
ਪ੍ਰਨੀਤ ਕੌਰ 149828 ਵੋਟਾਂ ਦੀ ਲੀਡ ਨਾਲ ਜਿੱਤੀ
ਪਟਿਆਲਾ : ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਪੂਰਾ ਦੇਸ਼ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਸੀ। ਇਸ ਨੂੰ ਲੈ ਕੇ ਵੀਰਵਾਰ 23 ਮਈ ਦਾ ਦਿਨ ਪੰਜਾਬ ਅਤੇ ਦੇਸ਼ ਦੀ ਸਿਆਸਤ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਜਿਸ ਕਰਕੇ ਪੰਜਾਬ ਦੇ 278 ਉਮੀਦਵਾਰਾਂ ਦੀ ਕਿਸਮਤ ਦਾ ਪਿਟਾਰਾ ਅੱਜ ਖੁੱਲ੍ਹ ਗਿਆ ਹੈ ਅਤੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।
Dharamvir Gandhi
ਲੋਕ ਸਭਾ ਸੀਟ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਕਾਂਗਰਸ ਉਮੀਦਵਾਰ ਪ੍ਰਨੀਤ ਕੌਰ ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਚੁੱਕੀ ਹੈ। ਲੋਕ ਸਭਾ ਸੀਟ ਪਟਿਆਲਾ ਤੋਂ ਪ੍ਰਨੀਤ ਕੌਰ 149828 ਵੋਟਾਂ ਦੀ ਲੀਡ ਨਾਲ ਜਿੱਤੀ ਹੈ ਜ਼ਿਕਰਯੋਗ ਹੈ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰਜੀਤ ਸਿੰਘ ਰੱਖੜਾ , ਕਾਂਗਰਸ ਵੱਲੋਂ ਪ੍ਰਨੀਤ ਕੌਰ ਅਤੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਡਾ. ਧਰਮਵੀਰ ਗਾਂਧੀ ,ਆਮ ਆਦਮੀ ਪਾਰਟੀ ਤੋਂ ਨੀਨਾ ਮਿੱਤਲ ਚੋਣ ਮੈਦਾਨ ਵਿਚ ਸਨ।
Surjit Singh Rakhra
ਪਟਿਆਲਾ ਲੋਕ ਸਭਾ ਹਲਕੇ ਤੋਂ ਇਸ ਵਾਰ ਪ੍ਰਨੀਤ ਕੌਰ ਨੇ ਬਾਜ਼ੀ ਮਾਰ ਲਈ ਹੈ ਜਦਕਿ ਪਿਛਲੀ ਵਾਰ ਡਾ. ਧਰਮਵੀਰ ਗਾਂਧੀ ਨੇ ਜਿੱਤ ਹਾਸਿਲ ਕੀਤੀ ਸੀ। ਜ਼ਿਕਰਯੋਗ ਹੈ ਕਿ ਦੇਸ਼ ‘ਚ 543 ਲੋਕ ਸਭਾ ਸੀਟਾਂ ‘ਤੇ 11 ਅਪ੍ਰੈਲ ਤੋਂ 7 ਪੜਾਅ ‘ਚ ਵੋਟਿੰਗ ਸ਼ੁਰੂ ਹੋਈ ਸੀ, ਜੋ ਪਿਛਲੇ ਦਿਨ 19 ਮਈ ਨੂੰ ਖਤਮ ਹੋਈ ਹੈ। ਜਿਸ ਦੇ ਨਤੀਜੇ ਲੱਗਭਗ ਸਾਰੀਆਂ ਸੀਟਾਂ ‘ਤੇ ਸਾਹਮਣੇ ਆ ਚੁੱਕੇ ਹਨ। ਜਿਸ ਤੋਂ ਬਾਅਦ ਸਾਫ਼ ਹੋ ਗਿਆ ਕਿ ਕੇਂਦਰ ਵਿੱਚ ਫ਼ਿਰ ਮੋਦੀ ਦੀ ਸਰਕਾਰ ਬਣ ਗਈ ਹੈ।