,734 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਜਦਕਿ ਉਨ੍ਹਾਂ ਦੇ ਵਿਰੋਧੀ ਸੁਖਵਿੰਦਰ ਸਿੰਘ ਡੈਨੀ (ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ) ਨੂੰ 3,95,692 ਵੋਟਾਂ ਅਤੇ ਰੇਸ਼ਮ ਸਿੰਘ (ਬਹੁਜਨ ਸਮਾਜ ਪਾਰਟੀ) ਨੂੰ 34,479 ਵੋਟਾਂ ਹਾਸਲ ਹੋਈਆਂ ਸਨ।
Mohammad Sadiq
ਇਸੇ ਤਰ੍ਹਾਂ 2014 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਸਾਧੂ ਸਿੰਘ ਨੇ 4,50,751 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ ਜਦਕਿ ਉਨ੍ਹਾਂ ਦੇ ਵਿਰੋਧੀ ਪਰਮਜੀਤ ਕੌਰ ਗੁਲਸ਼ਨ (ਸ਼੍ਰੋਮਣੀ ਅਕਾਲੀ ਦਲ) ਨੂੰ 2,78,235 ਵੋਟਾਂ ਅਤੇ ਜੋਗਿੰਦਰ ਸਿੰਘ ਪੰਜਗਰਾਈਆਂ (ਇਡੀਅਨ ਨੈਸ਼ਨਲ ਕਾਂਗਰਸ) ਨੂੰ 3,816 ਵੋਟਾਂ ਮਿਲੀਆਂ ਹਨ।