
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ
ਫਰੀਦਕੋਟ: 7 ਪੜਾਅ ‘ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਜਾਣਗੇ ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇਸ ਵਾਰ ਪੰਜਾਬ ਦੀ ਸਿਆਸਤ ਕਾਫੀ ਵੱਖਰੀ ਰਹੀ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ ,ਜਿਨ੍ਹਾਂ ਵਿਚ 24 ਮਹਿਲਾਵਾਂ ਹਨ। ਉਥੇ ਹੀ ਚੋਣ ਨਤੀਜਿਆਂ ਨੂੰ ਲੈ ਕੇ ਚੋਣ ਕਮਿਸ਼ਨ ਅਤੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਗ੍ਰਹਿ ਮੰਤਰਾਲੇ ਦੇ ਅਲਰਟ ਮਗਰੋਂ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਦੇਸ਼ ਭਰ ਦੇ ਗਿਣਤੀ ਕੇਂਦਰਾਂ ‘ਤੇ ਸ਼ਪੈਸਲ ਫੋਰਸ ਲਗਾਈ ਗਈ ਹੈ ਤਾਂ ਜੋ ਕੋਈ ਹਿੰਸਕ ਘਟਨਾ ਨਾ ਵਾਪਰ ਸਕੇ। ਗੱਲ ਫਰੀਦਕੋਟ ਸੀਟ ਦੀ ਕਰੀਏ ਤਾਂ ਫਰੀਦਕੋਟ ‘ਚ ਵੀ ਭਾਰੀ ਪੁਲਿਸ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਚੱਪੇ-ਚੱਪੇ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੀ ਰਿਜ਼ਰਵ ਸੀਟ ਹੈ, ਜਿਥੇ ਕਾਂਗਰਸ ਵੱਲੋਂ ਮੁਹੰਮਦ ਸਦੀਕ, ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਲਜ਼ਾਰ ਸਿੰਘ ਰਣੀਕੇ ਅਤੇ ਆਮ ਆਦਮੀ ਪਾਰਟੀ ਵੱਲੋਂ ਪ੍ਰੋ ਸਾਧੂ ਸਿੰਘ ਆਪਣੀ ਕਿਸਮਤ ਅਜ਼ਮਾ ਰਹੇ ਹਨ।