ਪੰਜਾਬ ਨੂੰ ਅੰਮ੍ਰਿਤਸਰ ਵਿਖੇ ਇੱਕ ਹੋਰ ਡੇਂਗੂ ਟੈਸਟਿੰਗ ਲੈਬ ਦੀ ਸਥਾਪਨਾ ਦੀ ਮਿਲੀ ਪ੍ਰਵਾਨਗੀ
Published : May 23, 2020, 8:33 pm IST
Updated : May 23, 2020, 8:33 pm IST
SHARE ARTICLE
File Photo
File Photo

ਕੋਵਿਡ-19 ਦੇ ਨਾਲ ਨਾਲ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਡਿਸੀਜਿਜ਼ ਦੀ ਟੈਸਟਿੰਗ ਅਤੇ ਪ੍ਰਬੰਧਨ ਲਈ ਤਿਆਰੀਆਂ ਸ਼ੁਰੂ

ਚੰਡੀਗੜ੍ਹ 23 ਮਈ : ਭਾਰਤ ਸਰਕਾਰ ਨੇ ਅੱਜ ਅੰਮ੍ਰਿਤਸਰ ਦੇ ਐਸਡੀਐਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਕਿਉਂਕਿ ਅਜਨਾਲਾ ਵਿੱਚ ਸਾਲ 2019 'ਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਪਿਛਲੇ ਵਰੇ ਐਸਡੀਐਚ ਅਜਨਾਲਾ ਵਿਖੇ ਇੱਕ ਨਵੀਂ ਟੈਸਟਿੰਗ ਲੈਬਾਰਟਰੀ  ਦੀ ਸਥਾਪਨਾ ਲਈ ਭਾਰਤ ਸਰਕਾਰ ਨੂੰ ਪ੍ਰਸਤਾਵ ਸੌਂਪਿਆ ਗਿਆ ਸੀ।

balbir sidhubalbir sidhu

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਜਨਾਲਾ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਲਈ ਇਹ ਲੈਬਾਰਟਰੀ ਮਦਦਗਾਰ ਸਾਬਤ ਹੋਵੇਗੀ ਜਿਨ੍ਹਾਂ ਨੂੰ ਡੇਂਗੂ ਦੇ ਟੈਸਟ ਲਈ ਨਿੱਜੀ ਲੈਬਾਰਟਰੀਆਂ ਜਾਂ ਅੰਮ੍ਰਿਤਸਰ ਨਹੀਂ ਜਾਣਾ ਪਏਗਾ। ਹੁਣ ਇਹ ਟੈਸਟ ਸਥਾਨਕ ਪੱਧਰ 'ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਂਗੂ ਦੀ ਟੈਸਟਿੰਗ ਲਈ ਸੂਬੇ ਵਿੱਚ ਪਹਿਲਾਂ ਹੀ 34 ਪ੍ਰਵਾਨਿਤ ਲੈਬਾਰਟਰੀਆਂ ਹਨ ਅਤੇ ਇਹ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ 35ਵੀਂ ਲੈਬਾਰਟਰੀ ਹੋਵੇਗੀ।

Dengue spreads in districts of PunjabDengue 

ਇਸ ਸੀਜ਼ਨ ਦੌਰਾਨ ਐਸਡੀਐਚ ਅਜਨਾਲਾ ਵਿਖੇ ਡੇਂਗੂ ਅਤੇ ਚਿਕਨਗੁਨੀਆ ਦੇ ਟੈਸਟ ਮੁਫਤ ਕੀਤੇ ਜਾਣਗੇ। ਹਸਪਤਾਲ ਨੂੰ ਆਉਣ ਵਾਲੇ ਦਿਨਾਂ ਵਿੱਚ ਟੈਸਟਿੰਗ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਲੈਬਾਰਟਰੀ ਜੂਨ, 2020 ਤੋਂ ਕਾਰਜਸ਼ੀਲ ਹੋ ਜਾਵੇਗੀ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਬਦਲਦੇ ਮੌਸਮ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਨੂੰ ਪਹਿਲਾਂ ਹੀ ਡੇਂਗੂ ਲਈ ਰੋਕਥਾਮ ਅਤੇ ਨਿਗਰਾਨੀ ਗਤੀਵਿਧੀਆਂ ਸੁਰੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਸਿਹਤ ਵਿਭਾਗ ਇਸ ਵੇਲੇ ਕੋਵਿਡ-19 ਦੇ ਟਾਕਰੇ ਲਈ ਅਣਥੱਕ ਯਤਨ ਕਰ ਰਿਹਾ ਹੈ ਅਤੇ ਇਸ ਦੇ ਨਾਲ ਹੀ ਸੂਬੇ ਵਿਚ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਡਿਸੀਜਿਜ਼ ਦੀ ਟੈਸਟਿੰਗ ਅਤੇ ਪ੍ਰਬੰਧਨ ਲਈ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Balbir SidhuBalbir Sidhu

ਸ. ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦਾ ਮੱਛਰ ਸਿਰਫ ਸਾਫ ਪਾਣੀ ਵਿੱਚ ਹੀ ਪ੍ਰਜਨਨ ਕਰਦਾ ਹੈ ਅਤੇ ਦਿਨ ਵੇਲੇ ਹੀ ਕੱਟਦਾ ਹੈ। ਸਾਰੇ ਲੋਕ ਇਹ ਯਕੀਨੀ ਬਣਾਉਣ ਕਿ  ਕੂਲਰਾਂ, ਫੁੱਲਾਂ ਦੇ ਗਮਲਿਆਂ, ਫਰਿੱਜ਼ਾਂ ਪਿੱਛੇ ਗੰਦੇ ਪਾਣੀ ਦੀਆਂ ਟਰੇਆਂ ਆਦਿ ਨੂੰ ਹਰ ਹਫ਼ਤੇ ਢੁੱਕਵੇਂ ਤਰੀਕੇ ਨਾਲ ਖਾਲੀ ਅਤੇ ਸਾਫ਼ ਕੀਤਾ ਜਾਵੇ। ਸਿਹਤ ਵਿਭਾਗ ਨੇ ਪਹਿਲਾਂ ਹੀ ਸੁੱਕਰਵਾਰ ਨੂੰ “ਡਰਾਈ ਡੇਅ” ਘੋਸ਼ਿਤ ਕਰ ਦਿੱਤਾ ਹੈ ਤਾਂ ਜੋ ਸਾਰੇ ਘਰਾਂ ਵਿੱਚ ਹਫ਼ਤੇ 'ਚ ਇੱਕ ਵਾਰ ਰੋਕਥਾਮ ਗਤੀਵਿਧੀਆਂ ਕੀਤੀਆਂ ਜਾ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement