ਗਾਇਕ ਸਿੱਧੂ ਮੂਸੇਵਾਲਾ ਪੁਲਿਸ ਤੋਂ ਡਰਦਾ ਰਫ਼ੂ ਚੱਕਰ!
Published : May 23, 2020, 9:10 am IST
Updated : May 23, 2020, 9:45 am IST
SHARE ARTICLE
file photo
file photo

ਪਿੰਡ ਮੂਸਾ ਦਾ ਵਸਨੀਕ ਗਾਇਕ ਸਿੱਧੂ ਮੂਸੇਵਾਲਾ ਮਿਲ ਨਹੀਂ ਰਿਹਾ .........

ਮਾਨਸਾ: ਪਿੰਡ ਮੂਸਾ ਦਾ ਵਸਨੀਕ ਗਾਇਕ ਸਿੱਧੂ ਮੂਸੇਵਾਲਾ ਮਿਲ ਨਹੀਂ ਰਿਹਾ ਜਦੋਂ ਕਿ ਪੁਲਿਸ ਵੱਲੋਂ ਉਸ ਉੱਤੇ ਵੱਖ-ਵੱਖ ਆਰਟਸ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

sidhu moose walaphoto

ਹਾਲਾਂਕਿ ਸਿੱਧੂ ਮੂਸੇ ਵਾਲਾ ਖਿਲਾਫ ਮਾਨਸਾ ਪੁਲਿਸ ਵੱਲੋਂ ਨਹੀਂ ਬਲਕਿ ਸੰਗਰੂਰ ਅਤੇ ਬਰਨਾਲਾ ਪੁਲਿਸ ਨੇ ਪੰਜ ਪੁਲਿਸ ਮੁਲਾਜ਼ਮਾਂ ਸਮੇਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਇੱਕ ਡੀਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

sidhu moose wala song on coronavirusphoto

ਪੁਲਿਸ ਨੇ ਇਕ ਸਬ ਇੰਸਪੈਕਟਰ, ਦੋ ਹੈੱਡ ਕਾਂਸਟੇਬਲ, ਦੋ ਕਾਂਸਟੇਬਲ ਅਤੇ ਤਿੰਨ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਸਨ।

sidhu moose walaphoto

ਉਪਰੋਕਤ ਦੋਵੇਂ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਸਿੱਧੂ  ਮਿਲ ਨਹੀਂ ਰਿਹਾ ਅਤੇ ਪੁਲਿਸ ਉਸ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਹ ਲੁੱਕ ਛਿਪ ਰਿਹਾ ਹੈ।

Sidhu Moose Wala photo

ਬਾਹਰੀ ਤੌਰ 'ਤੇ ਉਨ੍ਹਾਂ ਦੀ ਅਗਾਊ ਜ਼ਮਾਨਤ ਲਈ ਵਕੀਲਾਂ ਨਾਲ ਸੰਪਰਕ ਕਰ ਰਿਹਾ ਹੈ। ਜਿਵੇਂ ਹੀ ਪੁਲਿਸ ਸਿੱਧੂ ਦੇ ਪਿੰਡ ਮੂਸੇ ਵਿਚ ਉਸ ਦੇ ਘਰ ਪਹੁੰਚੀ, ਤਾਂ ਉਸ ਦੇ ਘਰ ਤਾਲਾ ਲੱਗਿਆ ਹੋਇਆ ਸੀ। 

Sidhu Moose Wala photo

ਉੱਥੇ ਮੂਸਾ ਦੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਕੱਲ੍ਹ ਤੱਕ ਘਰ ਸੀ, ਪਰ ਉਹ ਪੁਲਿਸ ਨੂੰ ਨਹੀਂ ਮਿਲ ਰਿਹਾ। ਇਸ ਪੰਜਾਬੀ ਗਾਇਕ ਦਾ ਇੱਕ ਵੀਡੀਓ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ।

ਉਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਸਿਧੂ ਮੂਸੇਵਾਲਾ ਪੁਲਿਸ ਦੀ ਨਜ਼ਰ ਵਿਚ ਆਇਆ ਅਤੇ ਉਸ ਤੋਂ ਬਾਅਦ ਪੁਲਿਸ ਨੇ ਇਹ ਕਦਮ ਚੁੱਕਿਆ। ਇਸ ਦੇ ਤਹਿਤ ਸੰਗਰੂਰ ਅਤੇ ਬਰਨਾਲਾ ਪੁਲਿਸ ਨੇ ਮੂਸੇਵਾਲਾ ਅਤੇ ਪੰਜ ਪੁਲਿਸ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ, ਜਿਸ ਵਿੱਚ ਇੱਕ ਡੀਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement