
400 ਤੋਂ ਵੱਧ ਕਿਸਾਨ ਪੀ ਕੇ ਸ਼ਹੀਦੀ ਦੀ ਜਾਮ
ਸੰਗਰੂਰ: ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਛੇ ਮਹੀਨੇ ਹੋਣ ਵਾਲੇ ਹਨ। ਇਸ ਦੌਰਾਨ ਚਾਰ ਸੌ ਦੇ ਕਰੀਬ ਕਿਸਾਨ ਸ਼ਹੀਦੀ ਜਾਮ ਪੀ ਗਏ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ।
Farmer protest
ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦਿੱਲੀ ਧਰਨੇ ਤੋਂ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਕਰਮਜੀਤ ਸਿੰਘ (70) ਪੁੱਤਰ ਪ੍ਰੀਤਮ ਸਿੰਘ ਵਾਸੀ ਸਕਰੌਦੀ ਜੋ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਵਰਕਰ ਸੀ।
Karmjit Singh
ਤੇ ਜਥੇਬੰਦੀ ਦੀ ਅਗਵਾਈ ਹੇਠ ਬੀਤੀ 16 ਮਈ ਨੂੰ ਕਿਸਾਨ ਮੋਰਚੇ 'ਚ ਹਾਜ਼ਰੀ ਲਗਵਾਉਣ ਲਈ ਟਿਕਰੀ ਬਾਰਡਰ ਦਿੱਲੀ ਵਿਖੇ ਗਿਆ ਸੀ ਜਿੱਥੇ ਆਰਜੀ ਸ਼ੈੱਡ ਬਣਾਉਂਦੇ ਹੋਏ ਕਿਸਾਨ ਕਰਮਜੀਤ ਸਿੰਘ ਦੇ ਸਿਰ ਤੇ ਲੋਹੇ ਦਾ ਸਰੀਆ ਵੱਜ ਗਿਆ ਤੇ ਕਿਸਾਨ ਜਖ਼ਮੀ ਹੋ ਗਿਆ। ਜਿਸ ਨੂੰ ਸਾਥੀ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਬੀਤੀ ਰਾਤ ਕਰਮਜੀਤ ਸਿੰਘ ਨੇ ਦਮ ਤੋੜ ਦਿੱਤਾ।