ਵਿਜੈ ਇੰਦਰ ਸਿੰਗਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਬਚਾਅ ਅਤੇ ਸੁਰੱਖਿਆ ਲਈ ਇੱਕ ਵਾਰ ਫਿਰ ਡਟੇ
Published : May 23, 2021, 6:50 pm IST
Updated : May 23, 2021, 6:50 pm IST
SHARE ARTICLE
Vijay Inder Singla
Vijay Inder Singla

ਕੇਂਦਰ ਨੂੰ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦੈ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਕੇਂਦਰੀ ਮੰਤਰੀਆਂ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ  ਸਿੰਗਲਾ ਨੇ ਕਿਹਾ ਕਿ ਮੁਸ਼ਕਲ ਦੇ ਦੌਰ ‘ਚ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਬਚਾਅ ਅਤੇ ਸੁਰੱਖਿਆ ਸਰਕਾਰ ਲਈ ਤਰਜ਼ੀਹੀ ਹੋਣਾ ਚਾਹੀਦਾ ਹੈ ਅਤੇ ਇਸ ਦਿਸ਼ਾ ਵੱਲ ਹਰ ਸੰਭਵ ਕਦਮ ਚੁੱਕਿਆ ਜਾਣਾ ਚਾਹੀਦਾ ਹੈ।

AdmissionAdmission

ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਤੇ ਪੇਸ਼ੇਵਰ ਕੋਰਸਾਂ ਵਿੱਚ ਦਾਖਲਾ ਪ੍ਰੀਖਿਆਵਾਂ ਦੇ ਪ੍ਰਸਤਾਵਾਂ ਬਾਰੇ ਵਿਚਾਰ ਵਟਾਂਦਰੇ ਲਈ ਇਹ ਵਰਚੁਅਲ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਸਾਰੇ ਸੂਬਿਆਂ ਦੇ ਸਿੱਖਿਆ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ, ਰਾਜਨਾਥ ਸਿੰਘ, ਸਮ੍ਰਿਤੀ ਈਰਾਨੀ ਅਤੇ ਮਨੁੱਖੀ ਵਿਕਾਸ ਵਿਭਾਗ ਦੇ ਮੰਤਰੀ ਰਮੇਸ਼ ਪੋਖਰੀਆਲ ਨਿਸ਼ਾਂਕ ਸ਼ਾਮਲ ਹੋਏ ਸਨ। ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੀ ਮੀਟਿੰਗ ਵਿੱਚ ਸ਼ਾਮਲ ਹੋਏ।

Captain Amarinder Singh Captain Amarinder Singh

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅਜੋਕੀ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੋਰਡ ਦੀ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਅਤੇ ਦਸਵੀਂ ਜਮਾਤ ਦੇ ਨਤੀਜੇ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ ਅਤੇ ਪੰਜਵੀਂ ਜਮਾਤ ਦੇ ਨਤੀਜੇ ਵੀ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਭਲਕੇ ਐਲਾਨੇ ਜਾਣਗੇ।

Vijay Inder SinglaVijay Inder Singla

ਇਸ ਦੇ ਨਾਲ ਹੀ ਜੇਕਰ ਕੇਂਦਰ ਬਾਰਵੀਂ ਦੀਆਂ ਪ੍ਰੀਖਿਆਵਾਂ ਲੈਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਪਰੀਖਿਆਵਾਂ ਕਰਵਾਉਣ ਸਮੇਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀਆਂ ਨੂੰ ਸੁਝਾਅ ਵੀ ਦਿੱਤਾ ਕਿ ਜੇ ਉਹ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਕਰਵਾਉਣਾ ਵੀ ਚਾਹੁੰਦੇ ਹਨ, ਤਾਂ ਸਿਰਫ਼ 3 ਚੋਣਵੇਂ ਵਿਸ਼ਿਆਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਸਿੱਖਿਆ ਬੋਰਡ ਚੋਣਵੇਂ ਵਿਸ਼ਿਆਂ ਲਈ ਪ੍ਰੀਖਿਆਵਾਂ ਕਰਵਾਉਣਗੇ ਤਾਂ ਮਹਾਂਮਾਰੀ ਦੌਰਾਨ ਸਮਾਜਿਕ ਦੂਰੀ ਅਤੇ ਹੋਰ ਲਾਜ਼ਮੀ ਪ੍ਰੋਟੋਕੋਲਾਂ ਦੀ ਪਾਲਣਾ ਕਰਨਾ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲਾਂਕਿ, ਮਿਸ਼ਨ ਸ਼ਤ ਪ੍ਰਤੀਸ਼ਤ ਤਹਿਤ ਸੂਬੇ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕੀਤੀ ਹੈ ਪਰ ਕੋਵਿਡ ਦੀ ਗੰਭੀਰ ਸਥਿਤੀ ਕਾਰਨ ਹੁਣ ਉਹ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement