
ਆਪਣੇ-ਆਪ ਨੂੰ ਅਲਹਿਦਾ ਕਰਨਾ ਹੀ ਕੋਰੋਨਾ ਵਾਇਰਸ ’ਤੇ ਕਾਬੂ ਪਾਉਣ ਦਾ ਇਕਮਾਤਰ ਰਸਤਾ ਹੈ
ਹੁਸ਼ਿਆਰਪੁਰ -ਕੋਵਿਡ-19 ਦੇ ਫੈਲਾਅ ’ਤੇ ਕਾਬੂ ਪਾਉਣ ਲਈ ਸਾਵਧਾਨੀਆਂ 'ਤੇ ਜ਼ੋਰ ਦਿੰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐੱਸ. ਐੱਸ. ਪੀ.) ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹੇ ਦੇ 60 ਫ਼ੀਸਦੀ ਪਿੰਡ ਠੀਕਰੀ ਪਹਿਰਿਆਂ ਰਾਹੀਂ ਆਪਣੇ ਪੱਧਰ ’ਤੇ ਲਾਕਡਾਊਨ ਲਾਗੂ ਕਰ ਚੁੱਕੇ ਹਨ। ਇਸ ਸਬੰਧੀ ਵਿਸਥਾਰ ’ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਸਾਰੇ ਪਿੰਡਾਂ ਵਿਚ ਠੀਕਰੀ ਪਹਿਰੇ ਲਾ ਕੇ ਪਿੰਡ ਵਿਚ ਕੋਰੋਨਾ ਵਾਇਰਸ ਦੇ ਦਾਖ਼ਲ ਨਾ ਹੋ ਸਕਣ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
lockdown
ਉਨ੍ਹਾਂ ਦੱਸਿਆ ਕਿ ਆਪਣੇ-ਆਪ ਨੂੰ ਅਲਹਿਦਾ ਕਰਨਾ ਹੀ ਕੋਰੋਨਾ ਵਾਇਰਸ ’ਤੇ ਕਾਬੂ ਪਾਉਣ ਦਾ ਇਕਮਾਤਰ ਰਸਤਾ ਹੈ, ਜਿਸ ਲਈ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਠੀਕਰੀ ਪਹਿਰਿਆਂ ਦੀ ਜ਼ਰੂਰਤ ਅਤੇ ਅਹਿਮੀਅਤ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਹੁਣ ਤੱਕ ਹੁਸ਼ਿਆਰਪੁਰ ਪੁਲਿਸ ਦੇ ਦਾਇਰੇ ਵਿਚ ਆਉਂਦੇ 60 ਪਿੰਡ ਆਪੋ-ਆਪਣੇ ਪਿੰਡਾਂ ਵਿਚ ਠੀਕਰੀ ਪਹਿਰੇ ਲਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਵੈ-ਅਲਹਿਦਗੀ ਅਤੇ ਬਾਹਰੀ ਲੋਕਾਂ ਦੇ ਪ੍ਰਵੇਸ਼ ਨੂੰ ਰੋਕਣ ਨੂੰ ਯਕੀਨੀ ਬਣਾ ਕੇ ਬਹੁਤ ਹੱਦ ਤੱਕ ਪੇਂਡੂ ਇਲਾਕਿਆਂ ਵਿਚ ਕੋਰੋਨਾ ਦੇ ਲਾਗ ਨੂੰ ਕੰਟੋਰਲ ਕਰਨ ਵਿਚ ਸਹਾਇਤਾ ਮਿਲੇਗੀ।
Corona
ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਡੀ. ਐੱਸ. ਪੀਜ਼ ਵੱਲੋਂ ਸਰਪੰਚਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਠੀਕਰੀ ਪਹਿਰੇ ਲਾਉਣ ਵੱਲ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਪੰਚਾਂ ਨੂੰ ਇਹ ਯਕੀਨੀ ਬਣਾਉਣ ਲਈ ਸੰਵੇਦਨਸ਼ੀਲ ਬਣਾਇਆ ਗਿਆ ਸੀ ਕਿ ਜਾਂ ਤਾਂ ਬਾਹਰੀ ਵਿਅਕਤੀਆਂ ਵੱਲੋਂ ਕੋਰੋਨਾ ਤੋਂ ਬਚਾਅ ਦਾ ਟੀਕਾ 15 ਦਿਨ ਪਹਿਲਾਂ ਲਵਾਇਆ ਹੋਣਾ ਚਾਹੀਦਾ ਹੈ ਜਾਂ ਫਿਰ ਉਨ੍ਹਾਂ ਕੋਲ 72 ਘੰਟੇ ਪਹਿਲਾਂ ਦੀ ਕੋਵਿਡ ਦੀ ਰਿਪੋਰਟ ਨੈਗਟਿਵ ਹੋਵੇ।