ਬੇਅਦਬੀ ਮਾਮਲਾ : ਡੇਰਾ ਪ੍ਰੇਮੀ ਦੀ ਹੱਤਿਆ ਕੇਸ ਵਿਚ ਸ਼ਾਮਲ ਦੋ ਖਾਲਿਸਤਾਨੀ ਕਾਰਕੁਨ ਗ੍ਰਿਫ਼ਤਾਰ
Published : May 23, 2021, 6:41 pm IST
Updated : May 23, 2021, 6:41 pm IST
SHARE ARTICLE
Beadbi Kand
Beadbi Kand

ਦੋਨੋ ਕੇ.ਟੀ.ਐਫ. ਮੁਖੀ ਦੀਆਂ ਹਦਾਇਤਾਂ 'ਤੇ ਜਨਵਰੀ ਵਿਚ ਫਿਲੌਰ ਦੇ ਪੁਜਾਰੀ 'ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਵੀ ਸਨ ਸ਼ਾਮਲ

ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਡੇਰਾ ਪ੍ਰੇਮੀ ਦੀ ਹੱਤਿਆ ਅਤੇ ਇੱਕ ਪੁਜਾਰੀ 'ਤੇ ਗੋਲੀਆਂ ਚਲਾਉਣ ਸਮੇਤ ਪਿਛਲੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਕਈ ਘਿਨਾਉਣੇ ਜੁਰਮਾਂ ਵਿੱਚ ਸ਼ਾਮਲ ਸਨ। ਇਹ ਦੋਵੇਂ ਕੇ.ਟੀ.ਐਫ. ਦੇ ਕਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਜਿਸਦਾ ਨਾਮ ਇਤਫ਼ਾਕਨ ਖਾਲਿਸਤਾਨੀ ਸੰਚਾਲਕਾਂ ਦੀ ਸੂਚੀ ਵਿਚ ਪਾਇਆ ਗਿਆ ਸੀ ਜਿਹੜੀ ਸੂਚੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ 2018 ਵਿੱਚ ਉਹਨਾਂ ਦੇ ਭਾਰਤ ਦੌਰੇ ਸਮੇਂ ਸੌਂਪੀ ਸੀ।

justin Trudeaujustin Trudeau

ਲਵਪ੍ਰੀਤ ਸਿੰਘ ਉਰਫ ਰਵੀ ਅਤੇ ਰਾਮ ਸਿੰਘ ਉਰਫ ਸੋਨੂੰ ਨੂੰ ਸ਼ਨੀਵਾਰ ਦੇਰ ਰਾਤ ਰੇਲਵੇ ਕਰਾਸਿੰਗ ਮਹਿਣਾ, ਜ਼ਿਲ੍ਹਾ ਮੋਗਾ ਨੇੜੇ ਸੀਨੀਅਰ ਸੈਕੰਡਰੀ ਸਕੂਲ ਦੇ ਪਿਛਲੇ ਪਾਸੇ ਤੋਂ ਗ੍ਰਿਫਤਾਰ ਕਰਕੇ ਪੁਲਿਸ ਵੱਲੋਂ ਇੱਕ ਹੋਰ ਡੇਰਾ ਪ੍ਰੇਮੀ ਨੂੰ ਮਾਰਨ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ, ਜਿਸ ਨੂੰ ਇਹ ਦੋਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਮਾਮਲਿਆਂ ਸਬੰਧੀ ਬਦਲਾ ਲੈਣ ਲਈ ਨਿਸ਼ਾਨਾ ਬਣਾ ਰਹੇ ਸਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ ਤਿੰਨ 0.32 ਬੋਰ ਪਿਸਤੌਲਾਂ ਨਾਲ 38 ਜਿੰਦਾ ਕਾਰਤੂਸ ਅਤੇ ਇੱਕ 0.315 ਬੋਰ ਪਿਸਤੌਲ ਨਾਲ 10 ਜਿੰਦਾ ਕਾਰਤੂਸਾਂ ਤੋਂ ਇਲਾਵਾ ਦੋ ਮੈਗਜ਼ੀਨਾਂ ਵੀ ਬਰਾਮਦ ਕੀਤੀਆਂ ਹਨ।

Ram Singh Ram Singh

ਡੀਜੀਪੀ ਦਿਨਕਰ ਗੁਪਤਾ ਨੇ ਐਤਵਾਰ ਨੂੰ ਖੁਲਾਸਾ ਕੀਤਾ ਕਿ ਨਿੱਝਰ ਤੋਂ ਇਲਾਵਾ ਕੇ.ਟੀ.ਐਫ. ਦੇ ਤਿੰਨ ਹੋਰ ਸਹਿ-ਸਾਜ਼ਿਸ਼ਕਰਤਾ/ਮਾਸਟਰਮਾਈਂਡ ਹਨ ਜਿਨ੍ਹਾਂ ਦੀ ਪਛਾਣ ਅਰਸ਼ਦੀਪ, ਰਮਨਦੀਪ ਅਤੇ ਚਰਨਜੀਤ ਉਰਫ ਰਿੰਕੂ ਬਿਹਲਾ ਵਜੋਂ ਕੀਤੀ ਗਈ ਹੈ, ਇਹ ਸਰੀ (ਬੀਸੀ) ਕਨੇਡਾ ਵਿੱਚ ਛੁਪੇ ਹੋਏ ਹਨ ਜਦਕਿ ਕਮਲਜੀਤ ਸ਼ਰਮਾ ਉਰਫ਼ ਕਮਲ ਹਾਲੇ ਫਰਾਰ ਹੈ। ਉਹਨਾਂ ਅੱਗੇ ਦੱਸਿਆ ਕਿ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਡੱਲਾ (ਮੋਗਾ) ਅਤੇ ਰਮਨਦੀਪ ਸਿੰਘ ਉਰਫ ਰਮਨ ਜੱਜ ਪੁੱਤਰ ਸੁਖਜਿੰਦਰ ਸਿੰਘ ਵਾਸੀ ਫਿਰੋਜ਼ਪੁਰ ਕ੍ਰਮਵਾਰ 2019 ਅਤੇ 2017 ਵਿਚ ਕਾਨੂੰਨੀ ਤੌਰ ‘ਤੇ ਕਨੇਡਾ ਗਏ ਸਨ ਜਦਕਿ ਚਰਨਜੀਤ ਸਿੰਘ ਉਰਫ਼ ਰਿੰਕੂ ਬਿਹਲਾ ਪੁੱਤਰ ਗੁਰਜੀਤ ਸਿੰਘ ਵਾਸੀ ਪਿੰਡ ਬਿਹਲਾ, ਜ਼ਿਲ੍ਹਾ ਬਰਨਾਲਾ ਲਗਭਗ 2013-14 ਵਿਚ ਗੈਰ ਕਾਨੂੰਨੀ ਤਰੀਕੇ ਨਾਲ ਕਨੇਡਾ ਗਿਆ ਸੀ।

Lovepreet Lovepreet

ਗੁਪਤਾ ਨੇ ਦੱਸਿਆ ਕਿ ਮੁੱਢਲੀ ਜਾਂਚ, ਜਿਸ ਦੀ ਅਗਵਾਈ ਐਸਐਸਪੀ ਮੋਗਾ, ਹਰਮਨਬੀਰ ਸਿੰਘ ਗਿੱਲ ਨੇ ਕੀਤੀ ਸੀ, ਦੌਰਾਨ ਪਤਾ ਲੱਗਾ ਕਿ ਲਵਪ੍ਰੀਤ ਉਰਫ ਰਵੀ ਅਤੇ ਕਮਲਜੀਤ ਸ਼ਰਮਾ ਉਰਫ ਕਮਲ, ਅਰਸ਼ਦੀਪ ਨੂੰ ਜਾਣਦੇ ਸਨ ਕਿਉਂਕਿ ਇਹ ਸਾਰੇ ਬਚਪਨ ਤੋਂ ਹੀ ਇਕੋ ਪਿੰਡ ਨਾਲ ਸਬੰਧਤ ਸਨ। ਰਾਮ ਸਿੰਘ ਉਰਫ ਸੋਨੂੰ ਵਾਸੀ ਘੱਲ ਖੁਰਦ, ਜੋ ਆਈਟੀਆਈ ਮੋਗਾ ਦਾ ਵਿਦਿਆਰਥੀ ਸੀ, ਕਮਲ ਨੂੰ ਕਾਲਜ ਦੇ ਦਿਨਾਂ ਤੋਂ ਹੀ ਜਾਣਦਾ ਸੀ। ਅਰਸ਼ਦੀਪ ਨੇ ਇਹਨਾਂ ਸਾਰਿਆਂ ਨੂੰ ਪੈਸੇ ਦਿੱਤੇ ਸਨ ਜੋ ਉਸ ਨੇ ਵੈਸਟਰਨ ਯੂਨੀਅਨ ਮਨੀ ਟ੍ਰਾਂਸਫਰ ਜ਼ਰੀਏ ਭੇਜੇ ਸਨ।

File photoKamaljeet Sharma 

ਪਿਛਲੇ ਸਾਲ 20 ਨਵੰਬਰ ਨੂੰ ਸੋਨੂੰ ਅਤੇ ਕਮਲ ਨੇ ਜ਼ਿਲ੍ਹਾ ਬਠਿੰਡਾ ਦੇ ਭਗਤਾ ਭਾਈ ਕਾ ਵਿਖੇ ਡੇਰਾ ਪ੍ਰੇਮੀ ਮਨੋਹਰ ਲਾਲ ਦੀ ਹੱਤਿਆ ਕੀਤੀ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਸੋਨੂੰ ਨੇ ਦੋਹਾਂ ਹੱਥਾਂ ਵਿੱਚ ਪਿਸਤੌਲਾਂ ਨਾਲ 3-4 ਗੋਲੀਆਂ ਚਲਾਈਆਂ ਅਤੇ ਕਮਲ ਨੇ ਵੀ ਫਾਇਰ ਕੀਤੇ। ਇਸ ਸਾਲ 31 ਜਨਵਰੀ ਨੂੰ ਫਿਲੌਰ (ਜਲੰਧਰ ਦਿਹਾਤੀ) ਦੇ ਪਿੰਡ ਭਰ ਸਿੰਘ ਪੁਰਾ ਵਿੱਚ ਇੱਕ ਪੁਜਾਰੀ ਕਮਲਦੀਪ ਸ਼ਰਮਾ ਉੱਤੇ ਗੋਲੀਬਾਰੀ ਵਿੱਚ ਸੋਨੂੰ ਅਤੇ ਕਮਲ ਵੀ ਸ਼ਾਮਲ ਸਨ। ਪੁਜਾਰੀ ਨੂੰ ਤਿੰਨ ਵਾਰ ਗੋਲੀ ਮਾਰੀ ਗਈ ਸੀ, ਜਿਸ ਕਾਰਨ ਹਮਲੇ ਵਿਚ ਇਕ ਲੜਕੀ ਸਮੇਤ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ, ਸ਼ੱਕ ਹੈ ਕਿ ਇਹ ਹਮਲਾ ਨਿੱਜਰ ਦੇ ਨਿਰਦੇਸ਼ਾਂ 'ਤੇ ਕੀਤਾ ਗਿਆ ਸੀ। ਸਤੰਬਰ 2020 ਵਿਚ, ਨਿੱਜਰ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਕ ਅੱਤਵਾਦੀ ਠਹਿਰਾਇਆ ਸੀ ਅਤੇ ਐਨਆਈਏ ਨੇ ਯੂਏਪੀਏ ਦੀ ਧਾਰਾ 51 ਏ ਤਹਿਤ ਭਰ ਸਿੰਘ ਪੁਰਾ ਪਿੰਡ ਵਿਚ ਉਸ ਦੀ ਜਾਇਦਾਦ ਜ਼ਬਤ ਕਰ ਲਈ ਸੀ।

Gangster Sukha Gill LammeGangster Sukha Gill Lamme

ਕਮਲ ਅਤੇ ਰਵੀ, ਅਰਸ਼ਦੀਪ (ਜੋ ਉਸ ਸਮੇਂ ਭਾਰਤ ਆਇਆ ਸੀ) ਨਾਲ ਮਿਲ ਕੇ 27 ਜੂਨ, 2020 ਨੂੰ ਆਪਣੇ ਸਾਥੀ ਸੁੱਖਾ ਲਾਂਮਾ ਦੀ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਨੇ ਪਿੰਡ ਡੱਲਾ ਵਿਖੇ ਇਕ ਉਜਾੜ ਪਏ ਮਕਾਨ ਵਿਚ ਸੁੱਖੇ ਨੂੰ ਜ਼ਹਿਰ ਦਿੱਤਾ ਅਤੇ ਫਿਰ ਉਸ ਦਾ ਮੂੰਹ ਸਾੜਨ ਤੋਂ ਬਾਅਦ ਲਾਸ਼ ਨੂੰ ਪੂਲ ਮਾਧੋਕੇ ਵਿਖੇ ਦੌਧਰ ਨਹਿਰ ਵਿੱਚ ਸੁੱਟ ਦਿੱਤਾ। ਇਸ ਤੋਂ ਪਹਿਲਾਂ 25 ਜੂਨ ਨੂੰ ਰਵੀ, ਕਮਲ ਅਤੇ ਸੁੱਖਾ ਨੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪਿੰਡ ਲਾਂਮਾ ਜੱਟ ਪੁਰਾ ਵਿਖੇ ਮਾਨ ਦੀ ਰਿਹਾਇਸ਼ 'ਤੇ ਫਾਇਰਿੰਗ ਵੀ ਕੀਤੀ ਸੀ।

ਕੁਝ ਦਿਨਾਂ ਬਾਅਦ, 14 ਜੁਲਾਈ, 2020 ਨੂੰ ਰਵੀ ਅਤੇ ਕਮਲ ਨੇ ਮੋਗਾ ਸ਼ਹਿਰ ਦੇ ਲੋਕਾਂ ਦਾ ਸ਼ੋਸ਼ਣ ਕਰਨ, ਫਿਰੌਤੀ ਲੈਣ ਅਤੇ ਦਹਿਸ਼ਤ ਪੈਦਾ ਕਰਨ ਲਈ ਸੁਪਰ ਸ਼ਾਈਨ ਕਪੜੇ ਦੇ ਸਟੋਰ ਦੇ ਮਾਲਕ ਤੇਜਿੰਦਰ ਉਰਫ਼ ਪਿੰਕਾ ਨੂੰ ਮਾਰ ਦਿੱਤਾ ਸੀ। ਜਾਂਚ ਵਿਚ ਪਤਾ ਲੱਗਾ ਕਿ ਰਵੀ ਨੇ ਪਿੰਕਾ 'ਤੇ ਫਾਇਰਿੰਗ ਕੀਤੀ ਸੀ ਅਤੇ ਕਮਲ ਦੁਕਾਨ ਦੇ ਬਾਹਰ ਖੜ੍ਹਾ ਸੀ। ਹਾਲ ਹੀ ਵਿੱਚ ਹੋਈ ਘਟਨਾ ਵਿੱਚ, ਇਸ ਸਾਲ 9 ਫਰਵਰੀ ਨੂੰ, ਰਵੀ ਅਤੇ ਸੋਨੂੰ ਨੇ ਸ਼ਰਮਾ ਸਵੀਟਸ, ਮੋਗਾ ਦੇ ਮਾਲਕ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਸੀ।

DGP Dinkar GuptaDGP Dinkar Gupta

ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਬੰਧਾਂ ਅਤੇ ਪਹਿਲਾਂ ਕੀਤੇ ਹੋਰ ਅਪਰਾਧਾਂ ਦਾ ਪਤਾ ਲਗਾਉਣ ਸਬੰਧੀ ਜਾਂਚ ਜਾਰੀ ਹੈ। ਫਰਾਰ ਮੁਲਜ਼ਮ ਕਮਲ ਦੀ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਨਿੱਜਰ ਵਿਰੁੱਧ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਅਤੇ ਕੁਝ ਸਮਾਂ ਪਹਿਲਾਂ ਕੈਨੇਡੀਅਨ ਅਧਿਕਾਰੀਆਂ ਵੱਲੋਂ  “ਨੋ ਫਲਾਈ ਲਿਸਟ” ਵਿੱਚ ਵੀ ਉਸ ਨੂੰ ਸ਼ਾਮਲ ਕਰ ਦਿੱਤਾ ਗਿਆ ਸੀ, ਹੁਣ ਉਸ ਵਿਰੁੱਧ ਅੰਤਰਰਾਸ਼ਟਰੀ ਵਾਰੰਟ ਜਾਰੀ ਕੀਤੇ ਜਾਣਗੇ ਅਤੇ ਕੈਨੇਡਾ ਅਧਾਰਤ ਹੋਰ ਕੱਟੜਪੰਥੀਆਂ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ ਕੀਤੇ ਜਾਣਗੇ। ਸ੍ਰੀ ਗੁਪਤਾ ਨੇ ਕਿਹਾ ਕਿ ਸਰਕਾਰ ਮੁਕੱਦਮਾ ਚਲਾਉਣ ਅਤੇ ਅਪਰਾਧਿਕ ਕਾਰਵਾਈਆਂ ਲਈ ਉਨ੍ਹਾਂ ਨੂੰ ਭਾਰਤ ਭੇਜਣ ਦੀ ਅਪੀਲ ਵੀ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement