ਖੁਰਾਕ ਸਮੱਗਰੀ ਵੰਡ ਦੌਰਾਨ ਨਹੀਂ ਹੋਈ ਇਕ ਵੀ ਦਾਣੇ ਦੀ ਹੇਰਾਫੇਰੀ: ਆਸ਼ੂ
Published : May 23, 2020, 8:14 pm IST
Updated : May 23, 2020, 8:14 pm IST
SHARE ARTICLE
File Photo
File Photo

ਸੁਖਬੀਰ ਬਾਦਲ ਵਲੋਂ ਕੀਤੀ ਗਈ ਸੀ.ਬੀ.ਆਈ. ਜਾਂਚ ਦੀ ਮੰਗ ਬੇਤੁਕੀ ਕਰਾਰ

ਚੰਡੀਗੜ੍ਹ 24 ਮਈ : ਕੋਵਿਡ 19 ਕਾਰਨ ਪੈਦਾ ਹੋਈ ਸਥਿਤੀ ਕਾਰਨ ਕੇਂਦਰ ਸਰਕਾਰ ਵਲੋਂ ਪੰਜਾਬ  ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਪੀ.ਐਮ.ਜੀ.ਕੇ.ਏ.ਵਾਈ. ਸਕੀਮ ਤਹਿਤ ਆਉਂਦੇ ਲਾਭਪਾਤਰੀਆਂ ਨੂੰ ਕੀਤੀ ਜਾ ਰਹੀ ਅਨਾਜ ਅਤੇ ਦਾਲ ਦੀ ਵੰਡ ਦੋਰਾਨ ਸੂਬੇ ਦੀ ਕੈਪਟਨ ਸਰਕਾਰ ਵੱਲੋਂ ਲਾਗੂ ਐਂਡ ਟੂ ਐਂਡ ਕੰਪਿਊਟਰਾਈਜੇਸ਼ਨ ਸਦਕੇ ਖੁਰਾਕ ਸਮੱਗਰੀ ਵੰਡ  ਦੋਰਾਨ ਇਕ ਵੀ ਦਾਣੇ ਦੀ  ਹੇਰਾਫੇਰੀ ਨਹੀਂ ਹੋਈ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ। 

Sukhbir BadalSukhbir Badal

ਆਸ਼ੂ ਨੇ  ਸ਼੍ਰੋਮਣੀ ਅਕਾਲੀ ਦਲ ਦੇ  ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਕੱਲ੍ਹ ਫਿਰੋਜ਼ਪੁਰ ਵਿਖੇ ਅਨਾਜ ਵੰਡ ਦੋਰਾਨ ਗੜਬੜੀ ਦੇ ਦੋਸ਼ ਲਗਾਉਂਦਿਆਂ ਕੀਤੀ ਗਈ  ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਬੇਤੁਕੀ ਅਤੇ ਸ਼ੋਹਰਤ ਹਾਸਲ ਕਰਨ ਦਾ ਇਕ ਜ਼ਰੀਆ ਕਰਾਰ ਦਿੰਦਿਆਂ ਕਿਹਾ ਕਿ ਅਨਾਜ ਵੰਡ ਦੋਰਾਨ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਗਈ ਹੈ ਅਤੇ ਇਸ ਵੰਡ ਵਿੱਚ ਕਾਂਗਰਸ ਪਾਰਟੀ ਦੇ ਕਿਸੇ ਵਰਕਰ ਜਾਂ ਆਗੂ ਦੀ ਕੋਈ ਭੂਮਿਕਾ ਨਹੀਂ ਸੀ।

Punjab GovernmentPunjab Government

ਉਨ੍ਹਾਂ ਕਿਹਾ ਕਿ ਐਨੀਆਂ ਔਕੜਾਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਰਾਜ ਦੇ 55 ਫੀਸਦੀ ਤੋਂ ਵੱਧ ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਦੀ ਵੰਡ ਕਰ ਦਿੱਤੀ ਹੈ ਅਤੇ ਇਸ ਸਬੰਧੀ ਪੂਰੀ ਜਾਣਕਾਰੀ ਸਟੇਟ ਈਪੋਸ ਪੋਰਟਲ ਤੇ ਉਪਲਬਧ ਹੈ। ਸ੍ਰੀ ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਦੇ ਰੂਪਨਗਰ ਜ਼ਿਲ੍ਹੇ ਵਿੱਚ 84 ਫੀਸਦੀ, ਫਤਿਹਗੜ੍ਹ ਸਾਹਿਬ ਵਿੱਚ 81 ਫੀਸਦੀ, ਲੁਧਿਆਣਾ ਵਿੱਚ 79 ਫੀਸਦੀ, ਫਰੀਦਕੋਟ ਵਿੱਚ 76 ਫੀਸਦੀ, ਸ਼ਹੀਦ ਭਗਤ ਸਿੰਘ ਨਗਰ ਵਿਚ 71 ਫੀਸਦੀ, ਜਲੰਧਰ 70 ਫੀਸਦੀ, ਮਾਨਸਾ ਅਤੇ ਕਪੂਰਥਲਾ ਵਿੱਚ 69 ਫੀਸਦੀ ਅਨਾਜ ਦੀ ਵੰਡ ਕੀਤੀ ਜਾ ਚੁੱਕੀ ਹੈ।

Bharat Bhushan AshuBharat Bhushan Ashu

ਖੁਰਾਕ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਕਿਹਾ ਕਿ ਉਨ੍ਹਾਂ  ਇਕ ਵਾਰ ਵੀ ਕੇਂਦਰ ਦੀ ਆਪਣੀ ਭਾਈਵਾਲ ਸਰਕਾਰ ਕੋਲ ਇਹ ਮੁੱਦਾ ਨਹੀਂ ਚੁੱਕਿਆ ਜਿਸ ਤੋਂ ਪੰਜਾਬ ਪ੍ਰਤੀ ਉਨ੍ਹਾਂ ਦੀ ਸੁਹਿਰਦਤਾ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਸ੍ਰੀ ਆਸ਼ੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਲੋਕਾਂ ਨੂੰ ਇਸ ਗੱਲ ਦਾ ਵੀ ਜਵਾਬ ਦੇਣ ਕਿ ਕੇਂਦਰ ਸਰਕਾਰ ਵਲੋਂ  2012-17 ਲਈ ਲਾਗੂ ਹੋਏ 12ਵੀ ਪੰਜ ਸਾਲਾਂ ਯੋਜਨਾ ਤਹਿਤ ਜਨਤਕ ਵੰਡ ਪ੍ਰਣਾਲੀ ਕਾਰਜ ਨੂੰ ਐਂਡ ਟੂ ਐਂਡ ਕੰਪਿਊਟਰਾਈਜੇਸ਼ਨ ਕਰਨ ਲਈ ਭੇਜੀ ਗਈ ਕੇਂਦਰੀ ਰਾਸ਼ੀ ਦੀ ਵਰਤੋਂ ਅਕਾਲੀ ਭਾਜਪਾ ਸਰਕਾਰ ਵੱਲੋਂ ਆਪਣੇ ਕਾਰਜ ਕਾਲ ਦੋਰਾਨ ਕਿਉਂ ਨਹੀਂ ਕੀਤੀ ਗਈ ਅਤੇ ਜਨਤਕ ਵੰਡ ਪ੍ਰਣਾਲੀ ਸਿਸਟਮ ਦਾ ਕੰਪਿਊਟਰੀਕਰਨ ਕਿਉਂ ਨਹੀਂ ਕੀਤਾ ਗਿਆ।

 Captain s appeal to the people of punjabCaptain

ਇਸ ਕਾਰਜ ਅਧੀਨ ਜਨਤਕ ਵੰਡ ਪ੍ਰਣਾਲੀ ਅਧੀਨ ਵੰਡੇ ਜਾਣ ਵਾਲੇ ਰਾਸ਼ਨ ਦੀ ਪ੍ਰਕਿਰਿਆ ਦਾ ਆਧਾਰ ਕਾਰਡ ਆਧਾਰਿਤ ਕੰਪਿਊਟਰਾਈਜੇਸ਼ਨ ਕੀਤਾ ਜਾਣਾ ਸੀ ਜਿਸ ਵਿੱਚ ਗੁਦਾਮ ਤੋਂ ਲੈ ਕੇ ਲਾਭਪਾਤਰੀਆਂ ਨੂੰ ਅਨਾਜ ਮਿਲਣ ਤੱਕ ਦਾ ਰਿਕਾਰਡ ਦਰਜ ਹੋਣਾ ਸੀ। ਉਨ੍ਹਾਂ ਕਿਹਾ ਕਿ 2017 ਪੰਜਾਬ ਵਿੱਚ ਸੱਤਾ ਸੰਭਾਲਣ ਸਾਰ ਕੈਪਟਨ ਅਮਰਿੰਦਰ ਸਿੰਘ ਨੇ ਐਂਡ ਟੂ ਐਂਡ ਕੰਪਿਊਟਰਾਈਜੇਸ਼ਨ ਕਰਵਾਇਆ ਗਿਆ ਜ਼ੋ ਕਿ ਸਾਡੀ ਸਰਕਾਰ ਦਾ  ਭ੍ਰਿਸ਼ਟਾਚਾਰ ਮੁਕਤ  ਸਿਸਟਮ ਦੇਣ ਲਈ ਇਕ ਵੱਡਾ ਤੇ ਉਸਾਰੂ ਕਦਮ ਸੀ।

Sukhbir BadalSukhbir Badal

ਸ੍ਰੀ ਆਸ਼ੂ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਜੇਕਰ ਉਹ ਸੱਚਮੁੱਚ ਪੰਜਾਬ ਦੇ ਪ੍ਰਤੀ ਸੁਹਿਰਦ ਹਨ ਤਾਂ ਸਭ ਤੋਂ ਪਹਿਲਾਂ ਅਕਾਲੀ ਭਾਜਪਾ ਸਰਕਾਰ ਵੇਲੇ ਹੋਏ 31ਹਜਾਰ ਕਰੋੜ ਰੁਪਏ ਦੇ ਘੁਟਾਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement