ਨਸ਼ੇ ਦੇ ਦੈਂਤ ਨੇ ਇਕ ਹੋਰ ਘਰ ਚ ਵਿਛਾਏ ਸੱਥਰ, 40 ਸਾਲਾ ਵਿਅਕਤੀ ਦੀ ਓਵਰਡੋਜ਼ ਨਾਲ ਮੌਤ
Published : May 23, 2022, 4:56 pm IST
Updated : May 23, 2022, 4:56 pm IST
SHARE ARTICLE
photo
photo

ਪਰਿਵਾਰ ਦਾ ਰੋ-ਰੋ ਬੁਰਾ ਹਾਲ

 

ਆਦਮਪੁਰ: ਪੰਜਾਬ ਵਿਚ ਨਸ਼ਿਆਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹਰ ਰੋਜ਼ ਕਿੰਨੇ ਹੀ ਨੌਜਵਾਨ ਨਸ਼ਿਆਂ ਦੀ ਓਵਰਡੋਜ਼ ਕਰਕੇ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹਾ ਹੀ ਮਾਮਲਾ ਆਦਮਪੁਰ ਦੇ ਦਸ਼ਮੇਸ਼ ਨਗਰ ਤੋਂ ਸਾਹਮਣੇ ਆਇਆ ਹਾਂ। ਜਿਥੇ ਨਸ਼ੇ ਦੀ ਓਵਰਡੋਜ਼ ਕਰਕੇ 40 ਸਾਲਾ ਵਿਅਕਤੀ ਦੀ ਮੌਤ ਹੋ ਗਈ।

PHOTOPHOTO

ਮ੍ਰਿਤਕ ਦੀ ਪਹਿਚਾਣ ਪਵਨ ਕੁਮਾਰ ਪੁੱਤਰ ਕਿਸ਼ਨ ਚੰਦ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਸਦਾ ਲੜਕਾ ਪਵਨ ਕੁਮਾਰ ਪ੍ਰਾਈਵੇਟ ਨੌਕਰੀ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਸੀ।

DeathDeath

ਤਕਰੀਬਨ 6 ਮਹੀਨੇ ਤੋਂ ਉਸ ਨੂੰ ਨਸ਼ੇ ਦੀ ਬੁਰੀ ਆਦਤ ਪੈ ਗਈ। ਪਿਛਲੇ ਦਿਨੀਂ ਪਵਨ ਕੁਮਾਰ ਦੀ ਓਵਰਡੋਜ਼ ਨਾਲ ਸਿਹਤ ਖਰਾਬ ਹੋ ਗਈ ਅਤੇ ਉਹ ਡਿੱਗ ਗਿਆ। ਉਸਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਉੱਥੇ ਉਸਦੀ ਹਾਲਤ ਜ਼ਿਆਦਾ ਵਿਗੜਨ ਕਾਰਨ ਉਸਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉੱਥੇ ਉਸਦੀ ਮੌਤ ਹੋ ਗਈ।  ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਨਸ਼ਾ ਵੇਚਣ ਵਾਲਿਆ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement