2022 ਦੀਆਂ ਚੋਣਾਂ ਨੂੰ ਵੇਖ ਗੁਰੂ ਗ੍ਰੰਥ ਸਾਹਿਬ ਦੇ ਇਨਸਾਫ ਲਈ ਢੋਂਗ ਕਰ ਰਹੇ ਹਨ ਕਾਂਗਰਸੀ - ਚੀਮਾ
Published : May 23, 2021, 3:30 pm IST
Updated : May 23, 2021, 3:30 pm IST
SHARE ARTICLE
Harpal Cheema
Harpal Cheema

ਹੁਣ ਸੱਚੀ ਬਣ ਰਹੇ ਮੰਤਰੀਆਂ ਨੇ ਹੀ ਆਪ ਵੱਲੋਂ ਉਠਾਈ ਹਰ ਅਵਾਜ਼ ਦਾ ਵਿਰੋਧ ਕਰਕੇ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਕੈਪਟਨ ਦਾ ਬਚਾਅ ਕੀਤਾ

ਚੰਡੀਗਡ - ਹੱਥ ਵਿਚ ਸ੍ਰੀ ਗੁਟਕਾ ਸਾਹਿਬ ਫਡ ਕੇ ਬਰਗਾੜੀ ਅਤੇ ਹੋਰ ਸਥਾਨਾਂ ਤੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਲਈ ਦੋਸ਼ੀ ਵਿਅਕਤੀਆਂ ਉੱਪਰ ਕਾਰਵਾਈ ਦੀ ਝੂਠੀ ਸਹੁੰ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੇ ਮੰਤਰੀਆਂ  ਉੱਤੇ ਵਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਦੋਹਰੀ ਬੇਅਦਬੀ ਕਰਾਰ ਦਿੱਤਾ ਹੈ। ਉਨਾਂ ਕਿਹਾ ਕਿ ਹੁਣ 2022 ਦੀਆਂ ਚੋਣਾਂ ਨੂੰ ਨੇੜੇ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੇ ਮੰਤਰੀ ਲੋਕਾਂ ਦਾ ਧਿਆਨ ਭਟਕਾਉਣ ਦੇ ਲਈ ਆਪਸ ਵਿੱਚ ਗੁੱਥਮ ਗੁੱਥਾ ਹੋਣ ਦਾ ਨਾਟਕ ਰਚ ਰਹੇ ਹਨ।

Captain Amarinder Singh Captain Amarinder Singh

ਚੀਮਾ ਨੇ ਕਿਹਾ ਕਿ 4 ਸਾਲ ਤੱਕ ਆਪਣੀ ਸਰਕਾਰ ਵਿੱਚ ਰੇਤਾ ਬਜਰੀ, ਟਰਾਂਸਪੋਰਟ, ਨਸ਼ਾ, ਭੂ ਅਤੇ ਸ਼ਰਾਬ ਮਾਫੀਆ ਚਲਾ ਕੇ ਹੁਣ ਕਾਂਗਰਸੀ ਮੰਤਰੀ ਅਤੇ ਨੇਤਾ ਸੱਚੇ ਹੋਣ ਦਾ ਨਾਟਕ ਕਰਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੇ ਯਤਨ ਕਰ ਰਹੇ ਹਨ । ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਅਤੇ ਉਨਾਂ ਨੂੰ ਬਚਾਉਣ ਵਾਲਿਆਂ ਖਲਿਾਫ ਆਵਾਜ ਚੁੱਕਦੀ ਆਈ ਹੈ ਪ੍ਰੰਤੂ ਹੁਣ ਸੱਚੇ ਬਣ ਰਹੇ ਕਾਂਗਰਸੀ ਮੰਤਰੀਆਂ ਅਤੇ ਆਗੂਆਂ ਨੇ ਕਦੇ ਵੀ ਆਮ ਆਦਮੀ ਪਾਰਟੀ ਦਾ ਇਸ ਮੁੱਦੇ ਉੱਤੇ ਸਾਥ ਨਹੀਂ ਦਿੱਤਾ। 

Sukhjinder Singh RandhawaSukhjinder Singh Randhawa

ਕਾਂਗਰਸੀ ਮੰਤਰੀਆਂ ਉੱਤੇ ਵਰਦਿਆਂ ਚੀਮਾ ਨੇ ਕਿਹਾ ਕਿ ਉਹ ਦੱਸਣ ਕਿ ਹੁਣ ਤਕ ਉਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਪ੍ਰਾਪਤ ਕਰਨ ਲਈ ਅਖਬਾਰੀ ਬਿਆਨਬਾਜੀ ਤੋਂ ਬਿਨਾਂ ਮੁੱਖ ਮੰਤਰੀ ਉੱਤੇ ਹੋਰ ਕਿਹੜਾ ਦਬਾਅ ਬਣਾਇਆ ਹੈ। ਉਨਾਂ ਕਿਹਾ ਕਿ ਵਿਧਾਨ ਸਭਾ ਦੀ ਕਾਰਵਾਈ ਦੇ ਦੌਰਾਨ ਹੀ ਮੰਤਰੀ ਸੁੱਖੀ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਆਪਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਇਨਸਾਫ਼ ਦੀ ਮੰਗ ਲਈ ਝੋਲੀਆਂ ਅੱਡਣ ਦਾ ਨਾਟਕ ਕਰ ਚੁੱਕੇ ਹਨ ਪ੍ਰੰਤੂ ਬਾਹਰ ਆ ਕੇ ਉਹ ਫਿਰ ਉਸੇ ਸਰਕਾਰ ਦਾ ਹਿੱਸਾ ਬਣ ਕੇ ਕਾਰਜ ਕਰਦੇ ਰਹੇ।

bargari kandBargari kand

ਉਨਾਂ ਕਿਹਾ ਕਿ ਇਹੀ ਮੰਤਰੀ ਬਰਗਾੜੀ ਮੋਰਚੇ ਵਿਚ ਜਾ ਕੇ ਇਨਸਾਫ ਦਾ ਵਾਅਦਾ ਕਰਕੇ ਆਏ ਸਨ ਪ੍ਰੰਤੂ ਵਾਪਸ ਚੰਡੀਗੜ ਆ ਕੇ ਕੈਪਟਨ ਦੀ ਵਜ਼ਾਰਤ ਦਾ ਆਨੰਦ ਲੈਂਦਿਆਂ ਸਾਰੇ ਵਾਅਦਿਆਂ ਨੂੰ ਭੁੱਲ ਗਏ। ਉਨਾਂ ਕਿਹਾ ਕਿ ਜਦੋਂ ਵਜ਼ੀਰਾਂ ਦਾ ਹੀ ਆਪਣੀ ਕੈਬਨਿਟ ਵਿੱਚੋਂ ਵਿਸ਼ਵਾਸ ਉੱਠ ਗਿਆ ਤਾਂ ਅਜਿਹੀ ਹਾਲਤ ਵਿੱਚ ਕਿਸੇ ਵੀ ਸਰਕਾਰ ਨੂੰ ਸੱਤਾ ਚ ਰਹਿਣ ਦਾ ਕੋਈ ਹੱਕ ਨਹੀਂ ਰਹਿ ਜਾਂਦਾ।   

Captain Amarinder Singh Captain Amarinder Singh

ਚੀਮਾ ਨੇ ਯਾਦ ਦਿਵਾਉਦਿਆਂ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲ ਮੂੰਹ ਕਰਕੇ ਸ਼੍ਰੀ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਝੂਠੀ ਸਹੁੰ ਖਾ ਰਹੇ ਸਨ ਤਾਂ ਇਨਾਂ ਵਿੱਚੋਂ ਕਈ ਮੰਤਰੀ ਸਟੇਜ ਉੱਤੇ ਖੜ ਕੇ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦੇ ਰਹੇ ਸਨ। ਉਨਾਂ ਕਿਹਾ ਕਿ ਅਸਲ ਵਿੱਚ ਅਕਾਲੀ-ਕਾਂਗਰਸੀ ਮਿਲੇ ਹੋਏ ਹਨ ਅਤੇ ਪਿਛਲੇ 70 ਸਾਲ ਤੋਂ ਇਸੇ ਤਰਾਂ ਹੀ ਪੰਜਾਬ ਦੇ ਲੋਕਾਂ ਨੂੰ ਅਲੱਗ ਅਲੱਗ ਗੱਲਾ ਵਿੱਚ ਉਲਝਾ ਕੇ ਅਸਲ ਮੁੱਦਿਆਂ ਤੋਂ ਭਟਕਾ ਕੇ ਸੱਤਾ ਪ੍ਰਾਪਤ ਕਰਦੇ ਰਹੇ ਹਨ।

Captain Amarinder Singh, Sukhbir Badal Captain Amarinder Singh, Sukhbir Badal

ਉਨਾਂ ਕਿਹਾ ਕਿ ਅਕਾਲੀਆਂ ਕਾਂਗਰਸੀਆਂ ਦੀ ਮਿਲੀਭੁਗਤ ਕਾਰਨ ਹੀ ਆਜ਼ਾਦੀ ਤੋਂ 70 ਸਾਲ ਬਾਅਦ ਵੀ ਪੰਜਾਬ ਦੇ ਲੋਕ ਕਿਸੇ ਵੀ ਪ੍ਰਕਾਰ ਦਾ ਇਨਸਾਫ ਲੈਣ ਵਿਚ ਨਾਕਾਮਯਾਬ ਸਿੱਧ ਹੋਏ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਆਪਣੇ ਗੁਰੂ ਦੀ ਬੇਅਦਬੀ ਲਈ ਜ਼ਿੰਮੇਵਾਰ ਆਗੂਆਂ ਅਤੇ ਉਨਾਂ ਨੂੰ ਬਚਾਉਣ ਵਾਲਿਆਂ ਨੂੰ ਮੂੰਹ ਤੋੜ ਜਵਾਬ ਦੇਣਗੇ। 

Pargat SinghPargat Singh

ਕਾਂਗਰਸ ਦੇ ਵਿਧਾਇਕਾਂ ਦੁਆਰਾ ਕੈਪਟਨ ਅਮਰਿੰਦਰ ਸਿੰਘ ਉੱਤੇ ਚੁੱਕੇ ਜਾ ਰਹੇ ਸਵਾਲਾਂ ਬਾਰੇ ਬੋਲਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਫੋਕੀਆਂ ਬਿਆਨਬਾਜ਼ੀਆਂ ਤੋਂ ਪ੍ਰੇਸਾਨ ਹੋ ਚੁੱਕੀ ਹੈ ਅਤੇ ਸਾਰਥਕ ਕਦਮ ਦੀ ਆਸ ਕਰ ਰਹੀ ਹੈ। ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਪਰਗਟ ਸਿੰਘ ਭਾਵੇਂ ਆਪਣੀ ਸਰਕਾਰ ਦੇ ਖ਼ਿਲਾਫ਼ ਸਵਾਲ ਚੁੱਕ ਰਹੇ ਹਨ ਪ੍ਰੰਤੂ ਅਜੇ ਵੀ ਵਿਧਾਇਕ ਦੀ ਕੁਰਸੀ ਉੱਤੇ ਸੁਸ਼ੋਭਿਤ ਹਨ। ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਪਰਗਟ ਸਿੰਘ ਨੂੰ ਤੁਰੰਤ ਇਸ ਮਾਫੀਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਦੋਸ਼ੀਆਂ ਨੂੰ ਬਚਾਉਣ ਵਾਲੀ ਸਰਕਾਰ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement